ਕਰੀਨਾ ਕਪੂਰ ਖਾਨ ਦੇ ਬੇਟੇ ਦਾ ਇਹ ਕਿਊਟ ਵੀਡੀਓ ਹੋ ਰਿਹਾ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

By  Shaminder February 15th 2022 04:14 PM

ਕਰੀਨਾ ਕਪੂਰ (Kareena Kapoor khan) ਦੇ ਛੋਟੇ ਬੇਟੇ (Son) ਜੇਹ ਅਲੀ ਖ਼ਾਨ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ । ਹੁਣ ਜੇਹ ਅਲੀ ਖ਼ਾਨ ਦਾ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਜੇਹ ਅਲੀ ਖ਼ਾਨ ਆਪਣੀ ਮਾਸੀ ਕਰਿਸ਼ਮਾ ਕਪੂਰ ਦੀ ਗੋਦ ‘ਚ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਵਾਇਰਲ ਭਿਆਨੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੇਹ ਅਲੀ ਖ਼ਾਨ ਬਹੁਤ ਹੀ ਕਿਊਟ ਨਜ਼ਰ ਆ ਰਿਹਾ ਹੈ ਅਤੇ ਤੈਮੂਰ ਅਲੀ ਖ਼ਾਨ ਦੇ ਬਚਪਨ ਦੀ ਕਾਰਬਨ ਕਾਪੀ ਲੱਗ ਰਿਹਾ ਹੈ ।

kareena kapoor with son image from instagram

ਹੋਰ ਪੜ੍ਹੋ : ਨਿਰਮਲ ਸਿੱਧੂ ਦਾ ਅੱਜ ਹੈ ਜਨਮ ਦਿਨ, ਪ੍ਰਸ਼ੰਸਕ ਵੀ ਦੇ ਰਹੇ ਵਧਾਈ

ਦੱਸ ਦਈਏ ਕਿ ਇਸ ਤੋਂ ਪਹਿਲਾਂ ਕਰੀਨਾ ਕਪੂਰ ਦੇ ਵੱਡੇ ਬੇਟੇ ਤੈਮੂਰ ਅਲੀ ਖਾਨ ਦੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੁੰਦੇ ਸਨ । ਇਨ੍ਹਾਂ ਵੀਡੀਓਜ਼ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬਹੁਤ ਜ਼ਿਆਦਾ ਪਿਆਰ ਮਿਲਦਾ ਰਿਹਾ ਹੈ ਅਤੇ ਹੁਣ ਜੇਹ ਅਲੀ ਖ਼ਾਨ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਨੇ । ਕਰੀਨਾ ਕਪੂਰ ਅਤੇ ਸੈਫ ਅਲੀ ਖ਼ਾਨ ਦੇ ਛੋਟੇ ਬੇਟੇ ਦਾ ਇਹ ਕਿਊਟ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ।

jeh ali khan and karisma kapoor image From instagram

ਦੱਸ ਦਈਏ ਕਿ ਜੇਹ ਅਲੀ ਖ਼ਾਨ ਕਿਊਟਨੈੱਸ ਦੇ ਮਾਮਲੇ ‘ਚ ਤੈਮੂਰ ਅਲੀ ਖ਼ਾਨ ਤੋਂ ਵੀ ਦੋ ਕਦਮ ਅੱਗੇ ਹੈ । ਕਰੀਨਾ ਕਪੂਰ ਨੇ ਸੈਫ ਅਲੀ ਖ਼ਾਨ ਦੇ ਨਾਲ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ । ਜਿਸ ਤੋਂ ਬਾਅਦ ਕਰੀਨਾ ਦੇ ਘਰ ਦੋ ਪੁੱਤਰਾਂ ਨੇ ਜਨਮ ਲਿਆ ਹੈ ।ਇਸ ਤੋਂ ਪਹਿਲਾਂ ਸੈਫ ਅਲੀ ਖ਼ਾਨ ਦੇ ਦੋ ਬੱਚੇ ਹਨ ਧੀ ਸਾਰਾ ਅਲੀ ਖ਼ਾਨ ‘ਤੇ ਇੱਕ ਪੁੱਤਰ । ਇਹ ਦੋਵੇਂ ਬੱਚੇ ਸੈਫ ਅਲੀ ਖ਼ਾਨ ਦੀ ਪਹਿਲੀ ਪਤਨੀ ਅੰਮ੍ਰਿਤਾ ਸਿੰਘ ਤੋਂ ਹਨ । ਕਰੀਨਾ ਕਪੂਰ ਦੇ ਨਾਲ ਸੈਫ ਅਲੀ ਖ਼ਾਨ ਨੇ ਦੂਜਾ ਵਿਆਹ ਕਰਵਾਇਆ ਸੀ ।

 

View this post on Instagram

 

A post shared by Viral Bhayani (@viralbhayani)

Related Post