ਜੈਜ਼ੀ ਬੀ ਦੀ ਧੀ ਦਾ ਅੱਜ ਹੈ ਜਨਮ ਦਿਨ, ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਧੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ

By  Shaminder November 23rd 2021 10:55 AM

ਜੈਜ਼ੀ ਬੀ  (Jazzy B) ਦੀ ਧੀ (Daughter) ਦਾ ਅੱਜ ਜਨਮ ਦਿਨ (Birthday) ਹੈ । ਇਸ ਮੌਕੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਲੱਕੀ ਚਾਰਮ ਯਾਨੀ ਕਿ ਆਪਣੀ ਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਇਸ ਤਸਵੀਰ ਨੂੰ ਸ਼ੇਅਰ ਕਰਨ ਤੋਂ ਬਾਅਦ ਜੈਜ਼ੀ ਬੀ ਦੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਧੀ ਦੇ ਜਨਮ ਦਿਨ ‘ਤੇ ਵਧਾਈ ਦੇ ਰਹੇ ਹਨ । ਜੈਜ਼ੀ ਬੀ ਆਪਣੀ ਧੀ ਨੂੰ ਆਪਣਾ ਲੱਕੀ ਚਾਰਮ ਮੰਨਦੇ ਹਨ ਅਤੇ ਉਹ ਅਕਸਰ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਜੈਜ਼ੀ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ ।

Jazzy b image From instagram

ਹੋਰ ਪੜ੍ਹੋ :  ਅਦਾਕਾਰ ਕਮਲ ਹਾਸਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਅਦਾਕਾਰ ਨੇ ਜਾਣਕਾਰੀ ਕੀਤੀ ਸਾਂਝੀ

ਜੈਜ਼ੀ ਬੀ ਨੂੰ ਇੰਡਸਟਰੀ ‘ਚ ਭੰਗੜਾ ਕਿੰਗ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਅਕਸਰ ਉਹ ਆਪਣੇ ਅਤੇ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 90 ਦੇ ਦਹਾਕੇ ‘ਚ ਕੀਤੀ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ ਉਹ ਇੰਡਸਟਰੀ ‘ਚ ਸਰਗਰਮ ਨੇ ।

ਜੈਜ਼ੀ ਬੀ ਨੇ ਸੰਗੀਤ ਦੀਆਂ ਬਾਰੀਕੀਆਂ ਮਰਹੂਮ ਗਾਇਕ ਕੁਲਦੀਪ ਮਾਣਕ ਤੋਂ ਸਿੱਖੀਆਂ ਅਤੇ ਉਨ੍ਹਾਂ ਨੂੰ ਹੀ ਉਹ ਆਪਣਾ ਉਸਤਾਦ ਮੰਨਦੇ ਹਨ । ਕੁਲਦੀਪ ਮਾਣਕ ਦੇ ਬੇਟੇ ਯੁੱਧਵੀਰ ਮਾਣਕ ਦਾ ਉਹ ਲੰਮੇ ਸਮੇਂ ਤੋਂ ਇਲਾਜ ਵੀ ਕਰਵਾ ਰਹੇ ਹਨ ਅਤੇ ਸ਼ਾਗਿਰਦ ਹੋਣ ਦਾ ਫਰਜ਼ ਨਿਭਾ ਰਹੇ ਹਨ ।

 

View this post on Instagram

 

A post shared by Jazzy B (@jazzyb)

ਸ਼ਾਇਦ ਹੀ ਕੋਈ ਮੌਕਾ ਅਜਿਹਾ ਹੋਵੇਗਾ ਜਦੋਂ ਜੈਜ਼ੀ ਬੀ ਆਪਣੇ ਉਸਤਾਦ ਕੁਲਦੀਪ ਮਾਣਕ ਨੂੰ ਯਾਦ ਨਾ ਕਰਦੇ ਹੋਣ ।ਜੈਜ਼ੀ ਬੀ ਉਰਫ ਜਸਵਿੰਦਰ ਸਿੰਘ ਬੈਂਸ ਦਾ ਜਨਮ 1 ਅਪ੍ਰੈਲ 1975  ਨੂੰ ਪਿੰਡ ਦੁਰਗਾਪੁਰ ਨਵਾਂ ਸ਼ਹਿਰ ਵਿੱਚ ਹੋਇਆ ।ਉਹਨਾਂ ਦੇ ਮਿਊਜ਼ਿਕ ਕਰੀਅਰ ਦੀ ਗੱਲ ਕੀਤੀ ਜਾਵੇ ਤਾਂ ਜੈਜ਼ੀ ਬੀ ਨੇ 1993 ਵਿੱਚ ਪਹਿਲੀ ਕੈਸੇਟ ਕੱਢੀ ਸੀ ਘੁੱਗੀਆਂ ਦਾ ਜੋੜਾ । ਇਸ ਕੈਸੇਟ ਨੂੰ ਲੋਕਾਂ ਦਾ ਚੰਗਾ ਪਿਆਰ ਮਿਲਿਆ ਸੀ । ਇਸ ਕੈਸੇਟ ਤੋਂ ਬਾਅਦ ਉਹਨਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਕੈਸੇਟ ਕੱਢੀਆਂ ਜਿਹੜੀਆਂ ਕਿ ਸੁਪਰ ਹਿੱਟ ਰਹੀਆਂ । ਉਹਨਾਂ ਨੇ ਧਾਰਮਿਕ ਕੈਸੇਟਾਂ ਵੀ ਕੱਢੀਆ ਹਨ ਜਿਨ੍ਹਾਂ ਨੂੰ ਲੋਕਾਂ ਦਾ ਚੰਗਾ ਹੁੰਗਾਰਾ ਮਿਲਿਆ ਹੈ ।

 

View this post on Instagram

 

A post shared by Jazzy B (@jazzyb)

Related Post