ਕਰਮਜੀਤ ਅਨਮੋਲ ਦਾ ਧਾਰਮਿਕ ਗੀਤ ‘ਤੇਰਾ ਜਨਮ ਦਿਨ ਬਾਬਾ’ ਹੋਇਆ ਰਿਲੀਜ਼

By  Rupinder Kaler November 9th 2019 09:26 AM

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਹਰ ਪਾਸੇ ਧਾਰਮਿਕ ਦੀਵਾਨ ਸਜਾਏ ਗਏ ਹਨ । ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਵੱਖ ਵੱਖ ਗਾਇਕ ਆਪਣੇ ਆਪਣੇ ਤਰੀਕੇ ਨਾਲ ਗੁਰੂ ਘਰ ਵਿੱਚ ਹਾਜ਼ਰੀ ਲਗਵਾ ਰਹੇ ਹਨ । ਇਸ ਸਭ ਦੇ ਚਲਦੇ ਗਾਇਕ ਤੇ ਅਦਾਕਾਰ ਕਰਮਜੀਤ ਅਨਮੋਲ ਵੀ ਧਾਰਮਿਕ ਗੀਤ ਰਿਲੀਜ਼ ਕੀਤਾ ਹੈ ।

‘ਤੇਰਾ ਜਨਮ ਦਿਨ ਬਾਬਾ’ ਟਾਈਟਲ ਹੇਠ ਰਿਲੀਜ਼ ਕੀਤੇ ਇਸ ਗੀਤ ਦੇ ਬੋਲ ਜੱਗਾ ਭੀਖੀ ਨੇ ਲਿਖੇ ਹਨ ਜਦੋਂ ਕਿ ਇਸ ਗੀਤ ਨੂੰ ਸੰਗੀਤ ਮਿਊਜ਼ਿਕ ਅੰਪਾਇਰ ਨੇ ਦਿੱਤਾ ਹੈ । ਗਾਣੇ ਦੀ ਵੀਡੀਓ ਸਚਿਨ ਰਿਸ਼ੀ ਦੇ ਨਿਰਦੇਸ਼ਨ ਹੇਠ ਬਣਾਈ ਗਈ ਹੈ । ਗਾਇਕ ਤੇ ਅਦਾਕਾਰ ਕਰਮਜੀਤ ਅਨਮੋਲ ਦੇ ਇਸ ਗਾਣੇ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

https://www.instagram.com/p/B4oGNSGhoQW/

ਕਰਮਜੀਤ ਅਨਮੋਲ ਦਾ ਇਹ ਗਾਣਾ ਹਰ ਇੱਕ ਨੂੰ ਗੁਰੂ ਸਹਿਬਾਨ ਦੇ ਦੱਸੇ ਮਾਰਗ ਤੇ ਚੱਲਣ ਲਈ ਪ੍ਰੇਰਦਾ ਹੈ । ਕਰਮਜੀਤ ਅਨਮੋਲ ਨੇ ਇਸ ਗਾਣੇ ਰਾਹੀਂ ਦੱਸਿਆ ਹੈ ਕਿ ਕਿਸ ਤਰ੍ਹਾਂ ਸਾਨੂੰ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਹੈ, ਤੇ ਰੁੱਖ ਲਗਾਕੇ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਨਾਉਣਾ ਚਾਹੀਦਾ ਹੈ ।

Related Post