ਨਿਰਮਲ ਰਿਸ਼ੀ ਦਾ ਅੱਜ ਹੈ ਜਨਮ ਦਿਨ, ਮਲਕੀਤ ਸਿੰਘ ਰੌਣੀ ਸਣੇ ਕਈ ਕਲਾਕਾਰਾਂ ਨੇ ਦਿੱਤੀ ਵਧਾਈ

By  Shaminder August 27th 2021 10:25 AM

ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨਿਰਮਲ ਰਿਸ਼ੀ (Nirmal Rishi ) ਦਾ ਅੱਜ ਜਨਮ ਦਿਨ ਹੈ । ਅੱਜ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵਧਾਈ ਦਿੱਤੀ ਹੈ । ਮਲਕੀਤ ਰੌਣੀ ਨੇ ਵੀ ਨਿਰਮਲ ਰਿਸ਼ੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ਜਨਮ ਦਿਨ (Birthday) ਦੀ ਵਧਾਈ ਦਿੱਤੀ ਹੈ ।ਅੱਜ ਉਨ੍ਹਾਂ ਦੇ ਜਨਮ ਦਿਨ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ ।ਪਾਲੀਵੁੱਡ ਦੀ ਗੁਲਾਬੋ ਮਾਸੀ ਯਾਨੀ ਨਿਰਮਲ ਰਿਸ਼ੀ ਦਾ ਅੱਜ ਜਨਮ ਦਿਨ, ਉਹਨਾਂ ਦੇ ਜਨਮ ਦਿਨ ਤੇ ਉਹਨਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ’ਤੇ ਵਧਾਈ ਦੇ ਰਹੇ ਹਨ ।

Nirmal Rishi,,-min Image From Instagram

ਹੋਰ ਪੜ੍ਹੋ : ਆਮਿਰ ਖਾਨ ਦੇ ਭਰਾ ਫੈਸਲ ਖਾਨ ਨੇ ਆਮਿਰ ਤੇ ਕਿਰਨ ਦੀ ਤਲਾਕ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਨਿਰਮਲ ਰਿਸ਼ੀ ਦਾ ਜਨਮ 27 ਅਗਸਤ 1943 ਨੂੰ ਮਾਨਸਾ ਜਿਲ੍ਹੇ ਦੇ ਪਿੰਡ ਖੀਵੇ ਕਲਾ ਦੇ ਰਹਿਣ ਵਾਲੇ ਬਲਦੇਵ ਕਿਸ਼ਨ ਰਿਸ਼ੀ ਦੇ ਘਰ ਹੋਇਆ ਸੀ । ਨਿਰਮਲ ਰਿਸ਼ੀ ਆਪਣੀਆਂ ਤਿੰਨੇ ਭੈਣਾਂ ‘ਚ ਸਭ ਤੋਂ ਛੋਟੀ ਹੈ ਉਹਨਾਂ ਨੂੰ ਛੋਟੀ ਉਮਰ ਤੋਂ ਹੀ ਥਿਏਟਰ ਕਰਨ ਦਾ ਸ਼ੌਂਕ ਸੀ । ਪਰ ਇਸ ਦੇ ਨਾਲ ਹੀ ਉਹ ਐੱਨ.ਸੀ.ਸੀ. ਬੈਸਟ ਸ਼ੂਟਰ ਵੀ ਰਹੇ ਹਨ । ਇਸ ਤੋਂ ਇਲਾਵਾ ਖੋ-ਖੋ ਦੀ ਵਧੀਆ ਖਿਡਾਰਨ ਤੇ ਅਥਲੀਟ ਵੀ ਰਹਿ ਚੁੱਕੇ ਹਨ ।

Nirmal,,-min Image From FB

ਉਹਨਾਂ ਨੇ ਆਪਣੀ ਗ੍ਰੈਜੁਏਸ਼ਨ ਦੀ ਪੜਾਈ ਸ਼੍ਰੀ ਗੰਗਾਨਗਰ ਤੋਂ ਪੂਰੀ ਕੀਤੀ ਸੀ । ਇਸ ਤੋਂ ਇਲਾਵਾ ਉਹਨਾਂ ਨੇ ਪਟਿਆਲਾ ਦੇ ਫਿਜੀਕਲ ਕਾਲਜ ਤੋਂ ਟ੍ਰੇਨਿੰਗ ਵੀ ਲਈ ਹੈ । ਇੱਥੇ ਹੀ ਉਹਨਾਂ ਦੀ ਮੁਲਾਕਾਤ ਫਿਲਮ ਨਿਰਦੇਸ਼ਕ ਹਰਪਾਲ ਸਿੰਘ ਟਿਵਾਣਾ ਅਤੇ ਨੀਨਾ ਟਿਵਾਣਾ ਨਾਲ ਹੋਈ ਜਿਸ ਤੋਂ ਬਾਅਦ ਉਹ ਰੰਗ ਮੰਚ ਦੀ ਦੁਨੀਆ ਨਾਲ ਜੁੜ ਗਏ ।

 

View this post on Instagram

 

A post shared by Malkeet Rauni (@malkeetrauni)

ਨਿਰਮਲ ਰਿਸ਼ੀ ਨੇ ਹਰਪਾਲ ਟਿਵਾਣਾ ਦੀ ਟੀਮ ਨਾਲ ਮਿਲ ਕੇ ਕਈ ਡਰਾਮੇ ਕੀਤੇ । ਉਸ ਸਮੇਂ ਉਹਨਾਂ ਦੀ ਟੀਮ ਵਿੱਚ ਰਾਜ ਬੱਬਰ, ਓਮ ਪੁਰੀ ਤੇ ਸਰਦਾਰ ਸੋਹੀ ਸ਼ਾਮਿਲ ਸਨ । ਇਸ ਦੌਰਾਨ ਹਰਪਾਲ ਟਿਵਾਣਾ ਨੇ ਲੌਂਗ ਦਾ ਲਿਸ਼ਕਾਰਾ ਫਿਲਮ ਬਣਾਈ ਜਿਸ ਵਿੱਚ ਨਿਰਮਲ ਰਿਸ਼ੀ ਨੇ ਗੁਲਾਬੋ ਮਾਸੀ ਦਾ ਕਿਰਦਾਰ ਨਿਭਾਇਆ ਤੇ ਇਸੇ ਕਿਰਦਾਰ ਕਰਕੇ ਉਹਨਾਂ ਨੂੰ ਜਿਆਦਾਤਰ ਲੋਕ ਗੁਲਾਬੋ ਮਾਸੀ ਦੇ ਨਾਂ ਨਾਲ ਜਾਣਦੇ ਹਨ ।

 

Related Post