ਸਾਰਾ ਅਲੀ ਖ਼ਾਨ ਚੁੱਲੇ ‘ਤੇ ਰੋਟੀ ਬਣਾਉਂਦੀ ਆਈ ਨਜ਼ਰ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

By  Shaminder October 8th 2021 02:50 PM

ਸੈਫ ਅਲੀ ਖ਼ਾਨ ਦੀ ਧੀ ਸਾਰਾ ਅਲੀ ਖ਼ਾਨ  (Sara Ali Khan )ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਸੋਸ਼ਲ ਮੀਡੀਆ ‘ਤੇ ਕੁਝ ਨਾਂ ਕੁਝ ਸ਼ੇਅਰ ਕਰਦੀ ਰਹਿੰਦੀ ਹੈ । ਉਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਰਾਜਸਥਾਨ ‘ਚ ਹੈ ਅਤੇ ਉੱਥੇ ਆਪਣਾ ਸਮਾਂ ਬਿਤਾ ਰਹੀ ਹੈ । ਸਾਰਾ ਇਸ ਵੀਡੀਓ ‘ਚ ਚੁੱਲ੍ਹੇ ‘ਤੇ ਰੋਟੀ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ ।

image from instagram

ਹੋਰ ਪੜ੍ਹੋ : ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ -7 ਦੇ ਗ੍ਰੈਂਡ ਫਿਨਾਲੇ ‘ਚ ਬਾਣੀ ਸੰਧੂ ਅਤੇ ਅਖਿਲ ਦੇਣਗੇ ਪਰਫਾਰਮੈਂਸ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਪ੍ਰਤੀਕਰਮ ਵੀ ਦੇ ਰਹੇ ਹਨ । ਸਾਰਾ ਅਲੀ ਖ਼ਾਨ ਇਸ ਤੋਂ ਪਹਿਲਾਂ ਕਸ਼ਮੀਰ ਦੇ ਲੇਹ ਲੱਦਾਖ ‘ਚ ਨਜ਼ਰ ਆਈ ਸੀ । ਜਿੱਥੇ ਉਸ ਨੇ ਗੁਰਦੁਆਰਾ ਪੱਥਰ ਸਾਹਿਬ ਦੇ ਦਰਸ਼ਨ ਵੀ ਕੀਤੇ ਸਨ ।

image from instagram

ਜਿਸ ਦੀਆਂ ਤਸਵੀਰਾਂ ਵੀ ਖੂਬ ਵਾਇਰਲ ਹੋਈਆਂ ਸਨ । ਸਾਰਾ ਅਲੀ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਸੁਸ਼ਾਂਤ ਸਿੰਘ ਰਾਜਪੂਤ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਕੇਦਾਰਨਾਥ’ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਸੀ ।

 

View this post on Instagram

 

A post shared by Voompla (@voompla)

ਇਸ ਤੋਂ ਇਲਾਵਾ ਹੋਰ ਵੀ ਕਈ ਫ਼ਿਲਮਾਂ ‘ਚ ਉਹ ਦਿਖਾਈ ਦੇ ਚੁੱਕੀ ਹੈ ।ਸਾਰਾ ਅਲੀ ਖ਼ਾਨ ਆਪਣੇ ਦੇਸੀ ਅੰਦਾਜ਼ ਲਈ ਜਾਣੀ ਜਾਂਦੀ ਹੈ । ਕੁਝ ਸਮਾਂ ਪਹਿਲਾਂ ਉਹ ਬਿਹਾਰ ‘ਚ ਸਿਰ ‘ਤੇ ਚਾਰਾ ਚੁੱਕੀ ਹੋਈ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ ।

 

Related Post