ਅੱਜ ਹੈ ਮਰਹੂਮ ਗਾਇਕਾ ਗੁਰਮੀਤ ਬਾਵਾ ਦਾ ਭੋਗ ਅਤੇ ਅੰਤਿਮ ਅਰਦਾਸ, ਅਮਰ ਨੂਰੀ ਨੇ ਪੋਸਟ ਪਾ ਕੇ ਸਭ ਨੂੰ ਪਹੁੰਚ ਕੇ ਅੰਤਰਰਾਸ਼ਟਰੀ ਗਾਇਕਾ ਨੂੰ ਸ਼ਰਧਾਂਜਲੀ ਦੇਣ ਦੀ ਕੀਤੀ ਅਪੀਲ

By  Lajwinder kaur November 30th 2021 10:05 AM -- Updated: November 30th 2021 10:10 AM

21 ਨਵੰਬਰ ਨੂੰ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ Gurmeet Bawa ਦੇ ਦਿਹਾਂਤ ਦੇ ਨਾਲ ਗਾਇਕੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਸੀ। ਲੰਮੀ ਹੇਕ ਲਈ ਜਾਣੀ ਜਾਂਦੀ ਗੁਰਮੀਤ ਬਾਵਾ ਕਰੀਬ 77 ਸਾਲ ਦੀ ਉਮਰ ‘ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਨੇ। ਉਨ੍ਹਾਂ ਦੀ ਮੌਤ ਦੀ ਖਬਰ ਤੋਂ ਬਾਅਦ ਪੰਜਾਬੀ ਗਾਇਕੀ ਦੇ ਖੇਤਰ ‘ਚ ਸੋਗ ਦੀ ਲਹਿਰ ਫੈਲ ਗਈ ਸੀ। ਆਮ ਜਨਤ ਤੋਂ ਲੈ ਕੇ ਕਲਾਕਾਰਾਂ ਨੇ ਉਨ੍ਹਾਂ ਦੀ ਮੌਤ ਤੇ ਦੁੱਖ ਜਤਾਇਆ ਸੀ। ਦੱਸ ਦਈਏ ਅੱਜ ਮਰਹੂਮ ਗਾਇਕਾ ਗੁਰਮੀਤ ਬਾਵਾ ਦਾ ਭੋਗ ਅਤੇ ਅੰਤਿਮ ਅਰਦਾਸ ਹੈ।

Gurmeet Bawa

ਹੋਰ ਪੜ੍ਹੋ : ਹਾਏ ਰੱਬਾ ਕਾਗ ਨਾ ਬਨੇਰੇ ਉੱਤੇ ਬੋਲਦਾ’ ਗੀਤ ਲਾਈਵ ਗਾਉਂਦੇ ਨਜ਼ਰ ਆਏ ਗਾਇਕ ਹਰਭਜਨ ਮਾਨ, ਹਰ ਇੱਕ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

ਗਾਇਕਾ ਅਮਰ ਨੂਰੀ Amar Noori ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਜਨਤਾ ਨੂੰ ਇਹ ਜਾਣਕਾਰੀ ਦਿੱਤੀ ਹੈ ਕਿ ਅੱਜ ਉਨ੍ਹਾਂ ਦਾ ਭੋਗ ਹੈ। ਉਨ੍ਹਾਂ ਨੇ ਨਾਲ ਕੈਪਸ਼ਨ ਚ ਲਿਖਿਆ ਹੈ- ‘ਅੱਜ ਅੰਮ੍ਰਿਤਸਰ ਸਾਡੇ ਸਭ ਦੇ ਸਤਿਕਾਰ ਮਹਾਨ ਲੋਕ ਗਾਇਕੀ ਦੇ ਸਿਰਮੋਰ ਗਾਇਕਾ ਸਵਰਗਵਾਸੀ ਗੁਰਮੀਤ ਬਾਵਾ ਜੀ ਦਾ ਭੋਗ ਹੈ RIP’।

ਹੋਰ ਪੜ੍ਹੋ : ਸਤਿੰਦਰ ਸੱਤੀ, ਦਰਸ਼ਨ ਔਲਖ ਅਤੇ ਕਈ ਹੋਰ ਕਲਾਕਾਰਾਂ ਦੀਆਂ ਅੱਖਾਂ ਹੋਈਆਂ ਨਮ, ਪੋਸਟ ਪਾ ਕੇ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦਿਹਾਂਤ ‘ਤੇ ਜਤਾਇਆ ਦੁੱਖ

inisde image of gurmeet bawa

ਗੁਰਮੀਤ ਬਾਵਾ ਜੀ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਯਾਨੀਕਿ 30 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹੋਵੇਗੀ । ਸਥਾਨ-ਗੁਰਦੁਆਰਾ ਛੇਵੀਂ ਪਾਤਸ਼ਾਹੀ, ਰਣਜੀਤ ਐਵੀਨਿਊ, ਏ-ਬਲੌਕ ‘ਚ ਅੰਤਿਮ ਅਰਦਾਸ ਕੀਤੀ ਜਾਵੇਗੀ । ਦੱਸ ਦਈਏ ਕਿ ਗੁਰਮੀਤ ਬਾਵਾ ਦੀ ਮੌਤ ਕਾਰਨ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਂ ਹੈ। ਉਨ੍ਹਾਂ ਨੂੰ ਕਈ ਕੌਮੀ ਤੇ ਕੌਮਾਂਤਰੀ ਪੁਰਸਕਾਰ ਮਿਲੇ ਹਨ। ਪੰਜਾਬੀ ਲੋਕ ਸੰਗੀਤ ’ਚ ਉਨ੍ਹਾਂ ਦਾ ਯੋਗਦਾਨ ਅਮਿੱਟ ਹੈ।

 

 

View this post on Instagram

 

A post shared by Amar Noori (@amarnooriworld)

 

Related Post