ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਕੁਰਬਾਨੀ ਨੂੰ ਦਰਸਾਉਂਦਾ ਧਾਰਮਿਕ ਗੀਤ ਗਾਇਆ ਇਨ੍ਹਾਂ ਬੱਚਿਆਂ ਨੇ, ਸੋਸ਼ਲ ਮੀਡੀਆ ‘ਤੇ ਖੂਬ ਹੋ ਰਿਹਾ ਵਾਇਰਲ

By  Shaminder August 7th 2021 04:13 PM

ਸੋਸ਼ਲ ਮੀਡੀਆ ‘ਤੇ ਤਿੰਨ ਬੱਚਿਆਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਤਿੰਨੋਂ ਬੱਚੇ ਗੁਰੂ ਗੋਬਿੰਦ ਸਿੰਘ ਜੀ ਦੀ ਮਹਿਮਾ ਦਾ ਗੁਣਗਾਣ ਕਰਦੇ ਹੋਏ ਨਜ਼ਰ ਆ ਰਹੇ ਨੇ । ਇਸ ਵੀਡੀਓ ਨੂੰ ਗੁਰਜੀਤ ਸਿੰਘ ਨਾਂਅ ਦੇ ਸ਼ਖਸ ਨੇ ਆਪਣੇ ਫੇਸਬੁੱਕ ਪੇਜ ‘ਤੇ ਸਾਂਝਾ ਕੀਤਾ ਹੈ ।

Child ,,,-min Image From FB Page

ਹੋਰ ਪੜ੍ਹੋ : ਨੂਰਾਂ ਸਿਸਟਰਜ਼ ਦੀ ਜ਼ਬਰਦਸਤ ਪਰਫਾਰਮੈਂਸ ਵੇਖੋ ਅੱਜ ਸ਼ਾਮ ਪੀਟੀਸੀ ਪੰਜਾਬੀ ਦੇ ਸੂਫ਼ੀ ਕੰਸਰਟ ‘ਚ 

Child ,,-min Image From FB Page

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਇਨ੍ਹਾਂ ਬੱਚਿਆਂ ਨੇ ਬਹੁਤ ਹੀ ਖੂਬਸੂਰਤੀ ਦੇ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵੱਲੋਂ ਦੇਸ਼ ਅਤੇ ਕੌਮ ਦੀ ਰੱਖਿਆ ਖਾਤਿਰ ਕੀਤੀਆਂ ਗਈਆਂ ਲਾਸਾਨੀ ਕੁਰਬਾਨੀਆਂ ਦਾ ਜ਼ਿਕਰ ਇਸ ਧਾਰਮਿਕ ਗੀਤ ‘ਚ ਕੀਤਾ ਹੈ ।

Child -min Image From FB Page

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਖੂਬ ਵੇਖਿਆ ਜਾ ਰਿਹਾ ਹੈ ਅਤੇ ਪਸੰਦ ਵੀ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਬੱਚੇ ਦੱਸ ਰਹੇ ਹਨ ਕਿ ਕਿਸ ਤਰ੍ਹਾਂ ਗੁਰੂ ਗੋਬਿੰਦ ਸਿੰਘ ਜੀ  ਨੇ  ਆਪਣੇ ਚਾਰੇ ਪੁੱਤਰਾਂ ਨੂੰ ਦੇਸ਼ ਅਤੇ ਕੌਮ ਦੀ ਰੱਖਿਆ ਲਈ ਵਾਰ ਦਿੱਤੇ ।

ਇਸ ਦੇ ਨਾਲ ਹੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਜੀ ਅਤੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣੀ ਸ਼ਹਾਦਤ ਦੇ ਦਿੱਤੀ ।

 

 

Related Post