ਆਸ਼ਕਾਂ ਦੇ ਟੁੱਟੇ ਦਿਲਾਂ ਦੇ ਦਰਦ ਨੂੰ ਬਿਆਨ ਕਰ ਰਹੇ ਹਿੰਮਤ ਸੰਧੂ ਫ਼ਿਲਮ ‘ਤੇਰੀ ਮੇਰੀ ਜੋੜੀ’ ਦੇ ਨਵੇਂ ਗੀਤ ‘ਚ, ਦੇਖੋ ਵੀਡੀਓ

By  Lajwinder kaur September 10th 2019 10:31 AM -- Updated: September 10th 2019 10:36 AM

ਦਮਦਾਰ ਆਵਾਜ਼ ਦੇ ਮਾਲਕ ਹਿੰਮਤ ਸੰਧੂ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋ ਚੁੱਕੇ ਹਨ। ਉਨ੍ਹਾਂ ਨੇ ਆਉਣ ਵਾਲੀ ਪੰਜਾਬੀ ਫ਼ਿਲਮ ‘ਤੇਰੀ ਮੇਰੀ ਜੋੜੀ’ ਦੇ ਨਵੇਂ ਗੀਤ ‘ਚੌਥਾ ਪੈੱਗ’ ਨੂੰ ਆਪਣੀ ਬੁਲੰਦ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ‘ਚ ਉਹ ਫ਼ਿਲਮ ਦੇ ਨਾਇਕ ਸੈਮੀ ਗਿੱਲ ਦੇ ਟੁੱਟੇ ਹੋਏ ਦਿਲ ਦੇ ਦਰਦ ਨੂੰ ਬਿਆਨ ਕਰ ਰਹੇ ਹਨ। ‘ਚੌਥਾ ਪੈੱਗ’ ਗਾਣੇ ਨੂੰ ਸੈਮੀ ਗਿੱਲ ਤੇ ਮੋਨਿਕਾ ਸ਼ਰਮਾ ਉੱਤੇ ਫਿਲਮਾਇਆ ਗਿਆ ਹੈ।

ਹੋਰ ਵੇਖੋ:ਸਿੱਧੂ ਮੂਸੇਵਾਲੇ ਦੀ ਕਲਮ ‘ਚੋਂ ਨਿਕਲਿਆ ‘ਕਿਉਂ ਨਹੀਂ ਦੇਖਦਾ’ ਗਾਣਾ ਤੇਜੀ ਗਰੇਵਾਲ ਦੀ ਆਵਾਜ਼ ਹੋਇਆ ਰਿਲੀਜ਼, ਦੇਖੋ ਵੀਡੀਓ

ਇਸ ਗਾਣੇ ਦੇ ਬੋਲ ਦਲਬੀਰ ਸਾਰੋਬਾਦ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ। ਇਸ ਗਾਣੇ ਨੂੰ ਵ੍ਹਾਈਟ ਹਿੱਲ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ਤੇ ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਨਿਰਦੇਸ਼ਕ ਅਦਿੱਤਿਆ ਸੂਦ ਦੀ ਫ਼ਿਲਮ ‘ਤੇਰੀ ਮੇਰੀ ਜੋੜੀ’ ਜੋ ਕਿ 13 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਹ ਫ਼ਿਲਮ ਮਲਟੀ ਸਟਾਰਰ ਹੈ ਜਿਸ ‘ਚ ਸਿੱਧੂ ਮੂਸੇਵਾਲਾ, ਕਿੰਗ ਬੀ ਚੌਹਾਨ, ਯੋਗਰਾਜ ਸਿੰਘ, ਸ਼ਕਤੀ ਕਪੂਰ ਵਰਗੇ ਕਈ ਹੋਰ ਨਾਮੀ ਚਿਹਰੇ ਇਸ ਫ਼ਿਲਮ ‘ਚ ਨਜ਼ਰ ਆਉਣਗੇ।

Related Post