ਹਰਭਜਨ ਮਾਨ ਦੀ ਫ਼ਿਲਮ ‘ਪੀ.ਆਰ.’ ਦੀ ਰਿਲੀਜ਼ ਡੇਟ ਦਾ ਐਲਾਨ, ਇਸ ਦਿਨ ਹੋਵੇਗੀ ਰਿਲੀਜ਼

By  Shaminder October 22nd 2021 12:14 PM

ਹਰਭਜਨ ਮਾਨ  (Harbhajan Mann) ਦੀ ਫ਼ਿਲਮ ਪੀ.ਆਰ. (P.R.)ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ । ਇਹ ਫ਼ਿਲਮ ਦੁਨੀਆ ਭਰ ਦੇ ਸਿਨੇਮਿਆਂ ‘ਚ 13 ਮਈ 2022 ਨੂੰ ਰਿਲੀਜ਼ ਹੋਵੇਗੀ । ਇਸ ਦਾ ਐਲਾਨ ਫ਼ਿਲਮ ‘ਚ ਮੁੱਖ ਕਿਰਦਾਰ ਨਿਭਾ ਰਹੇ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਨੇ ਕੀਤਾ ਹੈ । ਉਨ੍ਹਾਂ ਨੇ ਇੱਕ ਲੰਮੀ ਚੌੜੀ ਪੋਸਟ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ ।

Harbhajan Mann, -min Image From Instagram

ਹੋਰ ਪੜ੍ਹੋ : ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਹਰਭਜਨ ਮਾਨ, ਹਰਜੀਤ ਹਰਮਨ ਅਤੇ ਦਰਸ਼ਨ ਔਲਖ ਨੇ ਦਿੱਤੀ ਵਧਾਈ

ਹਰਭਜਨ ਮਾਨ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਇਸ ਪੋਸਟ ‘ਚ ਲਿਖਿਆ ਕਿ ‘ਅੱਜ ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ ਕਿ 13 ਮਈ 2022ਨੂੰ ਫਿਲਮ “ਪੀ.ਆਰ.” ਦੁਨੀਆ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਇਹ ਸਿਰਫ ਮੇਰੀ ਅਗਲੀ ਫਿਲਮ ਨਹੀਂ ਹੈ, ਇਹ ਇੱਕ ਅਜਿਹੀ ਫਿਲਮ ਹੈ ਜੋ ਤੁਹਾਡੇ ਸਾਰਿਆਂ ਦੀ ਵੀ ਹੈ’ ।

Harbhajan Mann Movie,-min image From instagram

ਦੱਸ ਦਈਏ ਕਿ ਹਰਭਜਨ ਮਾਨ ਦੀ ਇਸ ਫ਼ਿਲਮ ਦਾ ਦਰਸ਼ਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ । ਪਰ ਇਹ ਇੰਤਜ਼ਾਰ ਹਾਲੇ ਹੋਰ ਕਰਨਾ ਪਵੇਗਾ ।ਕਿਉਂਕਿ ਇਹ ਫ਼ਿਲਮ ਅਗਲੇ ਸਾਲ ਰਿਲੀਜ਼ ਹੋਵੇਗੀ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ‘ਚ ਉਹ ਆਪਣੀ ਅਦਾਕਾਰੀ ਵੀ ਵਿਖਾ ਚੁੱਕੇ ਹਨ ।

 

View this post on Instagram

 

A post shared by Harbhajan Mann (@harbhajanmannofficial)

Related Post