ਮਰਹੂਮ ਗਾਇਕ ਸਾਬਰ ਕੋਟੀ ਦਾ ਅੱਜ ਹੈ ਜਨਮ ਦਿਨ, ਪੁੱਤਰ ਐਲੇਕਸ ਕੋਟੀ ਨੇ ਯਾਦ ਕਰਦੇ ਹੋਏ ਭਾਵੁਕ ਪੋਸਟ ਕੀਤੀ ਸਾਂਝੀ

By  Shaminder January 20th 2022 12:44 PM

ਮਰਹੂਮ ਗਾਇਕ (late singer Sabar Koti) ਸਾਬਰ ਕੋਟੀ ਦਾ ਅੱਜ ਜਨਮ ਦਿਨ (Birthday)ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਗੱਲਾਂ ਦੱਸਾਂਗੇ । ਇਸਦੇ ਨਾਲ ਹੀ ਉਨ੍ਹਾਂ ਦੇ ਜੀਵਨ ਨਾਲ ਕੁਝ ਜੁੜੀਆਂ ਰੋਚਕ ਕਿੱਸੇ ਵੀ ਦੱਸਾਂਗੇ । ਸਾਬਰ ਕੋਟੀ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਜਨਮ ਕਪੂਰਥਲਾ ਦੇ ਪਿੰਡ ਕੋਟ ਕਰਾਰ ਖਾਨ ਵਿੱਚ ਹੋਇਆ ਸੀ ।ਜਦੋਂ ਉਹ ਸਿਰਫ ਨੌਂ ਸਾਲ ਦੇ ਸਨ ਤਾਂ ਉਹਨਾਂ ਨੇ ਸਟੇਜ਼ ਤੇ ਪ੍ਰਫਾਰਮੈਂਸ ਦੇਣੀ ਸ਼ੁਰੂ ਕਰ ਦਿੱਤੀ ਸੀ ।

sabar koti image from instagram

ਹੋਰ ਪੜ੍ਹੋ : ਪੰਜਾਬੀ ਫ਼ਿਲਮ ‘ਸ਼ੱਕਰਪਾਰੇ’ ਜਲਦ ਹੋਵੇਗੀ ਰਿਲੀਜ਼, ਫ਼ਿਲਮ ਦੀ ਅਦਾਕਾਰਾ ਨੇ ਸਾਂਝਾ ਕੀਤਾ ਪੋਸਟਰ

ਪਰ ਉਹ ਆਪਣੇ ਗਾਇਕੀ ਦੇ ਫਨ ਨੂੰ ਹੋਰ ਨਿਖਾਰਨਾ ਚਾਹੁੰਦੇ ਸਨ ਇਸ ਲਈ ਉਹਨਾਂ ਨੇ ਪੂਰਨ ਸ਼ਾਹ ਕੋਟੀ ਨੂੰ ਆਪਣਾ ਗੁਰੂ ਧਾਰਿਆ । ਉਸਤਾਦ ਪੂਰਨ ਸ਼ਾਹ ਕੋਟੀ ਤੋਂ ਸਾਬਰ ਕੋਟੀ ਨੇ ਸੰਗੀਤ ਦੀ ਹਰ ਬਰੀਕੀ ਸਿੱਖੀ । ਸਾਬਰ ਕੋਟੀ ਦੀ ਸਭ ਤੋਂ ਪਹਿਲੀ ਕੈਸੇਟ 1998 ਵਿੱਚ ਸੋਨੇ ਦੇ ਕੰਗਨਾ ਆਈ ਸੀ । ਸਾਬਰ ਕੋਟੀ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ੳੇੁਨ੍ਹਾਂ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ‘ਚ ਕਈ ਹਿੱਟ ਗੀਤ ਗਾਏ ਜਿਸ ‘ਚ ਤੈਨੂੰ ਕੀ ਦੱਸੀਏ, ਕਰ ਗਈ ਸੌਦਾ ਸਾਡਾ, ਉਹ ਮੌਸਮ ਵਾਂਗ ਬਦਲ ਗਏ, ਅਸੀਂ ਧੁਰ ਅੰਦਰ ਲੀਰਾਂ ਹੋਏ ਬੈਠੇ ਹਾਂ, ਆਏ ਹਾਏ ਗੁਲਾਬੋ, ਸੌਣ ਦਾ ਮਹੀਨਾ ਹੋਵੇ ਪੈਂਦੀ ਬਰਸਾਤ ਹੋਵੇ, ਪੀਂਘ ਹੁਲਾਰੇ ਲੈਂਦੀ ਤੋਂ ਇਲਾਵਾ ਹੋਰ ਕਈ ਹਿੱਟ ਗਾਣੇ ਰਹੇ ।

sabar koti,, image from instagram

ਸਾਬਰ ਕੋਟੀ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਬੇਟੇ ਐਲੇਕਸ ਕੋਟੀ ਨੇ ਵੀ ਇੱਕ ਭਾਵੁਕ ਪੋਸਟ ਸਾਂਝੀ ਕਰਦੇ ਹੋਏ ਆਪਣੇ ਪਿਤਾ ਨੂੰ ਯਾਦ ਕੀਤਾ ਹੈ । ਐਲੇਕਸ ਕੋਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਇੱਕ ਮਹਾਨ ਗੁਰੂ, ਮੂਰਤੀ, ਗਾਇਕ, ਮਨੁੱਖ ਅਤੇ ਵਿਸ਼ਵ ਦੇ ਸਰਵੋਤਮ ਪਿਤਾ ਨੂੰ ਜਨਮਦਿਨ ਦੀਆਂ ਮੁਬਾਰਕਾਂ..ਪਿਤਾ ਜੀ, ਇਹ ਕਿੰਨੀ ਵਿਅੰਗਾਤਮਕ ਗੱਲ ਹੈ ਕਿ ਮੈਂ ਤੁਹਾਡੀ ਸਲਾਹ ਨੂੰ ਨਾ ਸੁਣਦਿਆਂ ਇਹ ਸਾਰੇ ਸਾਲ ਬਰਬਾਦ ਕਰ ਦਿੱਤੇ ਹਨ। ਪਰ ਹੁਣ ਜਦੋਂ ਤੁਸੀਂ ਇੱਥੇ ਨਹੀਂ ਹੋ, ਮੈਂ ਜ਼ਿੰਦਗੀ ਉਸੇ ਤਰ੍ਹਾਂ ਜੀਉਂਦਾ ਹਾਂ ਜਿਵੇਂ ਤੁਸੀਂ ਚਾਹੁੰਦੇ ਹੋ ਕਿ ਮੈਂ ਬਣਨਾ. ਸਵਰਗ ਵਿੱਚ ਸਭ ਤੋਂ ਵਧੀਆ ਦਿਨ, ਪਿਤਾ ਜੀ!ਤੁਹਾਡੀ ਯਾਦ ਆਉਂਦੀ ਹੈ'।

 

View this post on Instagram

 

A post shared by Alex Koti (@alexkotiofficial)

Related Post