ਪਰੀਣੀਤੀ ਚੋਪੜਾ ਨੇ ਆਪਣੀ ਮੰਗਣੀ ਦੀਆਂ ਤਸਵੀਰਾਂ ਕੀਤੀਆਂ ਸ਼ੇਅਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੀ ਹਾਜ਼ਰੀ 'ਚ ਹੋਈ ਪਰੀਣੀਤੀ ਤੇ ਰਾਘਵ ਦੀ ਮੰਗਣੀ
ਪਰੀਣੀਤੀ ਚੋਪੜਾ ਤੇ ਆਪ ਆਗੂ ਰਾਘਵ ਚੱਢਾ ਦੀ ਬੀਤੇ ਦਿਨੀਂ ਮੰਗਣੀ ਹੋਈ ਹੈ। ਹਾਲ ਹੀ 'ਚ ਪਰੀਣੀਤੀ ਚੋਪੜਾ ਨੇ ਆਪਣੀ ਮੰਗਣੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਨਜ਼ ਨਾਲ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਨਜ਼ਰ ਆਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੀ ਹਾਜ਼ਰੀ 'ਚ ਹੋਈ ਪਰੀਣੀਤੀ ਤੇ ਰਾਘਵ ਚੱਢਾ ਦੀ ਮੰਗਣੀ ਹੋਈ
Parineeti Chopra her engagement pics: ਬਾਲੀਵੁੱਡ ਅਦਾਕਾਰਾ ਪਰੀਣੀਤੀ ਚੋਪੜਾ ਤੇ ਆਪ ਆਗੂ ਰਾਘਵ ਚੱਢਾ ਦੀ ਹਾਲ ਹੀ ਵਿੱਚ ਮੰਗਣੀ ਹੋਈ ਹੈ। ਇਸ ਜੋੜੀ ਦੇ ਮੰਗਣੀ 'ਚ ਮਨੋਰੰਜਨ ਜਗਤ ਤੋਂ ਲੈ ਕੇ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਮੰਗਣੀ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
![]()
ਦੱਸ ਦਈਏ ਪਰੀਣੀਤੀ ਚੋਪੜਾ ਫ਼ਿਲਮਾਂ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀ ਹਰ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੀ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਆਪਣੀ ਮੰਗਣੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
ਪਰੀਣੀਤੀ ਚੋਪੜਾ ਨੇ ਇਹ ਤਸਵੀਰਾਂ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਜਥੇਦਾਰ ਇਸ ਸਮਾਗਮ 'ਚ ਉਚੇਚੇ ਤੌਰ ਉੱਤੇ ਪਹੁੰਚੇ ਸਨ। ਹਾਲਾਂਕਿ ਇਸ ਦਾ ਕੁਝ ਜਥੇਬੰਦੀਆਂ ਨੇ ਵਿਰੋਧ ਵੀ ਕੀਤਾ ਸੀ।
ਇਸ ਜੋੜੀ ਦੀ ਮੰਗਣੀ ਮੌਕੇ ਪੰਜਾਬੀ ਗਾਇਕ ਮੀਕਾ ਸਿੰਘ ਵੀ ਪਹੁੰਚੇ ਸਨ। ਰਾਘਵ ਚੱਢਾ ਤੇ ਅਦਾਕਾਰਾ ਪਰੀਣੀਤੀ ਨੇ ਮੀਕਾ ਸਿੰਘ ਦੇ ਗੀਤਾਂ ਉੱਤੇ ਖੂਬ ਡਾਂਸ ਕੀਤਾ। ਜਿਸ ਦੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੇ ਹਨ।
ਪਰੀਣੀਤੀ ਤੇ ਰਾਘਵ ਦੀ ਮੰਗਣੀ ਦਿੱਲੀ ਦੇ ਕਪੂਰਥਲਾ ਹਾਊਸ ਵਿੱਚ ਹੋਈ ਸੀ। ਜਿਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਰੀਣੀਤੀ ਦੀ ਚਚੇਰੀ ਭੈਣ ਤੇ ਅਦਾਕਾਰਾ ਪ੍ਰਿਯੰਕਾ ਚੋਪੜਾ ਜੋਨਸ ਸਣੇ 150 ਦੇ ਕਰੀਬ ਰਿਸ਼ਤੇਦਾਰ ਸ਼ਾਮਲ ਹੋਏ।
ਇਸੇ ਦੌਰਾਨ ਕਪੂਰਥਲਾ ਹਾਊਸ ਵਿੱਚ ਕਰਵਾਏ ਗਏ ਸੁਖਮਨੀ ਸਾਹਿਬ ਦੇ ਪਾਠ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ।

ਹੋਰ ਪੜ੍ਹੋ: ਸਲਮਾਨ ਖ਼ਾਨ ਦੀ ਭੈਣ ਅਰਪਿਤਾ ਦੇ ਘਰ ਹੋਈ ਲੱਖਾਂ ਰੁਪਏ ਦੀ ਚੋਰੀ, ਪੁਲਿਸ ਨੇ ਨੌਕਰ ਨੂੰ ਕੀਤਾ ਗ੍ਰਿਫ਼ਤਾਰ
ਇਨ੍ਹਾਂ ਤਸਵੀਰਾਂ ਵਿੱਚ ਇਹ ਜੋੜਾ ਬੇਹੱਦ ਖੁਸ਼ ਤੇ ਖੂਬਸੂਰਤ ਨਜ਼ਰ ਆ ਰਿਹਾ ਹੈ। ਵੱਡੀ ਗਿਣਤੀ 'ਚ ਬਾਲੀਵੁੱਡ ਸੈਲਬਸ ਸਣੇ ਫੈਨਜ਼ ਪਰੀਣੀਤੀ ਤੇ ਰਾਘਵ ਦੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕਰ ਰਹੇ ਹਨ ਤੇ ਉਨ੍ਹਾਂ ਨੂੰ ਅੱਗੇ ਦੀ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਦੇ ਰਹੇ ਹਨ।