ਸ਼ੈਰੀ ਦੀਪ ਦੀ ਆਵਾਜ਼ ‘ਚ ਗੀਤ ਪੀਟੀਸੀ ਪੰਜਾਬੀ ‘ਤੇ ਹੋਵੇਗਾ ਰਿਲੀਜ਼

By  Shaminder January 4th 2021 02:50 PM -- Updated: January 4th 2021 07:21 PM

ਪੀਟੀਸੀ ਰਿਕਾਰਡਜ਼ ਵੱਲੋਂ ਆਏ ਦਿਨ ਨਵੇਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ ਅਤੇ ਨਵੇਂ ਗਾਇਕਾਂ ਨੂੰ ਗਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ । ਗਾਇਕ ਸ਼ੈਰੀ ਦੀਪ ਦੀ ਆਵਾਜ਼ ‘ਚ ਵੀ ਜਲਦ ਹੀ ਗੀਤ ‘ਮਾਰੂ ਗੁੱਤ ਡੰਗ’ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਦੇ ਬੋਲ ਖੁਦ ਸ਼ੈਰੀ ਦੀਪ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਤੇਜਵੰਤ ਕਿੱਟੂ ਨੇ ।

sharry deep

ਇਸ ਗੀਤ ਨੂੰ ਤੁਸੀਂ ਜਲਦ ਹੀ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਚੱਕ ਦੇ ‘ਤੇ ਸੁਣ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਰਿਕਾਰਡਜ਼ ਵੱਲੋਂ ਸਰੋਤਿਆਂ ਲਈ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਹੋਰ ਪੜ੍ਹੋ : ਸ਼ੈਰੀ ਮਾਨ ਦਾ ਨਵਾਂ ਗਾਣਾ ‘ਗੁੰਮਸ਼ੁਦਾ’ ਹਰ ਇੱਕ ਦੀ ਬਣਿਆ ਪਹਿਲੀ ਪਸੰਦ

sharry deep

ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਤੁਸੀਂ ਵੀ ਦੇਸ਼ ਅਤੇ ਦੁਨੀਆ ਦੇ ਕੋਨੇ ਕੋਨੇ ਤੱਕ ਆਪਣਾ ਟੈਲੇਂਟ ਪਹੁੰਚਾਉਣਾ ਚਾਹੁੰਦੇ ਹੋ ਤਾਂ ਪੀਟੀਸੀ ਪੰਜਾਬੀ ‘ਤੇ ਆਪਣੇ ਗੀਤ ਰਿਕਾਰਡ ਕਰਵਾ ਸਕਦੇ ਹੋ ।

sharry

ਪੀਟੀਸੀ ਪੰਜਾਬੀ ਨਵੇਂ ਟੈਲੇਂਟ ਨੂੰ ਦੁਨੀਆ ਦੇ ਕੋਨੇ ਕੋਨੇ ‘ਚ ਪਹੁੰਚਾ ਰਿਹਾ ਹੈ ਅਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਲੰਮੇ ਸਮੇਂ ਤੋਂ ਕਰਦਾ ਆ ਰਿਹਾ ਹੈ ।

 

Related Post