ਟੋਨੀ ਕੱਕੜ ਨੇ ਸ਼ਹਿਨਾਜ਼ ਗਿੱਲ ਨਾਲ ਇਸ ਗੀਤ 'ਤੇ ਬਣਾਇਆ TikTok ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਪੰਜਾਬੀ ਗਾਇਕ ਤੇ ਅਦਾਕਾਰ ਸ਼ਹਿਨਾਜ਼ ਗਿੱਲ ਦਾ ਇਕ ਹੋਰ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਜੀ ਹਾਂ ਬਾਲੀਵੁੱਡ ਤੇ ਪਾਲੀਵੁੱਡ ਦੇ ਨਾਮੀ ਗਾਇਕ ਟੋਨੀ ਕੱਕੜ ਨੇ ਆਪਣੇ ਇੰਸਟਾਗ੍ਰਾਮ ਉੱਤੇ ਸ਼ਹਿਨਾਜ਼ ਗਿੱਲ ਦੇ ਨਾਲ ਬਣੇ ਵੀਡੀਓ ਨੂੰ ਸ਼ੇਅਰ ਕੀਤਾ ਹੈ ਤੇ ਨਾਲ ਹੀ ਲਿਖਿਆ ਹੈ, ‘ ‘ਗੋਆ ਵਾਲੇ ਬੀਚ ਪੇ’ ਸ਼ਹਿਨਾਜ਼ ਗਿੱਲ ਦੇ ਨਾਲ...’
View this post on Instagram
Goa wale beach pe @shehnaazgill ♥️? #tonykakkar #goabeach #shehnaazgill . . . . @indiatiktok
ਹੋਰ ਵੇਖੋ:ਗਿੱਪੀ ਗਰੇਵਾਲ ਆਪਣੇ ਨਵ ਜਨਮੇ ਪੁੱਤਰ ਗੁਰਬਾਜ਼ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਇਸ ਵੀਡੀਓ ‘ਚ ਸ਼ਹਿਨਾਜ਼ ਗਿੱਲ ਹਾਲ ਹੀ ‘ਚ ਆਏ ਟੋਨੀ ਕੱਕੜ ਦੇ ਗੀਤ ‘ਗੋਆ ਵਾਲਾ ਬੀਚ’ ‘ਤੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਵੀਡੀਓ ‘ਚ ਸ਼ਹਿਨਾਜ਼ ਤੇ ਟੋਨੀ ਇਕੱਠੇ ਡਾਂਸ ਕਰਦੇ ਹੋਏ ਬਹੁਤ ਹੀ ਕਿਊਟ ਦਿਖਾਈ ਦੇ ਰਹੇ ਨੇ । ਦਰਸ਼ਕਾਂ ਨੂੰ ਵੀਡੀਓ ਖੂਬ ਪਸੰਦ ਆ ਰਿਹਾ ਹੈ । ਹੁਣ ਤੱਕ ਕੁਝ ਹੀ ਘੰਟਿਆਂ ‘ਚ ਪੰਜ ਲੱਖ ਤੋਂ ਵੱਧ ਵਿਊਜ਼ ਇਸ ਵੀਡੀਓ ਉੱਤੇ ਆ ਚੁੱਕੇ ਹਨ । ਇਸ ਤੋਂ ਇਲਾਵਾ ਪ੍ਰਸ਼ੰਸਕ ਕਮੈਂਟਸ ਕਰਕੇ ਇਸ ਵੀਡੀਓ ਦੀ ਤਾਰੀਫ ਕਰ ਰਹੇ ਨੇ ।
View this post on Instagram
Omg sho cute ?main hi hu na ?i love u all ❤️
ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਨਾਮੀ ਗਾਇਕਾ ਦੇ ਵੀਡੀਓ ‘ਚ ਅਦਾਕਾਰੀ ਕਰ ਚੁੱਕੇ ਨੇ ਤੇ ਇਸ ਤੋਂ ਇਲਾਵਾ ਉਹ ਆਪਣੇ ਸਿੰਗਲ ਟਰੈਕਸ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕਰ ਚੁੱਕੇ ਨੇ । ਇਸ ਤੋਂ ਇਲਾਵਾ ਉਹ ‘ਡਾਕਾ’ ਤੇ ‘ਕਾਲਾ ਸ਼ਾਹ ਕਾਲਾ’ ਵਰਗੀ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਨੇ । ਉਧਰ ਟੋਨੀ ਕੱਕੜ ਵੀ ਕੋਕਾ ਕੋਲਾ, ਮਿਲੇ ਹੋ ਤਮ, ਨਾਗੀਨ ਜੈਸੀ, ਯਾਰੀ ਹੈ, ਕਾਰ ਮੇ ਮਿਊਜ਼ਿਕ ਬਜਾ ਵਰਗੇ ਕਈ ਗੀਤ ਗਾ ਚੁੱਕੇ ਨੇ ।