ਬੱਬੂ ਮਾਨ ਦੀ ਕੁੜਤੇ ਚਾਦਰੇ ਵਾਲੀ ਲੁੱਕ ਕਰਵਾ ਰਹੀ ਅੱਤ, ਵੀਡੀਓ ਹੋਇਆ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਬੱਬੂ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਬੱਬੂ ਮਾਨ ਕੁੜਤੇ ਚਾਦਰੇ ‘ਚ ਨਜ਼ਰ ਆ ਰਹੇ ਨੇ । ਸਫੇਦ ਰੰਗ ਦੇ ਕੁੜਤੇ ਚਾਦਰੇ ‘ਚ ਉਨ੍ਹਾਂ ਦੀ ਲੁੱਕ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।
Babbu Maan,Debi Makhsoospuri And Jazzy B
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੁਝ ਲੋਕ ਤਾਸ਼ ਖੇਡ ਰਹੇ ਨੇ ਅਤੇ ਬੱਬੂ ਮਾਨ ਉਨ੍ਹਾਂ ਨੂੰ ਵੇਖ ਕੇ ਕੁਝ ਦੱਸ ਰਹੇ ਨੇ । ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਿਹਾ ਹੈ ।
ਹੋਰ ਪੜ੍ਹੋ : ਬੱਬੂ ਮਾਨ ਦੇ ਪਿੰਡ ਖੰਟ ‘ਚ ਖੇਤੀ ਬਿੱਲਾਂ ਦੇ ਵਿਰੋਧ ‘ਚ ਪਾਸ ਕੀਤਾ ਗਿਆ ਮਤਾ, ਬੱਬੂ ਮਾਨ ਨੇ ਤਸਵੀਰਾਂ ਕੀਤੀਆਂ ਸਾਂਝੀਆਂ
Babbu-Maan
ਬੱਬੂ ਮਾਨ ਦੇ ਪ੍ਰਸ਼ੰਸਕ ਉਨ੍ਹਾਂ ਦੀ ਇਸ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਨੇ । ਬੱਬੂ ਮਾਨ ਏਨੀਂ ਦਿਨੀਂ ਕਿਸਾਨ ਮਜ਼ਦੂਰ ਏਕਤਾ ਦੇ ਹੱਕ ‘ਚ ਨਾਅਰਾ ਦੇ ਰਹੇ ਨੇ ਅਤੇ ਖੇਤੀ ਬਿੱਲਾਂ ਦੇ ਖਿਲਾਫ ਆਪਣਾ ਰੋਸ ਅਕਸਰ ਉਹ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਨ ਦੇ ਨਾਲ ਨਾਲ ਆਪਣੀ ਲੇਖਣੀ ਦੇ ਰਾਹੀਂ ਰੋਸ ਜਤਾਉਂਦੇ ਹੋਏ ਵਿਖਾਈ ਦਿੰਦੇ ਹਨ ।
Babbu-Maan
ਉਨ੍ਹਾਂ ਦੇ ਗੀਤਾਂ ‘ਚ ਵੀ ਅਕਸਰ ਖੇਤੀ ਅਤੇ ਕਿਰਸਾਨੀ ਦੀ ਗੱਲ ਹੁੰਦੀ ਹੈ । ਬੱਬੂ ਮਾਨ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਨੇ । ਉਨ੍ਹਾਂ ਨੇ ਪਾਲੀਵੁੱਡ ਨੂੰ ‘ਹਸ਼ਰ’ ਸਣੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।
View this post on Instagram
#Babbumaan kudta chadra look ? Admin @prabhvirdhaliwal