ਤਰਸੇਮ ਜੱਸੜ ਤੇ ਵਾਮਿਕਾ ਗੱਬੀ ਦੀ ਫ਼ਿਲਮ ਗਲਵਕੜੀ ਦੀ ਸ਼ੂਟਿੰਗ ਲੰਡਨ ‘ਚ ਹੋਈ ਸ਼ੁਰੂ
Lajwinder kaur
September 24th 2019 11:15 AM --
Updated:
September 24th 2019 11:16 AM
ਪੰਜਾਬੀ ਗਾਇਕ ਤਰਸੇਮ ਜੱਸੜ ਜੋ ਕਿ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ। ਇੱਕ ਵਾਰ ਫਿਰ ਤੋਂ ਉਹ ਵੱਖਰੇ ਵਿਸ਼ੇ ਉੱਤੇ ਪੰਜਾਬੀ ਫ਼ਿਲਮ ਗਲਵਕੜੀ ਲੈ ਕੇ ਆ ਰਹੇ ਨੇ। ਜੀ ਹਾਂ ਇਸ ਫ਼ਿਲਮ ‘ਚ ਉਨ੍ਹਾਂ ਦਾ ਸਾਥ ਦੇਣਗੇ ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਵਾਮਿਕਾ ਗੱਬੀ। ਇਸ ਫ਼ਿਲਮ ਦੀ ਸ਼ੂਟਿੰਗ ਲੰਡਨ ‘ਚ ਸ਼ੁਰੂ ਹੋ ਚੁੱਕੀ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।
View this post on Instagram
ਇਹ ਪਹਿਲੀ ਵਾਰ ਹੈ ਜਦੋਂ ਤਰਸੇਮ ਜੱਸੜ ਤੇ ਵਾਮਿਕਾ ਗੱਬੀ ਇਕੱਠੇ ਵੱਡੇ ਪਰਦੇ ਉੱਤੇ ਨਜ਼ਰ ਆਉਣਗੇ। ਬੀ.ਐੱਨ ਸ਼ਰਮਾ, ਰੁਪਿੰਦਰ ਰੂਪੀ, ਰਘਬੀਰ ਬੋਲੀ ਵਰਗੇ ਕਈ ਹੋਰ ਪੰਜਾਬੀ ਚਿਹਰੇ ਇਸ ਫ਼ਿਲਮ ‘ਚ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ। ਗਲਵਕੜੀ ਫ਼ਿਲਮ ਦੀ ਕਹਾਣੀ ਜਗਦੀਪ ਜੇਈਡੀ ਨੇ ਲਿਖੀ ਹੈ ਤੇ ਸ਼ਰਨ ਇਸ ਫ਼ਿਲਮ ਨੂੰ ਡਾਇਰੈਕਟ ਕਰ ਰਹੇ ਨੇ। ਇਹ ਫ਼ਿਲਮ ਵਿਹਲੀ ਜਨਤਾ ਫਿਲਮਸ ਤੇ ਓਮ ਜੀ ਸਟਾਰ ਸਟੂਡੀਓਸ ਦੀ ਪੇਸ਼ਕਸ਼ ਹੈ।