ਗਾਇਕ ਦੀਪੇਸ਼ ਰਾਹੀ ਦੀ ਆਵਾਜ਼ ‘ਚ ਗੀਤ ਪੀਟੀਸੀ ਪੰਜਾਬੀ ‘ਤੇ ਹੋਵੇਗਾ ਰਿਲੀਜ਼

By  Shaminder January 7th 2021 02:37 PM

ਗਾਇਕ ਦੀਪੇਸ਼ ਰਾਹੀ ਦੀ ਆਵਾਜ਼ ‘ਚ ਗੀਤ ‘ਦਮਾਦਮ ਮਸਤ ਕਲੰਦਰ’ ਪੀਟੀਸੀ ਰਿਕਾਰਡਜ਼ ‘ਤੇ 8 ਜਨਵਰੀ ਨੂੰ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਨੂੰ ਤੁਸੀਂ 8 ਜਨਵਰੀ ਨੂੰ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਅਤੇ ਪੀਟੀਸੀ ਚੱਕ ਦੇ ਤੇ ਸੁਣ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਦੀਪੇਸ਼ ਰਾਹੀ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ ।

deepesh

ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।ਪੀਟੀਸੀ ਪੰਜਾਬੀ ਦੇ ਹਰ ਦਿਨ ਨਵੇਂ ਤੋਂ ਨਵੇਂ ਗੀਤ ਸਰੋਤਿਆਂ ਲਈ ਰਿਲੀਜ਼ ਕੀਤੇ ਜਾ ਰਹੇ ਹਨ । ਪੀਟੀਸੀ ਰਿਕਾਰਡਜ਼ ਵੱਲੋਂ ਨਵੇਂ ਗਾਇਕਾਂ ਨੂੰ ਮੌਕਾ ਦਿੱਤਾ ਜਾ ਰਿਹਾ ਹੈ ।

ਹੋਰ ਪੜ੍ਹੋ : ‘ਮਿਊਜ਼ੀਕਲ ਫੈਸਟੀਵਲ ਦੀਵੇ ਗੀਤਾਂ ਦੇ’ ’ਚ ਕਮਲ ਖ਼ਾਨ, ਦੀਪੇਸ਼ ਰਾਹੀ ਤੇ ਅਨੰਤਪਾਲ ਬਿੱਲਾ ਨੇ ਆਪਣੇ ਗੀਤਾਂ ਨਾਲ ਹਰ ਕਿਸੇ ਨੂੰ ਲਾਇਆ ਝੂਮਣ

deepesh

ਇਸ ਦੇ ਨਾਲ ਹੀ ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਦੁਨੀਆ ਦੇ ਕੋਨੇ-ਕੋਨੇ ‘ਚ ਪਹੁੰਚਾ ਰਿਹਾ ਹੈ ।

ਪੀਟੀਸੀ ਪੰਜਾਬੀ ‘ਤੇ ਜਿੱਥੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਪ੍ਰਸਾਰਿਤ ਕੀਤੀ ਜਾਂਦੀ ਹੈ, ਉੱਥੇ ਹੀ ਪੀਟੀਸੀ ਸਿਮਰਨ ‘ਤੇ ਸਿੱਖੀ ਨਾਲ ਸਬੰਧਤ ਧਾਰਮਿਕ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।

 

Related Post