ਕੱਲ੍ਹ ਨੂੰ ਹੋਵੇਗਾ ਮਰਹੂਮ ਗਾਇਕ ਸਰਦੂਲ ਸਿਕੰਦਰ ਦਾ ਭੋਗ ਅਤੇ ਅੰਤਿਮ ਅਰਦਾਸ

By  Shaminder March 6th 2021 04:08 PM

ਸਰਦੂਲ ਸਿਕੰਦਰ ਦਾ ਭੋਗ ਅਤੇ ਅੰਤਿਮ ਅਰਦਾਸ ਕੱਲ੍ਹ ਨੂੰ ਹੋਵੇਗੀ । ਇਸ ਦੀ ਜਾਣਕਾਰੀ ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਦੱਸ ਦਈਏ ਕਿ ਬੀਤੇ ਦਿਨੀਂ ਸਰਦੂਲ ਸਿਕੰਦਰ ਦਾ ਦਿਹਾਂਤ ਹੋ ਗਿਆ ਸੀ।

ranjit bawa with sardool Image From Ranjit Bawa ‘s Instagram

ਹੋਰ ਪੜ੍ਹੋ : ਆਮਦਨ ਕਰ ਵਿਭਾਗ ਦੀ ਰੇਡ ਤੋਂ ਬਾਅਦ ਤਾਪਸੀ ਪਨੂੰ ਨੇ ਤੋੜੀ ਚੁੱਪੀ, ਇੱਕ ਤੋਂ ਬਾਅਦ ਇੱਕ ਕੀਤੇ ਕਈ ਟਵੀਟ

sardool and noorie Image From Alaap Sikander ‘s Instagram

ਜਿਸ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀਆਂ ਸਨ । ਹੁਣ ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ ਕੱਲ੍ਹ ਨੂੰ ਉਨ੍ਹਾਂ ਦੇ ਜੱਦੀ ਪਿੰਡ ‘ਚ ਹੋਣ ਜਾ ਰਹੀ ਹੈ ।ਸਰਦੂਲ ਸਿਕੰਦਰ ਦਾ ਭੋਗ ਅਤੇ ਅੰਤਿਮ ਅਰਦਾਸ 7 ਮਾਰਚ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 2  ਵਜੇ ਤੱਕ ਹੋਵੇਗੀ ।

gurlej Image From Gurlej Akhtar ‘s Instagram

ਅਨਾਜ ਮੰਡੀ, ਜੀਟੀ ਰੋਡ ਖੰਨਾ ਵਿਖੇ ਉਨ੍ਹਾਂ ਦੀ ਅੰਤਿਮ ਅਰਦਾਸ ਕੀਤੀ ਜਾਵੇਗੀ । ਦੱਸ ਦਈਏ ਕਿ ਸਰਦੂਲ ਸਿਕੰਦਰ ਦੀ ਮੌਤ ਕਾਰਨ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।

 

View this post on Instagram

 

A post shared by Gurlej Akhtar (@gurlejakhtarmusic)

ਤੁਹਾਨੂੰ ਦੱਸ ਦਿੰਦੇ ਹਾਂ ਕਿ ਸਰਦੂਲ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਪੁਰਦ-ਏ-ਖਾਕ ਕੀਤਾ ਗਿਆ ਸੀ  । ਸਰਦੂਲ ਸਿਕੰਦਰ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ ।

 

Related Post