ਮਰਹੂਮ ਅਦਾਕਾਰ ਰਿਸ਼ੀ ਕਪੂਰ ਦਾ ਅੱਜ ਹੈ ਜਨਮ ਦਿਨ, ਪਤਨੀ ਨੀਤੂ ਕਪੂਰ ਨੇ ਤਸਵੀਰ ਕੀਤੀ ਸਾਂਝੀ
Shaminder
September 4th 2021 02:35 PM
ਬਾਲੀਵੁੱਡ ਅਦਾਕਾਰ ਰਿਸ਼ੀ ਕਪੂਰ (Rishi Kapoor) ਦਾ ਅੱਜ ਜਨਮ ਦਿਨ (Birthday) ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਪਤਨੀ ਨੀਤੂ ਕਪੂਰ ਨੇ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ । ਬਾਲੀਵੁੱਡ ਸੈਲੀਬ੍ਰੇਟੀਜ਼ ਨੇ ਵੀ ਰਿਸ਼ੀ ਕਪੂਰ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਯਾਦ ਕੀਤਾ ਹੈ । ਰਿਸ਼ੀ ਕਪੂਰ ਨਾ ਸਿਰਫ਼ ਇੱਕ ਬਿਹਤਰੀਨ ਅਦਾਕਾਰ ਸਨ ਬਲਕਿ ਇੱਕ ਜ਼ਿੰਦਾਦਿਲ ਇਨਸਾਨ ਵੀ ਸਨ । ਰਿਸ਼ੀ ਕਪੂਰ ਦਾ ਜਨਮ 4 ਸਤੰਬਰ 1952 ਨੂੰ ਹੋਇਆ ਸੀ। ਕੈਂਸਰ ਕਾਰਨ 30 ਅਪ੍ਰੈਲ 2020 ਨੂੰ ਅਦਾਕਾਰ ਦਾ ਦਿਹਾਂਤ ਹੋ ਗਿਆ ਸੀ ।