ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਸ਼ਹੀਦ ਦਾ ਪਿਤਾ ਵੀ ਕਿਸਾਨ ਧਰਨੇ ‘ਚ ਸ਼ਾਮਿਲ, ਜੱਸੀ ਗਿੱਲ ਨੇ ਪੋਸਟ ਸਾਂਝੀ ਕਰਕੇ ਕਿਹਾ ‘ਇਹ ਸਾਨੂੰ ਅੱਤਵਾਦੀ ਦੱਸਦੇ ਸ਼ਰਮ ਕਰ ਲਓ’

By  Shaminder February 5th 2021 10:16 AM -- Updated: February 5th 2021 10:19 AM

ਕਿਸਾਨਾਂ ਦਾ ਖੇਤੀ ਬਿੱਲਾਂ ਦੇ ਖਿਲਾਫ ਧਰਨਾ ਪ੍ਰਦਰਸ਼ਨ ਜਾਰੀ ਹੈ । ਪਿਛਲੇ 70  ਦਿਨਾਂ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਿਆ ਹੈ ਅਤੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨੇ ‘ਤੇ ਬੈਠੇ ਹਨ । ਪਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਇਸ ਮੁੱਦੇ ਦਾ ਕੋਈ ਵੀ ਹੱਲ ਨਹੀਂ ਕੱਢਿਆ ਗਿਆ ਹੈ ।ਇਸ ਦੇ ਨਾਲ ਹੀ ਕੁਝ ਮੀਡੀਆ ਸੰਸਥਾਵਾਂ ਅਤੇ ਸਿਆਸੀ ਲੀਡਰਾਂ ਵੱਲੋਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਨੂੰ ਅੱਤਵਾਦੀ ਦੱਸਿਆ ਜਾ ਰਿਹਾ ਹੈ ।

farmer

ਪਰ ਸਰਕਾਰ ਵੱਲੋਂ ਇਹ ਨਹੀਂ ਵੇਖਿਆ ਜਾ ਰਿਹਾ ਹੈ ਕਿ ਜੋ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ । ਉਨ੍ਹਾਂ ਕਿਸਾਨਾਂ ਦੇ ਪੁੱਤਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ । ਪੰਜਾਬੀ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਨੇ ਗਲਵਾਨ ਘਾਟੀ ‘ਚ ਸ਼ਹੀਦ ਹੋਏ ਮਾਨਸਾ ਦੇ ਗੁਰਤੇਜ ਸਿੰਘ ਦੀ ਤਸਵੀਰ ਸਾਂਝੀ ਕੀਤੀ ਹੈ ।

ਹੋਰ ਪੜ੍ਹੋ : ਨੀਰੂ ਬਾਜਵਾ ਨੇ ਆਪਣੀਆਂ ਤਿੰਨਾਂ ਬੇਟੀਆਂ ਨਾਲ ਕਰਵਾਇਆ ਫੋਟੋ ਸ਼ੂਟ

ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਇਹ ਸਾਨੂੰ ਅੱਤਵਾਦੀ ਦੱਸਦੇ ਆ, ਓ ਸ਼ਰਮ ਕਰ ਲਓ ਸ਼ਰਮ’। ਦੱਸ ਦਈਏ ਕਿ ਸ਼ਹੀਦ ਗੁਰਤੇਜ ਸਿੰਘ ਨੂੰ ਗਲਵਾਨ ਘਾਟੀ ‘ਚ ਦਿੱਤੀ ਸ਼ਹਾਦਤ ਲਈ ਵੀਰ ਚਕਰ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ ।

farmer

ਉਨ੍ਹਾਂ ਦੇ ਪਿਤਾ ਵਿਰਸਾ ਸਿੰਘ ਜੋ ਕਿ ਥੋੜੀ ਜਿਹੀ ਜ਼ਮੀਨ ਦੇ ਮਾਲਕ ਹਨ । ਬੀਤੇ ਕਈ ਦਿਨਾਂ ਤੋਂ ਦਿੱਲੀ ਧਰਨੇ ‘ਚ ਸ਼ਾਮਿਲ ਹੋਏ ਹਨ ।

 

View this post on Instagram

 

A post shared by Jassie Gill (@jassie.gill)

Related Post