ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲੇ ਕਪਾਟ, ਸ਼ਰਧਾਲੂਆਂ ਦੇ ਪਹਿਲੇ ਜੱਥੇ ਨੇ ਕੀਤੇ ਗੁਰੂ ਘਰ ਦੇ ਦਰਸ਼ਨ

ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 20 ਮਈ ਤੋਂ ਸੰਗਤ ਲਈ ਖੁੱਲ੍ਹ ਗਏ ਹਨ। 20 ਮਈ ਨੂੰ ਸ਼ਰਧਾਲੂਆਂ ਦੇ ਪਹਿਲੇ ਜੱਥੇ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਦਰਸ਼ਨ ਕੀਤੇ।

By  Pushp Raj May 21st 2023 08:03 AM -- Updated: May 21st 2023 08:04 AM

Gurdwara Hemkund Sahib: ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ 20 ਮਈ ਤੋਂ ਖੁੱਲ੍ਹ ਗਏ ਹਨ। 20 ਮਈ ਤੋਂ ਸੰਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਰਹੇ ਹਨ। ਦੱਸ ਦਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰਸੱਟ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।  

ਦੱਸ ਦਈਏ ਕਿ ਪਹਿਲੇ ਜਥੇ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ ਗਏ ਹਨ। ਗੁਰਦੁਆਰਾ ਸਾਹਿਬ ਦੀ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। 


ਇਹ ਯਾਤਰੀ ਹੇਮਕੁੰਟ ਸਾਹਿਬ ਨਹੀਂ ਜਾ ਸਕਣਗੇ

ਦੱਸ ਦਈਏ ਕਿ 60 ਸਾਲ ਤੋਂ ਵੱਧ ਉਮਰ ਦੇ ਬਿਮਾਰ ਲੋਕ ਹੁਣ ਹੇਮਕੁੰਟ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਣਗੇ। ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ 'ਤੇ ਅਜਿਹੇ ਯਾਤਰੀਆਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਰਿਸ਼ੀਕੇਸ਼ ਵਿਖੇ ਰੋਕਿਆ ਜਾਵੇਗਾ। ਹਾਲਾਂਕਿ ਹੇਮਕੁੰਟ ਸਾਹਿਬ ਵਿਖੇ ਬਰਫ ਪਿਘਲਣ ਤੋਂ ਬਾਅਦ ਅਜਿਹੇ ਯਾਤਰੀਆਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਹੋਰ ਪੜ੍ਹੋ:  ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਈ ਮਾਂ ਚਰਨ ਕੌਰ, ਪੋਸਟ ਕਰ ਕਿਹਾ, 'ਮੈਨੂੰ ਮਿਲੇ ਤੇਰੇ ਚਾਹੁਣ ਵਾਲੇ ਪਰ ਮਿਲੇ ਨਾਂ ਤੈਨੂੰ ਸਾਥੋਂ ਸਭ ਤੋਂ ਖੋਹਣ ਵਾਲੇ'

ਦੱਸ ਦਈਏ ਕਿ ਯਾਤਰਾ ਦਾ ਪਹਿਲਾ ਜੱਥਾ 17 ਮਈ 2023 ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਇਆ ਸੀ। ਉਨ੍ਹਾਂ ਕਿਹਾ ਕਿ 20 ਮਈ ਯਾਨੀ ਅੱਜ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਸੰਗਤ ਦਰਸ਼ਨ ਕਰ ਰਹੇ ਹਨ। 

Related Post