ਅੱਜ ਹੈ ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦਾ ਜਨਮ ਦਿਨ, ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਤੱਕ ਮਨਵਾਇਆ ਅਦਾਕਾਰੀ ਦਾ ਲੋਹਾ

By  Rupinder Kaler May 13th 2021 11:36 AM

ਅੱਜ ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦਾ ਜਨਮ ਦਿਨ ਹੈ । ਉਹਨਾਂ ਦੇ ਜਨਮ ਦਿਨ ਤੇ ਉਹਨਾਂ ਦੇ ਪ੍ਰਸ਼ੰਸਕ ਉਹਨਾਂ ਨੂੰ ਵਧਾਈ ਦੇ ਰਹੇ ਹਨ । ਉਹਨਾਂ ਦਾ ਜਨਮ 13 ਮਈ 1959 ਨੂੰ ਪਿੰਡ ਕਾਹਨ ਸਿੰਘ ਵਾਲਾ , ਬਠਿੰਡਾ ਵਿੱਚ ਹੋਇਆ ਸੀ। ਸਕੂਲ ਤੇ ਕਾਲਜ ਦੀ ਪੜ੍ਹਾਈ ਤੋਂ ਬਾਅਦ ਗੁਰਪ੍ਰੀਤ ਭੰਗੂ ਦਾ ਵਿਆਹ ਸਵਰਨ ਸਿੰਘ ਭੰਗੂ ਨਾਲ ਹੋ ਗਿਆ। ਵਿਆਹ ਤੋਂ ਬਾਅਦ ਉਹ ਨਾਟਕਾਂ ਵਿਚ ਵੱਖ ਵੱਖ ਕਿਰਦਾਰ ਨਿਭਾਉਂਦੀ ਰਹੀ ਪਰ ਇਸ ਸਭ ਦੇ ਚਲਦੇ 1987 ਉਹ ਸਰਕਾਰੀ ਅਧਿਆਪਕਾ ਦੇ ਤੌਰ ਤੇ ਭਰਤੀ ਹੋ ਗਏ ।

Gurpreet Kaur Bhangu Pic Courtesy: Instagram

ਹੋਰ ਪੜ੍ਹੋ :

ਕੋਰੋਨਾ ਮਹਾਮਾਰੀ ਵਿੱਚ ਅਨੁਪਮ ਖੇਰ ਨੇ ਕੀਤਾ ਵੱਡਾ ਐਲਾਨ, ਕੋਰੋਨਾ ਮਰੀਜ਼ਾਂ ਨੂੰ ਮਿਲੇਗੀ ਰਾਹਤ

gurpreet kaur bhangu Pic Courtesy: Instagram

ਕਾਲਜ ਵਿੱਚ ਵਿਦਿਆਰਥੀ ਰਹੇ ਜੱਥੇਬੰਦੀ ਦੀ ਸਿਰ ਕੱਢ ਆਗੂ ਹੋਣ ਕਰਕੇ ਉਹਨਾਂ ਨੇ ਇਲਾਕੇ ਦੇ ਨੌਜਵਾਨਾਂ ਨਾਲ ਮਿਲਕੇ 1996 ਵਿੱਚ 'ਚੇਤਨਾ ਕਲਾ ਮੰਚ ਸ੍ਰੀ ਚਮਕੌਰ ਸਾਹਿਬ' ਦੀ ਸਥਾਪਨਾ ਕੀਤੀ। ਇਸ ਦੌਰਾਨ ਗੁਰਪ੍ਰੀਤ ਭੰਗੂ ਦੀ ਮੁਲਾਕਾਤ ਪੰਜਾਬੀ ਨਾਟਕਾਂ ਦੇ ਬਾਬਾ ਬੋਹੜ ਗੁਰਸ਼ਰਨ ਸਿੰਘ ਨਾਲ ਹੋ ਗਈ ।

