ਨਹੀਂ ਰਹੀ ਦੇਸ਼ ਦੀ ਸਭ ਤੋਂ ਬਜ਼ੁਰਗ ਅਥਲੀਟ ਮਾਨ ਕੌਰ, ਖੇਡ ਜਗਤ ਵਿੱਚ ਸੋਗ ਦੀ ਲਹਿਰ

By  Rupinder Kaler July 31st 2021 03:58 PM

105 ਸਾਲਾ ਅਥਲੀਟ ਮਾਨ ਕੌਰ ਦਾ ਦੇਹਾਂਤ ਹੋ ਗਿਆ ਉਨ੍ਹਾਂ ਨੇ ਅੱਜ ਦੁਪਹਿਰੇ 1 ਵਜੇ ਆਖ਼ਰੀ ਸਾਹ ਲਏ । ਤੁਹਾਨੂੰ ਦੱਸ ਦਿੰਦੇ ਹਾਂ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ । ਉਨ੍ਹਾਂ ਦਾ ਇਲਾਜ ਆਯੁਰਵੇਦਾ ਪੰਚਕਰਮਾ ਹਸਪਤਾਲ ਡੇਰਾਬੱਸੀ ਚ ਚੱਲ ਰਿਹਾ ਸੀ । ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਉਹਨਾਂ ਦੇ ਬੇਟੇ ਗੁਰਦੇਵ ਸਿੰਘ ਨੇ ਦਿੱਤੀ ।

 

ਹੋਰ ਪੜ੍ਹੋ :

ਗਾਇਕ ਸਤਵਿੰਦਰ ਬੁੱਗਾ ਦੀ ਨਾਨੀ ਦਾ ਹੋਇਆ ਦਿਹਾਂਤ

mann kaur

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੈਂਸਰ ਦੀ ਬਿਮਾਰੀ ਕਰਕੇ ਮਾਨ ਕੌਰ ਦੇ ਸਰੀਰ ਅਤੇ ਢਿੱਡ ਵਿੱਚ ਦਰਦ ਰਹਿੰਦਾ ਸੀ ਤੇ ਉਹ ਆਪਣੇ ਪੈਰਾਂ ਨੂੰ ਅੱਗੇ ਪਿੱਛੇ ਨਹੀਂ ਸਨ ਕਰ ਪਾਉਂਦੇ । ਉਹਨਾਂ ਦੀ ਸਿਹਤ ਵਿੱਚ ਸੁਧਾਰ ਵੀ ਹੋਇਆ ਸੀ ਪਰ ਉਹਨਾਂ ਦਾ ਦਿਹਾਂਤ ਹੋ ਗਿਆ । ਮਾਨ ਕੌਰ ਦੇ ਦਿਹਾਂਤ ਤੋਂ ਬਾਅਦ ਖੇਡ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ।

ਕਈ ਲੋਕਾਂ ਨੇ ਉਹਨਾਂ ਦੇ ਦਿਹਾਂਤ ਤੇ ਅਫਸੋਸ ਜਤਾਇਆ ਹੈ ।ਅਥਲੀਟ ਮਾਨ ਕੌਰ ਨੇ ਕੌਮਾਂਤਰੀ ਪੱਧਰ ਤੇ ਕਈ ਈਵੈਂਟ ਵਿੱਚ ਹਿੱਸਾ ਲਿਆ ਅਤੇ ਪੈਂਤੀ ਤੋਂ ਵੱਧ ਮੈਡਲ ਜਿੱਤੇ ।ਉਹਨਾਂ ਦੀਆਂ ਉਪਲੱਬਧੀਆਂ ਨੂੰ ਵੇਖਦੇ ਹੋਏ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਾਲ 2019 ਚ ਉਨ੍ਹਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਸੀ ।

 

Related Post