ਧਰਨੇ ‘ਤੇ ਬੈਠੇ ਪਹਿਲਵਾਨਾਂ ਦੇ ਨਾਲ ਹੋਏ ਬੁਰੇ ਸਲੂਕ ਨੂੰ ਵੇਖ ਪ੍ਰੇਸ਼ਾਨ ਹੋਈ ਅਦਾਕਾਰਾ ਸਿੰਮੀ ਚਾਹਲ, ਕਿਹਾ ‘ਬਹੁਤ ਗੁੱਸਾ ਆ ਰਿਹਾ’

ਅਦਾਕਾਰਾ ਸਿੰਮੀ ਚਾਹਲ ਨੇ ਇੱਕ ਪੋਸਟ ਸਾਂਝੀ ਕੀਤੀ ਹੈ । ਜਿਸ ‘ਚ ਉਸ ਨੇ ਧਰਨੇ ‘ਤੇ ਬੈਠੀਆਂ ਮਹਿਲਾ ਪਹਿਲਵਾਨਾਂ ਨਾਲ ਹੋਏ ਬੁਰੇ ਸਲੂਕ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ । ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ‘ਇਹ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੈਨੂੰ ਇਹ ਸਭ ਵੇਖ ਕੇ ਬਹੁਤ ਗੁੱਸਾ ਆ ਰਿਹਾ ਹੈ’।

By  Shaminder May 5th 2023 02:20 PM

ਅਦਾਕਾਰਾ ਸਿੰਮੀ ਚਾਹਲ (Simi Chahal) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਉਹ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਹੈ । ਪਰ ਹੁਣ ਉਸ ਨੇ ਇੱਕ ਪੋਸਟ ਸਾਂਝੀ ਕੀਤੀ ਹੈ । ਜਿਸ ‘ਚ ਉਸ ਨੇ ਧਰਨੇ ‘ਤੇ ਬੈਠੀਆਂ ਮਹਿਲਾ ਪਹਿਲਵਾਨਾਂ ਨਾਲ ਹੋਏ ਬੁਰੇ ਸਲੂਕ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ।


ਹੋਰ ਪੜ੍ਹੋ :  ਨਾਈਜੀਰੀਅਨ ਰੈਪਰ ਟੀਓਨ ਵੇਨ ਨੇ ਸਿੱਧੂ ਮੂਸੇਵਾਲਾ ਨੂੰ ਗੀਤ ਰਾਹੀਂ ਦਿੱਤੀ ਸ਼ਰਧਾਂਜਲੀ, ਗੀਤ ‘ਚ ਸਿੱਧੂ ਮੂਸੇਵਾਲਾ ਦੇ ਪਿਤਾ ਵੀ ਆਏ ਨਜ਼ਰ

View this post on Instagram

A post shared by ਸਿੰਮੀ ਚਾਹਲ (Simi Chahal) (@simichahal9)


ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ‘ਇਹ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੈਨੂੰ ਇਹ ਸਭ ਵੇਖ ਕੇ ਬਹੁਤ ਗੁੱਸਾ ਆ ਰਿਹਾ ਹੈ’।

ਲੋਕਾਂ ‘ਚ ਰੋਸ

ਧਰਨੇ ‘ਤੇ ਬੈਠੇ ਪਹਿਲਵਾਨਾਂ ਨਾਲ ਹੋਈ ਬਦਸਲੂਕੀ ਨੂੰ ਲੈ ਕੇ ਦੇਸ਼ ਦੇ ਲੋਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸ ਦੇ ਨਾਲ ਹੀ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਸਣੇ ਕਈ ਪਹਿਲਵਾਨਾਂ ਨੇ ਆਪਣੇ ਮੈਡਲ ਤੱਕ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ ।


ਦੱਸ ਦਈਏ ਕਿ ਭਾਰਤੀ ਕੁਸ਼ਤੀ ਮਹਾ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਮਹਿਲਾ ਖਿਡਾਰਨਾਂ ਨੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਗਾਉਂਦੇ ਹੋਏ ਧਰਨੇ ‘ਤੇ ਬੈਠੀਆਂ ਹੋਈਆਂ ਹਨ । ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਪੁਲਿਸ ਦੇ ਵੱਲੋਂ ਐੱਫਆਈਆਰ ਵੀ ਦਰਜ ਕੀਤੀ ਗਈ ਹੈ । 


ਸਿੰਮੀ ਚਾਹਲ ਦਾ ਵਰਕ ਫਰੰਟ 

ਸਿੰਮੀ ਚਾਹਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ‘ਚ ‘ਰੱਬ ਦਾ ਰੇਡੀਓ’, ‘ਬੰਬੂਕਾਟ’ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਅਦਾਕਾਰਾ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । 





Related Post