ਅੰਜੀਰ ਵਿੱਚ ਹੁੰਦੇ ਹਨ ਕਈ ਪੌਸ਼ਟਿਕ ਤੱਤ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ

By  Rupinder Kaler October 4th 2021 04:54 PM

ਅੰਜੀਰ (Anjeer Benefits) ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਅੰਜੀਰਾਂ ਵਿੱਚ ਕੈਲਸ਼ੀਅਮ, ਪੋਟਾਸ਼ੀਅਮ, ਫਾਸਫੋਰਸ, ਮੈਗਨੀਜ਼, ਕੋਪਰ ਅਤੇ ਮੈਗਨੀਸ਼ੀਅਮ ਵਰਗੇ ਖਣਿਜ ਭਾਰ ਘਟਾਉਣ ਵਿੱਚ ਸਹਾਇਤਾ ਕਰਦੇ ਹਨ। ਅੰਜੀਰ (Anjeer Benefits)  ਭਾਰ ਘਟਾਉਣ ਵਿੱਚ ਸਹਾਇਤਾ ਕਰਦਾ ਹੈ ਤੇ ਪੇਟ ਦੀ ਚਰਬੀ ਘਟਾਉਣ ਵਿੱਚ ਵੀ ਸਕਾਰਾਤਮਕ ਨਤੀਜੇ ਦਿੰਦਾ ਹੈ। ਤੁਸੀਂ ਇਸ ਨੂੰ ਕੈਲੋਰੀ-ਕੰਟਰੋਲ ਖੁਰਾਕ ਵਿੱਚ ਵੀ ਸ਼ਾਮਲ ਕਰ ਸਕਦੇ ਹੋ।

anjeer

ਹੋਰ ਪੜ੍ਹੋ :

ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ ਦਾ ਦਿਹਾਂਤ, ਗਾਇਕ ਹਰਜੀਤ ਹਰਮਨ ਨੇ ਦੁੱਖ ਦਾ ਕੀਤਾ ਪ੍ਰਗਟਾਵਾ

ਇਸ ਵਿੱਚ ਮੌਜੂਦ ਉੱਚ ਪੋਟਾਸ਼ੀਅਮ ਦੇ ਪੱਧਰ ਦੀ ਮਦਦ ਨਾਲ ਬਲੱਡ ਪ੍ਰੈਸ਼ਰ ਦੇ ਪੱਧਰ ਨੂੰ ਬਣਾਈ ਰੱਖਣ ਵਿੱਚ ਵੀ ਮਦਦ ਮਿਲਦੀ ਹੈ। ਅੰਜੀਰ (Anjeer Benefits)  ਵਿੱਚ ਵੱਡੀ ਮਾਤਰਾ ਵਿੱਚ ਖੁਰਾਕ ਫਾਈਬਰ ਹੁੰਦਾ ਹੈ, ਜਿਸ ਨਾਲ ਲੰਬੇ ਸਮੇਂ ਲਈ ਪੇਟ ਭਰਿਆ ਰਹਿੰਦਾ ਹੈ। ਇਹ ਰੋਜ਼ਾਨਾ ਕੈਲੋਰੀਆਂ ਕੰਜ਼ਪਸ਼ਨ ਵਿੱਚ ਵੀ ਸਹਾਇਤਾ ਕਰਦਾ ਹੈ। ਫਾਈਬਰ ਦੀ ਮੌਜੂਦਗੀ ਦੇ ਨਾਲ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਕਰਦਾ ਹੈ।

anjeer

ਇਸ ਵਿੱਚ ਓਮੇਗਾ -3 ਫੈਟੀ ਐਸਿਡ ਹੁੰਦੇ ਹਨ ਇਸ ਲਈ ਅੰਜੀਰ (Anjeer Benefits) ਕਸਰਤ ਕਰਦੇ ਸਮੇਂ ਮਾਸਪੇਸ਼ੀਆਂ ਵਿੱਚ ਵਧੇਰੇ ਕੈਲੋਰੀ ਨੂੰ ਬਰਨ ਕਰਨ ਵਿੱਚ ਸਹਾਇਤਾ ਕਰਦੀ ਹੈ। ਇਹ ਭਾਰ ਘਟਾਉਣ ਵਿੱਚ ਮਹੱਤਵਪੂਰਣ ਭੂਮਿਕਾ ਅਦਾ ਕਰਦਾ ਹੈ। ਅੰਜੀਰ (Anjeer Benefits)  ਵਿੱਚ ਫਾਈਸਿਨ ਨਾਂ ਦਾ ਇੱਕ ਪਾਚਕ ਹੁੰਦਾ ਹੈ ਜੋ ਪਾਚਨ ਕਿਰਿਆ ਨੂੰ ਬਣਾਈ ਰੱਖਣ ਵਿੱਚ ਸਹਾਇਤਾ ਕਰਦਾ ਹੈ । ਇਹ ਭੋਜਨ ਨੂੰ ਜਲਦੀ ਪਚਣ ਵਿੱਚ ਸਹਾਇਤਾ ਕਰਦਾ ਹੈ ।

 

 

Related Post