gurpreet kaur bhangu Pic Courtesy: Instagram

ਉਹਨਾਂ ਦੀ ਅਗਵਾਈ ਵਿੱਚ ਭੰਗੂ ਨੇ ਚੰਡੀਗੜ੍ਹ ਸਕੂਲ ਆਫ ਡਰਾਮਾ ਵਿੱਚ ਵੀ ਕੰਮ ਕੀਤਾ ਤੇ ਵੱਖ ਵੱਖ ਨਾਟ ਮੰਡਲੀਆਂ ਨਾਲ ਮਿਲਕੇ ਗੁਰਸ਼ਰਨ ਸਿੰਘ, ਪ੍ਰੋ: ਅਜਮੇਰ ਸਿੰਘ ਔਲਖ ਵਰਗੇ ਵੱਡੇ ਨਾਟਕਕਾਰਾਂ ਦੇ ਨਾਟਕਾਂ ਵਿੱਚ ਕਈ ਕਿਰਦਾਰ ਨਿਭਾਏ । ਇਸ ਤੋਂ ਇਲਾਵਾ ਗੁਰਪ੍ਰੀਤ ਭੰਗੂ ਨੇ ਗੁਰਦਿਆਲ ਸਿੰਘ ਅਤੇ ਵਰਿਆਮ ਸੰਧੂ ਦੀਆਂ ਲਿਖਤਾਂ ਤੇ ਬਣੀਆਂ ਫਿਲਮਾਂ ਜਿਵੇ 'ਅੰਨੇ ਘੋੜੇ ਦਾ ਦਾਨ' ਅਤੇ 'ਚੌਥੀ ਕੂਟ' ਵਿੱਚ ਵੀ ਯਾਦਗਾਰੀ ਭੂਮਿਕਾਵਾਂ ਨਿਭਾਈਆਂ ।

 

View this post on Instagram

 

A post shared by Gurpreet Kaur Bhangu (@gurpreetkaur.bhangu.5)

ਇਸੇ ਤਰ੍ਹਾਂ ਉਹਨਾਂ ਨੇ ਇਲਾਵਾ 'ਤਰਕ ਦੀ ਸਾਣ 'ਤੇ' ਅਤੇ 'ਕੱਚ ਦੀਆਂ ਵੰਗਾਂ' ਸੀਰੀਅਲਾਂ ਵਿਚ ਅਤੇ ਅਨੇਕਾਂ ਟੈਲੀ-ਫਿਲਮਾਂ ਵਿਚ ਕੰਮ ਕੀਤਾ। ਟੈਲੀ-ਫ਼ਿਲਮਾਂ ਕਰਦੇ ਕਰਦੇ ਗੁਰਪ੍ਰੀਤ ਭੰਗੂ ਨੂੰ ਪਾਲੀਵੁੱਡ ਤੇ ਬਾਲੀਵੁੱਡ ਵਿੱਚ ਵੀ ਕੰਮ ਮਿਲਣਾ ਸ਼ੁਰੂ ਹੋ ਗਿਆ ।

 

View this post on Instagram

 

A post shared by Gurpreet Kaur Bhangu (@gurpreetkaur.bhangu.5)

ਹਿੰਦੀ ਫ਼ਿਲਮ 'ਮੌਸਮ', 'ਮਿੱਟੀ' ਅਤੇ 'ਸ਼ਰੀਕ' ਵਿੱਚ ਉਹਨਾਂ ਦੀ ਬਾਕਮਾਲ ਅਦਾਕਾਰੀ ਦੇਖਣ ਨੂੰ ਮਿਲੀ । ਫ਼ਿਲਮ 'ਅਰਦਾਸ', 'ਅੰਬਰਸਰੀਆ', ਅਤੇ 'ਵਿਸਾਖੀ ਲਿਸਟ' ਹੋਰ ਅਨੇਕਾਂ ਪੰਜਾਬੀ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੀ ਹੈ । ਗੁਰਪ੍ਰੀਤ ਭੰਗੂ ਤੋਂ ਬਿਨ੍ਹਾਂ ਕੋਈ ਵੀ ਪੰਜਾਬੀ ਫ਼ਿਲਮ ਅਧੂਰੀ ਲੱਗਦੀ ਹੈ ।

Related Post