ਟੁੱਟੇ ਦਿਲਾਂ ਦੇ ਦਰਦ ਨੂੰ ਬਿਆਨ ਕਰ ਰਹੇ ਨੇ ਦੇਬੀ ਮਖਸੂਸਪੁਰੀ ਤੇ ਰਣਜੀਤ ਰਾਣਾ ਆਪਣੇ ਨਵੇਂ ਗੀਤ ‘ਤੇਰੀਆਂ ਗੱਲਾਂ’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

By  Lajwinder kaur September 15th 2019 05:37 PM -- Updated: September 15th 2019 05:38 PM

ਦੇਬੀ ਮਖਸੂਸਪੁਰੀ ਅਤੇ ਰਣਜੀਤ ਰਾਣਾ ਆਪਣੇ ਨਵੇਂ ਗੀਤ ਤੇਰੀਆਂ ਗੱਲਾਂ ਦੇ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋ ਚੁੱਕੇ ਹਨ। ਇਸ ਗਾਣੇ ਦਾ ਵਰਲਡ ਪ੍ਰੀਮੀਅਰ  ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ‘ਤੇ ਕੀਤਾ ਗਿਆ ਹੈ। ਇਹ ਗਾਣਾ ਟੁੱਟੇ ਦਿਲ ਦੇ ਦਰਦ ਨੂੰ ਬਿਆਨ ਕਰ ਰਿਹਾ ਹੈ। ਇਸ ਗਾਣੇ ਨੂੰ ਦੋਵਾਂ ਗਾਇਕਾਂ ਨੇ ਆਪਣੀ ਦਰਦ ਭਰੀ ਆਵਾਜ਼ ਦੇ ਨਾਲ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਸ਼ਿੰਗਾਰਿਆ ਹੈ। ਇਸ ਗਾਣੇ ਦੇ ਦਿਲ ਨੂੰ ਛੂਹ ਜਾਣ ਵਾਲੇ ਬੋਲ ਦੇਬੀ ਮਖਸੂਸਪੁਰੀ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਜੱਸੀ ਬ੍ਰੋਜ਼ ਵੱਲੋਂ ਦਿੱਤਾ ਗਿਆ ਹੈ। ਗਾਣੇ ਦਾ ਵੀਡੀਓ ਆਰ ਸਵਾਮੀ ਵੱਲੋਂ ਸ਼ਾਨਦਾਰ ਤਿਆਰ ਕੀਤਾ ਗਿਆ ਹੈ।

ਹੋਰ ਵੇਖੋ:ਵਿਦਯੁਤ ਜਾਮਵਾਲ ਕਰਦੇ ਨੇ ਹੈਰਤਅੰਗੇਜ਼ ਕਾਰਨਾਮੇ, ਦੇਖੋ ਕਿਵੇਂ ਭਰੇ ਹੋਏ ਸਿਲੰਡਰ ਨਾਲ ਕਰ ਰਹੇ ਨੇ ਕਰਤਬ, ਇੰਸਟਾਗ੍ਰਾਮ ‘ਤੇ ਵੀਡੀਓ ਦੇ ਵਿਊਜ਼ ਪਹੁੰਚੇ 6 ਲੱਖ ਤੱਕ

ਇਸ ਗਾਣੇ ਨੂੰ ਟੀ-ਸੀਰੀਜ਼ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਇਸ ਗਾਣੇ ਨੂੰ ਕੁਝ ਹੀ ਘੰਟਿਆਂ ‘ਚ ਇੱਕ ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

Related Post