ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਹੋਵੇਗਾ ਵਰਲਡ ਪ੍ਰੀਮੀਅਰ

By  Rupinder Kaler February 15th 2021 05:28 PM

ਪੀਟੀਸੀ ਪੰਜਾਬੀ ਸੰਗਤਾਂ ਲਈ ਰੋਜ ਨਵੇਂ-ਨਵੇਂ ਸ਼ਬਦ ਰਿਲੀਜ਼ ਕਰ ਰਿਹਾ ਹੈ । ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਪੀਟੀਸੀ ਪੰਜਾਬੀ ‘ਤੇ ਸ਼ਬਦ ਦਾ ਵਰਲਡ ਪ੍ਰੀਮੀਅਰ ਕੀਤਾ ਜਾਵੇਗਾ। ਇਸ ਸ਼ਬਦ ਨੂੰ ਤੁਸੀਂ 15 ਫਰਵਰੀ, ਦਿਨ ਮੰਗਲਵਾਰ ਨੂੰ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।

bhai amarjeet

ਇਸ ਤੋਂ ਪਹਿਲਾਂ ਵੀ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਨ੍ਹਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ।

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਧੀ ਸਮੀਸ਼ਾ ਦਾ ਮਨਾ ਰਹੇ ਜਨਮ ਦਿਨ, ਇੱਕ ਸਾਲ ਦੀ ਹੋਈ ਸਮੀਸ਼ਾ

bhai amarjeet

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਸਾਹਿਬਾਨ ਵੱਲੋਂ ਵੀ ਰਸਭਿੰਨੀ ਆਵਾਜ਼ ‘ਚ ਗਾਇਨ ਕੀਤੇ ਜਾਣ ਵਾਲੇ ਇਨ੍ਹਾਂ ਸ਼ਬਦਾਂ ‘ਚ ਵੱਖ-ਵੱਖ ਗੁਰੂ ਸਾਹਿਬਾਨ ਦੀ ਬਾਣੀ ਦੇ ਸ਼ਬਦ ਲਏ ਜਾਂਦੇ ਹਨ ।ਇਨ੍ਹਾਂ ਸ਼ਬਦਾਂ ਦਾ ਲਾਭ ਉਠਾ ਕੇ ਸੰਗਤਾਂ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੁੜਦੀਆਂ ਹਨ ।

bhai amarjeet

ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨਾਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

Related Post