ਜੱਸੀ ਗਿੱਲ ਦਾ ਹੈ ਅੱਜ ਜਨਮ ਦਿਨ, ਇਸ ਤਰ੍ਹਾਂ ਹੋਈ ਸੀ ਗਾਇਕੀ ਦੇ ਖੇਤਰ ‘ਚ ਐਂਟਰੀ

By  Rupinder Kaler November 26th 2020 01:21 PM

ਜੱਸੀ ਗਿੱਲ ਦਾ ਅੱਜ ਜਨਮ ਦਿਨ ਹੈ । ਜੱਸੀ ਦੇ ਜਨਮ ਦਿਨ ਤੇ ਉਹਨਾਂ ਦੇ ਪ੍ਰਸ਼ੰਸਕ ਉਹਨਾਂ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ । ਉਹਨਾਂ ਦੇ ਸੋਸ਼ਲ ਮੀਡੀਆ ਅਕਾਊਂਟ ਤੇ ਲੋਕ ਲਗਾਤਾਰ ਕਮੈਂਟ ਕਰਕੇ ਜਨਮ ਦਿਨ ਦੀ ਵਧਾਈ ਦੇ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਜੱਸੀ ਗਿੱਲ ਜਿਨ੍ਹਾਂ ਦਾ ਅਸਲ ਨਾਂਅ ਜਸਦੀਪ ਸਿੰਘ ਗਿੱਲ ਹੈ । ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

jassie gill with sister

ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ ਅਤੇ ਪਾਲੀਵੁੱਡ ਦੇ ਨਾਲ ਨਾਲ ਉਹ ਬਾਲੀਵੁੱਡ ‘ਚ ਵੀ ਕਈ ਫ਼ਿਲਮਾਂ ਅਤੇ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਨੇ । ਕੋਈ ਸਮਾਂ ਸੀ ਜਦੋਂ ਜੱਸੀ ਗਿੱਲ ਕਾਫੀ ਮੋਟੇ ਹੁੰਦੇ ਸਨ ਅਤੇ ਕੱਪੜੇ ਲੈਣ ਲੱਗਿਆਂ ਉਨ੍ਹਾਂ ਨੂੰ ਕਾਫੀ ਸੋਚਣਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੇ ਖੁਦ ਨੂੰ ਫਿੱਟ ਕਰ ਲਿਆ ਹੈ । ਉਨ੍ਹਾਂ ਨੇ ਪੀਟੀਸੀ ਪੰਜਾਬੀ ਨੂੰ ਦਿੱਤੇ ਇੱਕ ਇੰਟਰਵਿਊ ਦੌਰਾਨ ਕਈ ਗੱਲਾਂ ਸਾਂਝੀਆਂ ਕੀਤੀਆਂ ।

ਹੋਰ ਪੜ੍ਹੋ :

ਹਿਮਾਂਸ਼ੀ ਖੁਰਾਣਾ ਅਤੇ ਗੈਰੀ ਨੰਦਪੁਰੀਆ ਦਾ ਨਵਾਂ ਗੀਤ ‘ਡੌਂਟ ਫਾਲੋ’ ਹੋਇਆ ਰਿਲੀਜ਼

ਮਹਿਲਾ ਪਹਿਲਵਾਨ ਸੰਗੀਤਾ ਫੋਗਾਟ ਦਾ ਹੋਇਆ ਵਿਆਹ, 7 ਦੀ ਥਾਂ ਲਏ ਅੱਠ ਫੇਰੇ

ਜੱਸੀ ਗਿੱਲ ਨੇ ਪੜ੍ਹਾਈ ਤੋਂ ਬਚਣ ਲਈ ਮਿਊਜ਼ਿਕ ਦਾ ਪ੍ਰੈਕਟੀਕਲ ਵਿਸ਼ਾ ਰੱਖਿਆ ਸੀ ।ਪਰ ਇਹ ਵਿਸ਼ਾ ਉਨ੍ਹਾਂ ਦੇ ਕਰੀਅਰ ਲਈ ਇੱਕ ਨਵਾਂ ਰਾਹ ਖੋਲ ਦੇਵੇਗਾ ਇਸ ਦਾ ਅੰਦਾਜ਼ਾ ਸ਼ਾਇਦ ਉਨ੍ਹਾਂ ਨੂੰ ਨਹੀਂ ਸੀ ਅਤੇ ਕਾਲਜ ਦੀ ਪੜ੍ਹਾਈ ਦੇ ਦੌਰਾਨ ਹੀ ਉਨ੍ਹਾਂ ਨੇ ਗੀਤ ਗਾਉਣੇ ਸ਼ੁਰੂ ਕਰ ਦਿੱਤੇ ਜਿਸ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਸਰਾਹਿਆ ਗਿਆ ਅਤੇ ਫਿਰ ਉਨ੍ਹਾਂ ਨੇ ਗਾਇਕ ਬਣਨ ਦਾ ਫ਼ੈਸਲਾ ਲਿਆ ।

Jassie Gill Wishes Mrs. Gill A Very Happy Birthday With This Post

ਜੱਸੀ ਗਿੱਲ ਵਾਲੀਬਾਲ ਦੇ ਨੈਸ਼ਨਲ ਖਿਡਾਰੀ ਵੀ ਰਹੇ ਹਨ । ਇਸ ਤੋਂ ਇਲਾਵਾ ਆਪਣੇ ਵਿਹਲੇ ਸਮੇਂ ‘ਚ ਉਹ ਕ੍ਰਿਕੇਟ ਖੇਡਣਾ ਵੀ ਪਸੰਦ ਕਰਦੇ ਹਨ ।ਵਿਰਾਟ ਕੋਹਲੀ ਉਨ੍ਹਾਂ ਦੇ ਪਸੰਦੀਦਾ ਕ੍ਰਿਕੇਟਰ ਹਨ । ਪਰਿਵਾਰ ‘ਚ ਮਾਪਿਆਂ ਨੇ ਉਨ੍ਹਾਂ ਦੀ ਗਾਇਕੀ ਨੂੰ ਹਮੇਸ਼ਾ ਹੀ ਸਹਿਯੋਗ ਦਿੱਤਾ ਪਰ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਜਦੋਂ ਵੀ ਕੋਈ ਚੀਜ਼ ਲੈਣੀ ਹੁੰਦੀ ਸੀ ਤਾਂ ਮੈਂ ਆਪਣੀ ਮੰਮੀ ਨੂੰ ਕਹਿੰਦਾ ਹੁੰਦਾ ਸੀ ਅਤੇ ਮੇਰੇ ਮੰਮੀ ਦੁੱਧ ਡੇਅਰੀ ‘ਚ ਪਾਉਂਦੇ ਹੁੰਦੇ ਸਨ ਅਤੇ ਜੋ ਪੈਸੇ ਉਨ੍ਹਾਂ ਨੇ ਦੁੱਧ ਡੇਅਰੀ ‘ਚ ਵੇਚ ਕੇ ਜੋੜੇ ਸੀ । ਉਨ੍ਹਾਂ ਪੈਸਿਆਂ ਨਾਲ ਹੀ ਉਹ ਅੱਜ ਇਸ ਮੁਕਾਮ ‘ਤੇ ਹਨ ।

Related Post