ਇਹ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ, ਕੌਣ ਹੈ ਇਹ !

By  Shaminder July 15th 2021 04:00 PM

ਸੈਲੀਬ੍ਰੇਟੀਜ਼ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਵੀ ਕੀਤਾ ਜਾਂਦਾ ਹੈ । ਖ਼ਾਸ ਕਰਕੇ ਸੈਲੀਬ੍ਰੇਟੀਜ਼ ਦੇ ਬਚਪਨ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਦੀ ਇੱਕ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ ।

Miss pOoja Image From Instagram

ਹੋਰ ਪੜ੍ਹੋ : ਕਰੀਨਾ ਕਪੂਰ ਦੇ ਛੋਟੇ ਬੇਟੇ ਦੀਆਂ ਤਸਵੀਰਾਂ ਆਈਆਂ ਸਾਹਮਣੇ, ਤੈਮੂਰ ਦੇ ਨਾਲ ਦਿਖਾਈ ਦਿੱਤਾ ਉਸਦਾ ਛੋਟਾ ਭਰਾ 

Miss Pooja Image From Instagram

ਤਸਵੀਰ ਨੂੰ ਵੇਖ ਕੇ ਤਾਂ ਤੁਸੀਂ ਅੰਦਾਜ਼ਾ ਲਗਾ ਲਿਆ ਹੋਣਾ ਹੈ ਕਿ ਇਹ ਕੌਣ ਹੈ । ਨਹੀਂ ਪਛਾਣਿਆ ! ਤਾਂ ਅਸੀਂ ਤੁਹਾਨੂੰ ਦੱਸ ਹੀ ਦਿੰਦੇ ਹਾਂ । ਇਹ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਮਿਸ ਪੂਜਾ । ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ ।

Miss Pooja Image From Instagram

ਇਹ ਤਸਵੀਰ ਉਸ ਦੇ ਬਚਪਨ ਦੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਸ ਨੇ ਲਿਖਿਆ ‘ਹਾਰ ਤੋ ਦੇਖੋ ਜ਼ਰਾ ਹਮਾਰਾ, ਏਡੀ ਆਪ ਨੀਂ ਜਿੱਡਾ ਵੱਡਾ ਹਾਰ ਪਾਇਆ, ਫੈਸ਼ਨਾਂ ਪੱਟੀ’। ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਲਗਾਤਾਰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।

 

View this post on Instagram

 

A post shared by Miss Pooja (@misspooja)

Related Post