Turkey-Syria Earthquake: ਭੂਚਾਲ ਦਾ ਦਿਲ ਦਹਿਲਾਉਣ ਵਾਲਾ ਵੀਡੀਓ ਆਇਆ ਸਾਹਮਣੇ, ਪਲਾਂ ‘ਚ ਢੇਰ ਹੋਈਆਂ ਉੱਚੀਆਂ-ਉੱਚੀਆਂ ਇਮਾਰਤਾਂ, ਦੇਖੋ ਵੀਡੀਓ

By  Lajwinder kaur February 7th 2023 12:44 PM

Turkey-Syria Earthquake: ਬੀਤੇ ਦਿਨੀਂ ਕੁਦਰਤੀ ਤਬਾਹੀ ਦਾ ਖੌਫਨਾਕ ਮੰਜ਼ ਦੇਖਣ ਨੂੰ ਮਿਲਿਆ। ਜਦੋਂ  ਉੱਚੀਆਂ-ਉੱਚੀਆਂ ਇਮਾਰਤਾਂ ਪਲਾਂ ਵਿੱਚ ਹੀ ਮਲਬੇ ਦੇ ਢੇਰ ਵਿੱਚ ਤਬਦੀਲ ਹੋ ਗਈਆਂ ਸਨ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਦੱਖਣੀ-ਪੂਰਬੀ ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਨੂੰ 7.8 ਦੀ ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ।

ਮੀਡੀਆ ਰਿਪੋਰਟਸ ਮੁਤਾਬਿਕ ਇਸ ਸ਼ਕਤੀਸ਼ਾਲੀ ਭੂਚਾਲ ਕਾਰਨ ਹੁਣ ਤੱਕ 4 ਹਜ਼ਾਰ ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ| ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਹੋਰ ਵਧ ਸਕਦੀ ਹੈ, ਕਿਉਂਕਿ ਬਚਾਅ ਕਰਤਾ ਮੰਗਲਵਾਰ ਨੂੰ ਵੀ ਮਲਬੇ ਹੇਠਾਂ ਫਸੇ ਲੋਕਾਂ ਦੀ ਭਾਲ ਵਿਚ ਲੱਗੇ ਹੋਏ ਹਨ।

Turkey-Syria Earthquake image 2 image source: Instagram   

ਹੋਰ ਪੜ੍ਹੋ : ਦੁਲਹਣ ਬਣਨ ਤੋਂ ਪਹਿਲਾਂ ਕਿਆਰਾ ਅਡਵਾਨੀ ਦੀ ਪਹਿਲੀ ਤਸਵੀਰ ਹੋਈ ਵਾਇਰਲ; ਚਿਹਰੇ ‘ਤੇ ਆਇਆ ਨੂਰ

Turkey-Syria Earthquake image 1 image source: Instagram

ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਭੂਚਾਲ ਦਾ ਵੀਡੀਓ

ਤੁਰਕੀ ਅਤੇ ਸੀਰੀਆ ਵਿੱਚ 6 ਫਰਵਰੀ ਨੂੰ 7.8 ਤੀਬਰਤਾ ਵਾਲਾ ਸ਼ਕਤੀਸ਼ਾਲੀ ਭੂਚਾਲ ਆਇਆ ਸੀ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਮੌਤ ਦੇ ਮੂੰਹ ਵਿੱਚ ਸੌਂ ਗਏ। ਹੁਣ ਸੋਸ਼ਲ ਮੀਡੀਆ ਉੱਤੇ ਇਸ ਭੂਚਾਲ ਦੀਆਂ ਦਿਲਾਂ ਨੂੰ ਕੰਬਾ ਦੇਣ ਵਾਲੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਇਸ ਵਾਇਰਲ ਵੀਡੀਓ ਵਿੱਚ ਦੇਖ ਸਕਦੇ ਹੋ ਕਿਵੇਂ ਪਲਾਂ ਵਿੱਚ ਉੱਚੀਆਂ-ਉੱਚੀਆਂ ਇਮਾਰਤਾਂ ਮਲਬੇ ਦੇ ਢੇਰ ਵਿੱਚ ਤਬਦੀਲ ਹੋ ਗਈਆਂ ਹਨ। ਲੋਕ ਆਪਣੀ ਜਾਣ ਬਚਾ ਕੇ ਮੈਦਾਨੀ ਹਿੱਸਿਆਂ ਵਿੱਚ ਜਾਂਦੇ ਹੋਏ ਦਿਖਾਈ ਦੇ ਰਹੇ ਹਨ।

Turkey-Syria Earthquake image 4 image source: Instagram

ਤੁਰਕੀ ਵਿੱਚ 7 ​​ਦਿਨਾਂ ਦਾ ਰਾਸ਼ਟਰੀ ਸੋਗ

ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਨੂੰ ਆਏ ਭੂਚਾਲ ਵਿੱਚ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਤਬਾਹੀ ਤੋਂ ਬਾਅਦ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਇਪ ਏਰਦੋਗਨ ਨੇ ਦੇਸ਼ ਵਿੱਚ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।

Turkey-Syria Earthquake image 3 image source: Instagram

ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ, "6 ਫਰਵਰੀ ਨੂੰ ਸਾਡੇ ਦੇਸ਼ 'ਚ ਆਏ ਭੂਚਾਲ ਨੇ ਬਹੁਤ ਨੁਕਸਾਨ ਕੀਤਾ ਹੈ। ਸੰਕਟ ਦੀ ਇਸ ਘੜੀ 'ਚ ਸੱਤ ਦਿਨਾਂ ਦਾ ਰਾਸ਼ਟਰੀ ਸੋਗ ਹੋਵੇਗਾ। 12 ਫਰਵਰੀ ਨੂੰ ਸੂਰਜ ਡੁੱਬਣ ਤੱਕ ਦੇਸ਼-ਵਿਦੇਸ਼ 'ਚ ਸਾਡੇ ਦੂਤਾਵਾਸਾਂ 'ਤੇ ਸਾਡੇ ਝੰਡੇ ਅੱਧੇ-ਅੱਧੇ ਝੁਕੇ ਰਹਿਣਗੇ"

Related Post