ਰੁਪਿੰਦਰ ਰੂਪੀ ਦੀ ਫ਼ਿਲਮਾਂ ‘ਚ ਇਸ ਤਰ੍ਹਾਂ ਹੋਈ ਸੀ ਐਂਟਰੀ, ਜਾਣੋਂ ਅਦਾਕਾਰਾ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

By  Shaminder July 17th 2021 04:37 PM

ਰੁਪਿੰਦਰ ਰੂਪੀ ਕਿਸੇ ਪਛਾਣ ਦੀ ਮੁਹਤਾਜ ਨਹੀਂ ਹੈ । ਉਸ ਨੇ ਅਣਗਿਣਤ ਹੀ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਇਸਦੇ ਨਾਲ ਹੀ ਕਈ ਗੀਤਾਂ ‘ਚ ਵੀ ਉਹ ਅਦਾਕਾਰੀ ਕਰਦੀ ਵਿਖਾਈ ਦਿੰਦੀ ਹੈ । ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਜਾਂਦਾ ਹੈ ।ਰੁਪਿੰਦਰ ਰੂਪੀ ਦਾ ਜਨਮ 1965  ‘ਚ ਬਰਨਾਲਾ ‘ਚ ਹੋਇਆ ਸੀ । ਉਨ੍ਹਾਂ ਨੂੰ ਅਦਾਕਾਰੀ ਦਾ ਸ਼ੌਂਕ ਬਚਪਨ ਤੋਂ ਹੀ ਸੀ । Rupinder rupi ,,

ਹੋਰ ਪੜ੍ਹੋ :  ਗਾਇਕ ਨਵ ਬੈਨੀਪਾਲ ਦੀ ਆਵਾਜ਼ ‘ਚ ਨਵਾਂ ਗੀਤ ‘ਚੰਨ ਦਾ ਭੁਲੇਖਾ’ ਕੀਤਾ ਜਾਵੇਗਾ ਰਿਲੀਜ਼ 

Rupinder rupi

ਇਹੀ ਸ਼ੌਂਕ ਉਹਨਾਂ ਨੂੰ ਥਿਏਟਰ ਵੱਲ ਖਿੱਚ ਲਿਆਇਆ, ਪੰਜਾਬ ਰੰਗਮੰਚ ਨਾਲ ਜੁੜਕੇ ਉਹਨਾਂ ਨੇ ਪੰਜਾਬ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿੱਚ ਕਈ ਨਾਟਕ ਖੇਡੇ ।ਪੰਜਾਬੀ ਫ਼ਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਤੋਂ ਬਿਨ੍ਹਾਂ ਕੋਈ ਵੀ ਫ਼ਿਲਮ ਅਧੂਰੀ ਲੱਗਦੀ ਹੈ ।ਉਹਨਾਂ ਦੀਆਂ ਕੁਝ ਹਿੱਟ ਫ਼ਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਲੜੀ ਵਿੱਚ ਸਭ ਤੋਂ ਪਹਿਲਾਂ ਮੰਨਤ ਫ਼ਿਲਮ ਆਉਂਦੀ ਹੈ । 

Bhupinder Barnala

ਫ਼ਿਲਮ ਆਸੀਸ ਦੀ ਗੱਲ ਕੀਤੀ ਜਾਵੇ ਤਾਂ ਇਸ ਫ਼ਿਲਮ ਵਿੱਚ ਰੁਪਿੰਦਰ ਰੂਪੀ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਬਹੁਤ ਪਸੰਦ ਕੀਤਾ ਗਿਆ ਸੀ ਇਸੇ ਲਈ ਉਹਨਾਂ ਨੂੰ ਪੀਟੀਸੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ ।

 

View this post on Instagram

 

A post shared by Rupinder Rupi ? (@officialrupinder_rupi)

ਉਹਨਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਵਿਆਹ ਪੰਜਾਬ ਦੇ ਨਾਮਵਰ ਡਾਇਰੈਕਟਰ ਭੁਪਿੰਦਰ ਬਰਨਾਲਾ ਨਾਲ ਹੋਇਆ । ਵਿਆਹ ਤੋਂ ਬਾਅਦ ਉਹਨਾਂ ਦੇ ਘਰ ਇੱਕ ਬੇਟੀ ਨੇ ਜਨਮ ਲਿਆ ਜਿਸ ਦਾ ਨਾਂ ਇਬਾਦਤ ਹੈ । ਭੁਪਿੰਦਰ ਬਰਨਾਲਾ ਵੀ ਇੱਕ ਚੰਗੇ ਅਦਾਕਾਰ ਹਨ ।

 

Related Post