ਗੁਰੂ ਅਰਜਨ ਦੇਵ ਜੀ ਦਾ ਅੱਜ ਹੈ ਗੁਰਤਾ ਗੱਦੀ ਦਿਵਸ, ਦਰਸ਼ਨ ਔਲਖ ਨੇ ਗੁਰ ਗੱਦੀ ਦਿਵਸ ਦੀ ਦਿੱਤੀ ਵਧਾਈ

By  Shaminder August 29th 2022 05:51 PM -- Updated: August 29th 2022 06:17 PM

ਅੱਜ ਗੁਰੂ ਅਰਜਨ ਦੇਵ (Guru Arjan Dev Ji ) ਜੀ ਦਾ ਗੁਰਤਾ ਗੱਦੀ ਦਿਵਸ (Gur Gad i Divas) ਹੈ । ਇਸ ਮੌਕੇ ‘ਤੇ ਦਰਸ਼ਨ ਔਲਖ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬ ਦੇ ਗੁਰਤਾ ਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਦਰਸ਼ਨ ਔਲਖ ਨੇ ਲਿਖਿਆ ‘ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ॥ ਜਿਨੀ ਸਚੁ ਪਛਾਣਿਆ ਸਚੁ ਰਾਜੇ ਸੇਈ॥

Sri-Guru-Arjan-Dev-ji- image From google

ਹੋਰ ਪੜ੍ਹੋ : ਗੁਰੂ ਅਰਜਨ ਦੇਵ ਜੀ ਦਾ ਗੁਰਤਾ ਗੱਦੀ ਦਿਵਸ, ਗਾਇਕ ਸੁਖਸ਼ਿੰਦਰ ਛਿੰਦਾ ਨੇ ਦਿੱਤੀ ਵਧਾਈ

ਧੰਨ ਧੰਨ ਪੰਜਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਅੱਜ ਦੇ ਦਿਹਾੜੇ ਗੁਰਤਾ ਗੱਦੀ ਉੱਤੇ ਬਿਰਾਜਮਾਨ ਹੋਏ ਸੀ ਗੁਰੂ ਸਾਹਿਬ ਜੀ ਦੇ"ਗੁਰਤਾ ਗੱਦੀ"ਦਿਵਸ ਦੀਆ ਆਪ ਸਭ ਨੂੰ ਲੱਖ ਲੱਖ ਵਧਾਈਆਂ’ ।ਦਰਸ਼ਨ ਔਲਖ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਤੋਂ ਬਾਅਦ ਪ੍ਰਸ਼ੰਸਕ ਵੀ ਗੁਰੂ ਸਾਹਿਬ ਦੇ ਗੁਰਤਾ ਗੱਦੀ ਦਿਵਸ ਦੀ ਵਧਾਈ ਦੇ ਰਹੇ ਹਨ ।

guru Arjan dev ji image From PTC Network instagram

ਹੋਰ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ‘ਤੇ ਵਿਸ਼ੇਸ਼

ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦਾਂ ਦੇ ਸਿਰਤਾਜ ਵੀ ਕਿਹਾ ਜਾਂਦਾ ਹੈ ।ਉਨ੍ਹਾਂ ਦਾ ਜਨਮ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਤੀਜੇ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਬੀਬੀ ਭਾਨੀ ਜੀ ਦੀ ਕੁੱਖੋਂ ਗੋਇੰਦਵਾਲ ਵਿਖੇ ੧੫੬੩ ਈਸਵੀ ਨੂੰ ਹੋਇਆ।

guru Arjan Dev ji ,,.''-m image From google

ਉਹ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ। ਉਨ੍ਹਾਂ ਦੇ ਗੁਰ ਗੱਦੀ ਦਿਵਸ ‘ਤੇ ਗੁਰਦੁਆਰਾ ਸਾਹਿਬਾਨਾਂ ‘ਚ ਵੱਖ ਵੱਖ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਹੈ ।ਸੰਗਤਾਂ ਗੁਰੂ ਘਰਾਂ ‘ਚ ਪਹੁੰਚ ਕੇ ਉਨ੍ਹਾਂ ਨੂੰ ਯਾਦ ਕਰ ਰਹੀਆਂ ਹਨ ।

 

View this post on Instagram

 

A post shared by DARSHAN AULAKH ਦਰਸ਼ਨ ਔਲਖ (@darshan_aulakh)

Related Post