ਦੀਪ ਸਿੱਧੂ ਦੀ ਅੰਤਿਮ ਅਰਦਾਸ ‘ਚ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਲੋਕ, ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ, ਦਰਸ਼ਨ ਔਲਖ ਨੇ ਸਾਂਝਾ ਕੀਤਾ ਵੀਡੀਓ

By  Shaminder February 24th 2022 05:00 PM -- Updated: February 24th 2022 05:04 PM

ਅਦਾਕਾਰ ਦੀਪ ਸਿੱਧੂ (Deep Sidhu) ਜਿਸ ਦਾ ਬੀਤੇ ਦਿਨੀਂ ਇੱਕ ਸੜਕ ਹਾਦਸੇ ‘ਚ ਦਿਹਾਂਤ ਹੋ ਗਿਆ ਸੀ । ਉਸ ਦਾ ਭੋਗ ਅਤੇ ਅੰਤਿਮ ਅਰਦਾਸ (Antim Ardaas) ਅੱਜ ਕਰਵਾਈ ਜਾ ਰਹੀ ਹੈ । ਦੀਪ ਸਿੱਧੂ ਦੀ ਅੰਤਿਮ ਅਰਦਾਸ ਅਤੇ ਭੋਗ ‘ਚ ਹਜ਼ਾਰਾਂ ਦੀ ਗਿਣਤੀ ‘ਚ ਲੋਕ ਸ਼ਾਮਿਲ ਹੋਏ । ਅਦਾਕਾਰ ਦਰਸ਼ਨ ਔਲਖ (Darshan Aulakh) ਨੇ ਵੀ ਦੀਪ ਸਿੱਧੂ ਦੀ ਅੰਤਿਮ ਅਰਦਾਸ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਹਜ਼ਾਰਾਂ ਦੀ ਗਿਣਤੀ ‘ਚ ਲੋਕ ਪਹੁੰਚੇ ਵਿਖਾਈ ਦੇ ਰਹੇ ਹਨ ਅਤੇ ਹਰ ਕੋਈ ਨਮ ਅੱਖਾਂ ਨੂੰ ਦੀਪ ਸਿੱਧੂ ਨੂੰ ਅੰਤਿਮ ਸ਼ਰਧਾਂਜਲੀ ਦੇ ਰਿਹਾ ਹੈ ।

DEEP SIDHU

ਹੋਰ ਪੜ੍ਹੋ : ਅਦਾਕਾਰਾ ਸੋਨੀਆ ਮਾਨ ਨੂੰ ਡਾਕਟਰੇਟ ਦੀ ਡਿਗਰੀ ਨਾਲ ਨਵਾਜਿਆ ਗਿਆ, ਅਦਾਕਾਰਾ ਨੇ ਸਾਂਝਾ ਕੀਤਾ ਵੀਡੀਓ

ਦੱਸ ਦਈਏ ਕਿ ਦੀਪ ਸਿੱਧੂ ਨੂੰ ਆਖਰੀ ਸ਼ਰਧਾਂਜਲੀ ਲਈ ਅੰਮ੍ਰਿਤਸਰ ਤੋਂ ਕੇਸਰੀ ਮਾਰਚ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ‘ਤੇ ਪਹੁੰਚਿਆ ਹੈ ਹੀ ਅੰਮ੍ਰਿਤਸਰ ਤੋਂ ਵਿੱਚ ਹਜ਼ਾਰਾਂ ਦੀ ਗਿਣਤੀ ਦਾ ਇਕੱਠ ਸ੍ਰੀ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਇਆ ਜੋ ਦੀਪ ਸਿੱਧੂ ਦੀ ਅੰਤਮ ਅਰਦਾਸ ਵਿੱਚ ਸ਼ਾਮਲ । ਇਸ ਮੌਕੇ ਗੁਰਬਿੰਦਰ ਸਿੰਘ ਜੌਲੀ ਨੇ ਕਿਹਾ ਕਿ ਬੇਸ਼ੱਕ ਦੀਪ ਸਿੱਧੂ ਇਸ ਦੁਨੀਆ ਵਿਚ ਨਹੀਂ ਰਹੇ, ਪਰ ਉਹਨਾ ਵੱਲੋਂ ਜਗਾਈ ਅਲਖ ਨੂੰ ਮੁੱਖ ਰੱਖ ਅੱਜ ਨੌਜਵਾਨ ਉਹਨਾਂ ਦੀ ਰਾਹ ’ਤੇ ਚੱਲ ਰਿਹਾ ਹੈ।

darshan aulakh with deep sidhu image from instagram

ਹੋਇਆ ਹੈ । ਦੀਪ ਸਿੱਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੇਸ਼ੇ ਦੇ ਤੌਰ ‘ਤੇ ਇੱਕ ਵਕੀਲ ਸਨ, ਪਰ ਅਦਾਕਾਰੀ ਦਾ ਸ਼ੌਂਕ ਵੀ ਰੱਖਦੇ ਸਨ । ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਫ਼ਿਲਮ ‘ਰਮਤਾ ਜੋਗੀ’ ਦੇ ਨਾਲ ਕੀਤੀ ਸੀ । ਪਰ ਅਸਲ ਪਛਾਣ ਉਨ੍ਹਾਂ ਨੂੰ ਜੋਰਾ ਦਸ ਨੰਬਰੀਆ ਦੇ ਨਾਲ ਮਿਲੀ ਸੀ । ਜਲਦ ਹੀ ਦੀਪ ਸਿੱਧੂ ਦਾ ਆਖਰੀ ਗੀਤ ‘ਲਾਹੌਰ’ ਰਿਲੀਜ਼ ਹੋਣ ਵਾਲਾ ਹੈ । ਜਿਸ ‘ਚ ਆਖਰੀ ਵਾਰ ਦੀਪ ਸਿੱਧੂ ਦੀ ਅਦਾਕਾਰੀ ਵੇਖਣ ਨੂੰ ਮਿਲੇਗੀ । ਇਸ ਗੀਤ ‘ਚ ਦੀਪ ਸਿੱਧੂ ਦੇ ਨਾਲ ਉਨ੍ਹਾਂ ਦੀ ਖਾਸ ਦੋਸਤ ਰੀਨਾ ਰਾਏ ਵੀ ਅਦਾਕਾਰੀ ਕਰਦੀ ਦਿਖਾਈ ਦੇਵੇਗੀ ।

 

View this post on Instagram

 

A post shared by DARSHAN AULAKH ਦਰਸ਼ਨ ਔਲਖ (@darshan_aulakh)

Related Post