ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਲਾਮਬੱਧ ਕਰ ਰਹੇ ਹਨ ਜੱਸ ਬਾਜਵਾ

By  Rupinder Kaler June 21st 2021 03:02 PM

ਪੰਜਾਬੀ ਗਾਇਕ ਜੱਸ ਬਾਜਵਾ ਪਿਛਲੇ ਕਈ ਮਹੀਨਿਆਂ ਕਿਸਾਨ ਅੰਦੋਲਨ ਨਾਲ ਜੁੜੇ ਹੋਏ ਹਨ । ਇਸ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਉਹਨਾਂ ਨੇ ਕਿਸਾਨਾਂ ਨੂੰ ਇੱਕ ਵਾਰ ਫਿਰ ਲਾਮਬੱਧ ਕਰਨਾ ਸ਼ੁਰੂ ਕਰ ਦਿੱਤਾ ਹੈ । ਇਸ ਸਭ ਦੇ ਚੱਲਦੇ ਜੱਸ ਬਾਜਵਾ ਸਮਰਾਲਾ ਪੁੱਜੇ। ਉਨ੍ਹਾਂ ਟੋਲ ਪਲਾਜਾ ਘੁਲਾਲ ਵਿਖੇ ਧਰਨੇ 'ਤੇ ਬੈਠੇ ਕਿਸਾਨਾਂ ਨਾਲ ਮੀਟਿੰਗ ਕੀਤੀ।

punjabi singer jass bajwa with kisani flag Pic Courtesy: Instagram

ਹੋਰ ਪੜ੍ਹੋ :

ਸ਼ਿਲਪਾ ਸ਼ੈੱਟੀ ਨੇ ਆਪਣੇ ਪਤੀ ਤੇ ਬੱਚਿਆਂ ਦੀ ਖ਼ਾਸ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖੂਬ ਪਸੰਦ, ਲੱਖਾਂ ਦੀ ਗਿਣਤੀ ‘ਚ ਆਏ ਲਾਈਕਸ

jass bajwa pic Pic Courtesy: Instagram

ਉਨ੍ਹਾਂ ਨਾਲ ਕੁਲਵੀਰ ਮੁਸਕਾਬਾਦ ਵੀ ਸਨ। ਇਸ ਮੌਕੇ ਜੱਸ ਬਾਜਵਾ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਵਾਪਸ ਕਰਾਉਣ ਦੀ ਲੋੜ ਹੈ। ਇਸ ਲਈ ਸਾਨੂੰ ਬਾਰਡਰਾਂ ਉੱਪਰ ਬੈਠੇ ਬਜ਼ੁਰਗਾਂ ਦਾ ਸਾਥ ਦੇਣਾ ਚਾਹੀਦਾ ਹੈ। ਵੱਧ ਤੋਂ ਵੱਧ ਨੌਜਵਾਨ ਦਿੱਲੀ ਜਾਣ ਤੇ ਮੋਰਚਾ ਸੰਭਾਲਣ।

kisan and jass bajwa

ਕਿਸਾਨ ਅੰਦੋਲਨ ਕਮਜ਼ੋਰ ਪੈਣ ਦੀਆਂ ਅਫਵਾਹਾਂ ਉਪਰ ਬਾਜਵਾ ਨੇ ਕਿਹਾ ਕਿ ਅੰਦੋਲਨ ਕਮਜ਼ੋਰ ਨਹੀਂ ਪਿਆ ਤੇ ਨਾ ਹੀ ਪੈਣ ਦੇਣਾ। ਉਨ੍ਹਾਂ ਚੋਣਾਂ ਲੜਨ ਦੇ ਮੁੱਦੇ 'ਤੇ ਕਿਹਾ ਕਿ ਹਰ ਘਰ ਦੀ ਆਵਾਜ਼ ਹੈ ਕਿ ਕਿਸਾਨਾਂ ਦੀ ਆਪਣੀ ਪਾਰਟੀ ਤੇ ਸਰਕਾਰ ਹੋਣੀ ਚਾਹੀਦੀ ਹੈ। ਪਹਿਲਾਂ ਜੰਗ ਕਾਲੇ ਕਾਨੂੰਨਾਂ ਖਿਲਾਫ ਹੈ।

 

Related Post