ਇਹ ਤਸਵੀਰ ਹੈ ਪੰਜਾਬ ਦੇ ਪ੍ਰਸਿੱਧ ਗਾਇਕ ਦੀ, ਕੀ ਤੁਸੀਂ ਪਛਾਣਿਆ ਕੌਣ ਹਨ ਇਹ !

By  Shaminder May 22nd 2021 11:01 AM -- Updated: May 22nd 2021 11:06 AM

ਪੰਜਾਬੀ ਕਲਾਕਾਰ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਜਿਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ । ਸੂਫੀ ਗਾਇਕ ਲਖਵਿੰਦਰ ਵਡਾਲੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬਚਪਨ ਦੀ ਤਸਵੀਰ ਸਾਂਝੀ ਕੀਤੀ ਹੈ ।

Lakhwinder Wadali Image From Lakhwinder Wadali Instagram

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Burberry ਹੋਇਆ ਰਿਲੀਜ਼ 

Lakhwinder Image From Lakhwinder Wadali Instagram

ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਲਖਵਿੰਦਰ ਵਡਾਲੀ ਆਪਣੇ ਸਕੂਲ ‘ਚ ਪਰਫਾਰਮ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਵੇਖ ਕੇ ਤੁਹਾਨੂੰ ਅੰਦਾਜ਼ਾ ਲਗਾਉਣਾ ਵੀ ਮੁਸ਼ਕਿਲ ਹੋ ਜਾਵੇਗਾ ਕਿ ਇਹ ਲਖਵਿੰਦਰ ਵਡਾਲੀ ਹੀ ਹਨ ।

Lakhwinder Image From Lakhwinder Wadali Instagram

ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਲਗਾਤਾਰ ਸ਼ੇਅਰ ਕੀਤਾ ਜਾ ਰਿਹਾ ਹੈ । ਲਖਵਿੰਦਰ ਵਡਾਲੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਸੂਫੀਆਨਾ ਅੰਦਾਜ਼ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਉਨ੍ਹਾਂ ਨੂੰ ਗਾਇਕੀ ਦੀ ਗੁੜ੍ਹਤੀ ਆਪਣੇ ਘਰੋਂ ਹੀ ਮਿਲੀ ਹੈ ।

 

Related Post