ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਮੇਂ ਉਨ੍ਹਾਂ ਦੇ ਹੱਕ 'ਚ ਨਾਅਰਾ ਦੇਣ ਵਾਲੀ ਮਲੇਰਕੋਟਲਾ ਦੇ ਨਵਾਬ ਦੀ ਆਖਰੀ ਵੰਸ਼ਜ ਬੇਗਮ ਮੁਨਵਰ ਉਨ ਨੀਸਾ ਦਾ ਦਿਹਾਂਤ
ਹਾਲ ਹੀ 'ਚ ਇੱਕ ਪੰਜਾਬ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵੇਲੇ ਉਨ੍ਹਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਦੇ ਨਵਾਬ ਦੇ ਵੰਸ਼ ਦੀ ਆਖ਼ਰੀ ਬੇਗਮ ਮੁਨੱਵਰ-ਉਨ ਨਿਸਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਹ ਕਰੀਬ 102 ਵਰ੍ਹਿਆਂ ਦੇ ਸਨ ਅਤੇ ਕਈ ਦਿਨਾਂ ਤੋਂ ਸਿਹਤ ਖ਼ਰਾਬ ਹੋਣ ਦੇ ਚੱਲਦਿਆਂ ਮਲੇਰਕੋਟਲਾ ਦੇ ਹਜ਼ਰਤ ਹਲੀਮਾ ਹਸਪਤਾਲ ਵਿਖੇ ਇਲਾਜ ਕਰਵਾ ਰਹੇ ਸਨ, ਇੱਥੇ ਹੀ ਅੱਜ ਉਨ੍ਹਾਂ ਆਖ਼ਰੀ ਸਾਹ ਲਏ।
Begum Munwar Un Nisa Death News: ਹਾਲ ਹੀ 'ਚ ਇੱਕ ਪੰਜਾਬ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵੇਲੇ ਉਨ੍ਹਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਦੇ ਨਵਾਬ ਦੇ ਵੰਸ਼ ਦੀ ਆਖ਼ਰੀ ਬੇਗਮ ਮੁਨੱਵਰ-ਉਨ ਨਿਸਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਹ ਕਰੀਬ 102 ਵਰ੍ਹਿਆਂ ਦੇ ਸਨ ਅਤੇ ਕਈ ਦਿਨਾਂ ਤੋਂ ਸਿਹਤ ਖ਼ਰਾਬ ਹੋਣ ਦੇ ਚੱਲਦਿਆਂ ਮਲੇਰਕੋਟਲਾ ਦੇ ਹਜ਼ਰਤ ਹਲੀਮਾ ਹਸਪਤਾਲ ਵਿਖੇ ਇਲਾਜ ਕਰਵਾ ਰਹੇ ਸਨ, ਇੱਥੇ ਹੀ ਅੱਜ ਉਨ੍ਹਾਂ ਆਖ਼ਰੀ ਸਾਹ ਲਏ।

ਦੱਸ ਦਈਏ ਕਿ ਬੇਗਮ ਮੁਨੱਵਰ ਉਲ ਨਿਸਾ ਮਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖ਼ਾਨ ਦੇ ਵੰਸ਼ 'ਚੋਂ ਸਨ, ਜਿਨ੍ਹਾਂ ਨੇ ਸਰਹਿੰਦ ਦੇ ਸੂਬੇਦਾਰ ਦਾ ਸਖ਼ਤ ਵਿਰੋਧ ਕਰਦਿਆਂ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨਾ ਦੇਣ ਲਈ ਜ਼ੋਰਦਾਰ ਆਵਾਜ਼ ਉਠਾਈ ਸੀ ਅਤੇ ਇਸ ਲਈ ਸਿੱਖ ਮਲੇਰਕੋਟਲਾ ਦੇ ਨਵਾਬ ਅਤੇ ਉਸਦੇ ਵੰਸ਼ਜ ਇਤਿਹਾਸ ਵਿੱਚ ਇੱਕ ਵਿਲੱਖਣ ਦਰਜਾ ਰੱਖਦੇ ਹਨ।
-(1)_e492f9b71b57bb444f5a9018b85bf147_1280X720.webp)
ਹੋਰ ਪੜ੍ਹੋ: Bigg Boss: ਬਿੱਗ ਬੌਸ ਹਾਊਸ 'ਚ ਅੰਕਿਤਾ ਲੋਖੰਡੇ ਤੇ ਉਸ ਦੇ ਪਤੀ ਵਿੱਕੀ ਜੈਨ ਵਿਚਾਲੇ ਮੁੜ ਹੋਈ ਲੜਾਈ, ਜਾਣੋ ਵਜ੍ਹਾ
ਬੇਗਮ ਮੁਨਵਰ ਨਿਸਾ ਦੇ ਦਿਹਾਂਤ 'ਤੇ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਸੋਸ਼ਲ ਮੀਡੀਆ 'ਤੇ ਦੁਖ ਪ੍ਰਗਟਾਇਆ ਹੈ। ਜਿਸ 'ਚ ਉਨ੍ਹਾਂ ਨੇ ਲਿਖਿਆ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ 'ਚ ਚਿਣਵਾਉਣ 'ਤੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਮੁਨਵਰ ਨਿਸਾ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਅਕਾਲ ਪੁਰਖ ਉਨ੍ਹਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਿਸ਼ ਕਰਨ।