ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 : 3 ਜੁਲਾਈ ਨੂੰ ਲੱਗਣਗੀਆਂ ਰੌਣਕਾਂ, ਪੀਟੀਸੀ ਪੰਜਾਬੀ ਕਰਵਾਉਣ ਜਾ ਰਿਹਾ ਆਨਲਾਈਨ ਅਵਾਰਡ ਸਮਾਰੋਹ

By  Shaminder June 29th 2020 05:08 PM

ਪੀਟੀਸੀ ਪੰਜਾਬੀ ‘ਤੇ 3 ਜੁਲਾਈ ਨੂੰ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ ਸਮਾਰੋਹ ਕਰਵਾਇਆ ਜਾ ਰਿਹਾ ਹੈ । ਇਸ ਅਵਾਰਡ ਸਮਾਰੋਹ ਨੂੰ ਲੈ ਕੇ ਪੰਜਾਬੀ ਸਿਤਾਰੇ ਵੀ ਕਾਫੀ ਉਤਸ਼ਾਹਿਤ ਹਨ । ਗਾਇਕ ਅਤੇ ਅਦਾਕਾਰ ਨਿੰਜਾ ਨੇ ਵੀ ਪੀਟੀਸੀ ਪੰਜਾਬੀ ਵੱਲੋਂ ਕਰਵਾਏ ਜਾਣ ਵਾਲੇ ਇਸ ਆਨਲਾਈਨ ਅਵਾਰਡ ਸਮਾਰੋਹ ਦੀ ਸ਼ਲਾਘਾ ਕੀਤੀ ਹੈ । ਇਸ ਦੇ ਨਾਲ ਹੀ ਪਹਿਲੀ ਵਾਰ ਆਨਲਾਈਨ ਕਰਵਾਏ ਜਾ ਰਹੇ ਇਸ ਅਵਾਰਡ ਸਮਾਰੋਹ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ ਹਨ ।

https://www.instagram.com/p/CCA2Cp_h5oj/

ਪਰ ਇਸ ਵਾਰ ਇਹ ਅਵਾਰਡ ਸ਼ੋਅ ਵੱਖਰੇ ਅੰਦਾਜ਼ ‘ਚ ਪੇਸ਼ ਕੀਤਾ ਜਾਵੇਗਾ, ਕਿਉਂਕਿ ਵਿਸ਼ਵ ਭਰ ‘ਚ ਫੈਲੀ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਇਸ ਵਾਰ ਇਹ ਅਵਾਰਡ ਸਮਾਰੋਹ ਕਟਿੰਗ ਐੱਜ ਟੈਕਨਾਲੋਜੀ ਰਾਹੀਂ ਆਨਲਾਈਨ ਕਰਵਾਇਆ ਜਾ ਰਿਹਾ ਹੈ ।ਹਰ ਫ਼ਿਲਮੀ ਸਿਤਾਰੇ ਅਤੇ ਦਰਸ਼ਕਾਂ ਨੂੰ ਇਸ ਅਤਿ-ਆਧੁਨਿਕ ਤਕਨੀਕ ਦੇ ਨਾਲ ਘਰ ਬੈਠਿਆਂ ਹੀ ਇੱਕ ਦੂਜੇ ਦੇ ਨਾਲ ਜੋੜਿਆ ਜਾਵੇਗਾ ਅਤੇ ਫ਼ਿਲਮੀ ਸਿਤਾਰਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ ।

https://www.instagram.com/p/CB9yTwyhtU9/

ਸੋ ਹੁਣ ਦੇਰ ਕਿਸ ਗੱਲ ਦੀ ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ ਅਦਾਕਾਰ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ  https://www.ptcpunjabi.co.in/voting/ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ । ਤੁਹਾਨੂੰ ਦੱਸ ਦਿੰਦੇ ਹਾਂ ਇਸ ਅਵਾਰਡ ਸਮਰੋਹ ਦੌਰਾਨ ਪੀਟੀਸੀ ਨੈੱਟਵਰਕ ਆਪਣੇ ਦਰਸ਼ਕਾਂ ਅਤੇ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲਈ ਨੌਮੀਨੇਟ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਤਾਵਾਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਘਰ ਬੈਠੇ ਹਰ ਇੱਕ ਨੂੰ ਇੱਕ ਪਲੇਟਫਾਰਮ ’ਤੇ ਇੱਕਠਾ ਕਰੇਗਾ । ਇਹਨਾਂ ਫ਼ਿਲਮੀ ਸਿਤਾਰਿਆਂ ਨੂੰ ਉਹਨਾਂ ਦੇ ਘਰ ਵਿੱਚ ਹੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ

Related Post