ਇਸ ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਪ੍ਰਸਿੱਧ ਗਾਇਕ ਅਤੇ ਅਦਾਕਾਰ, ਕੀ ਤੁਸੀਂ ਪਛਾਣਿਆ !

By  Shaminder November 15th 2021 11:21 AM -- Updated: November 15th 2021 11:27 AM

ਪੰਜਾਬੀ ਸਿਤਾਰਿਆਂ ਵੱਲੋਂ ਅਕਸਰ ਆਪਣੇ ਬਚਪਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਤੇ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ । ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਪੰਜਾਬੀ ਸਿਤਾਰੇ (Punjabi Star) ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜੋ ਕਿ ਅਦਾਕਾਰ ਨੇ ਬੀਤੇ ਦਿਨ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੇ ਗਾਇਕ ਬੱਬਲ ਰਾਏ (Babbal Rai) ਦੀ । ਜਿਨ੍ਹਾਂ ਨੇ ਬੀਤੇ ਦਿਨ ਚਿਲਡਰਨ ਡੇ ਦੇ ਮੌਕੇ ‘ਤੇ ਆਪਣੇ ਬਚਪਨ ਦੀ ਇੱਕ ਤਸਵੀਰ (Childhood Pic)  ਸਾਂਝੀ ਕੀਤੀ ਹੈ ।

babbal rai image From instagram

ਹੋਰ ਪੜ੍ਹੋ : ਅਦਾਕਾਰਾ ਨੀਲਮ ਕੋਠਾਰੀ ਦੇ ਪਿਤਾ ਦਾ ਹੋਇਆ ਦੇਹਾਂਤ, ਬਾਲੀਵੁੱਡ ਸਿਤਾਰਿਆਂ ਨੇ ਦਿੱਤੀ ਸ਼ਰਧਾਂਜਲੀ

ਇਸ ਤਸਵੀਰ ਨੂੰ ਵੇਖ ਕੇ ਤੁਹਾਨੂੰ ਅੰਦਾਜ਼ਾ ਲਗਾਉਣਾ ਵੀ ਮੁਸ਼ਕਿਲ ਹੋ ਜਾਵੇਗਾ ਕਿ ਇਹ ਬੱਬਲ ਰਾਏ ਹੀ ਹੈ ਜਾਂ ਫਿਰ ਹੋਰ ਕੋਈ । ਬੱਬਲ ਰਾਏ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਮੈਂਟਸ ਕਰ ਰਹੇ ਹਨ । ਇਸ ਤੋਂ ਇਲਾਵਾ ਕਈ ਸੈਲੀਬ੍ਰੇਟੀਜ਼ ਨੇ ਵੀ ਇਸ ਤਸਵੀਰ ‘ਤੇ ਆਪੋ ਆਪਣਾ ਪ੍ਰਤੀਕਰਮ ਦਿੱਤਾ ਹੈ ।

maninder buttar maninder buttar

ਬੱਬਲ ਰਾਏ ਦੀ ਇਸ ਤਸਵੀਰ ‘ਤੇ ਪ੍ਰਸਿੱਧ ਅਦਾਕਾਰ ਰਾਣਾ ਰਣਬੀਰ ਨੇ ਵੀ ਕਮੈਂਟ ਕੀਤਾ ਹੈ । ਬੱਬਲ ਰਾਏ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਉਨ੍ਹਾਂ ਨੇ ਫ਼ਿਲਮ ‘ਮਿਸਿਜ਼ ਐਂਡ ਮਿਸਿਜ਼ 420’ ‘ਚ ਇੱਕ ਔਰਤ ਦਾ ਕਿਰਦਾਰ ਨਿਭਾਇਆ ਸੀ ਜੋ ਕਿ ਕਾਫੀ ਪਸੰਦ ਕੀਤਾ ਗਿਆ ਸੀ । ਜਿਸ ਤੋਂ ਬਾਅਦ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

 

View this post on Instagram

 

A post shared by Babbal Rai (@babbalrai9)

Related Post