ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀ ਦੇਣ ਲਈ ਹਜ਼ਾਰਾਂ ਦੀ ਗਿਣਤੀ ’ਚ ਪਹੁੰਚੇ ਲੋਕ

By  Rupinder Kaler October 1st 2019 10:47 AM

ਅਮਰੀਕਾ ਦੇ ਟੇਕਸਸ ‘ਚ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀ ਦੇਣ ਲਈ ਖ਼ਾਸ ਸ਼ਰਧਾਂਜਲੀ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ ਸੰਦੀਪ ਸਿੰਘ ਧਾਲੀਵਾਲ ਦੇ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਆਮ ਲੋਕਾਂ ਦਾ ਇੱਕਠ ਦੇਖਦੇ ਹੀ ਬਣਦਾ ਸੀ । ਇੱਥੋਂ ਦੇ ਇੱਕ ਸਟੇਡੀਅਮ ਵਿੱਚ ਕਰਵਾਏ ਗਏ ਇਸ ਸਰਧਾਂਜਲੀ ਸਮਾਰੋਹ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ ।

https://www.instagram.com/p/B3CYFs-nnhJ/

ਇਸ ਸਰਧਾਂਜਲੀ ਸਮਾਰੋਹ ਦੀ ਇੱਕ ਵੀਡੀਓ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਤੇ ਵੀ ਸ਼ੇਅਰ ਕੀਤੀ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਸੰਦੀਪ ਧਾਲੀਵਾਲ ਨੂੰ ਗੋਲੀ ਮਾਰਕੇ ਕਤਲ ਕਰ ਦਿੱਤਾ ਗਿਆ ਸੀ । ਇਹ ਵਾਰਦਾਤ ਟੇਕਸਸ ਦੇ ਸਾਈਪ੍ਰਸ ਸਿਟੀ ਦੇ ਕੋਲ ਵਾਪਰੀ ਸੀ ।ਹੈਰਿਸ ਕਾਉਂਟੀ ਸ਼ੇਰਿਫ ਦੇ ਦਫਤਰ ਡਿਪਟੀ 42 ਸਾਲਾ ਸੰਦੀਪ ਧਾਲੀਵਾਲ ਨੂੰ ਟ੍ਰੈਫਿਕ ਸਿਗਨਲ ‘ਤੇ ਪਿੱਛੋਂ ਇੱਕ ਵਿਅਕਤੀ ਨੇ ਗੋਲੀਆਂ ਮਾਰੀਆਂ ਸਨ ।

ਸੰਦੀਪ ਧਾਲੀਵਾਲ ਨੂੰ ਹੈਲੀਕਾਪਟਰ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਸੰਦੀਪ ਧਾਲੀਵਾਲ ਦੀ ਮੌਤ ਤੋਂ ਬਾਅਦ ਪੂਰੇ ਅਮਰੀਕਾ ਵੱਲੋਂ ਸ਼ੋਕ ਮਨਾਇਆ ਜਾ ਰਿਹਾ ਹੈ । ਲੋਕ ਉਹਨਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ ।

Related Post