ਟਾਈਸਨ ਸਿੱਧੂ ਆਪਣੇ ਨਵੇਂ ਗੀਤ ‘ਜੱਟਾ ਵੇ’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

By  Lajwinder kaur September 29th 2019 01:49 PM

ਪੰਜਾਬੀ ਗਾਇਕ ਟਾਈਸਨ ਸਿੱਧੂ ਆਪਣੇ ਨਵੇਂ ਗੀਤ ‘ਜੱਟਾ ਵੇ’ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਹਨ। ਇਸ ਗਾਣੇ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗਾਣੇ ਨੂੰ ਉਨ੍ਹਾਂ ਨੇ ਵਿਆਹੀ ਹੋਈ ਕੁੜੀ ਦੇ ਪੱਖ ਤੋਂ ਗਾਇਆ ਹੈ। ਜਿਹੜੀ ਆਪਣੇ ਘਰਵਾਲੇ ਦੇ ਰੁਖੇ ਸੁਭਾਅ ਨੂੰ ਲੈ ਕੇ ਪ੍ਰੇਸ਼ਾਨ ਹੈ। ਇਸ ਗਾਣੇ ‘ਚ ਪਤੀ-ਪਤਨੀ ਦੀ ਮਿੱਠੀ ਜਿਹੀ ਨੋਕ-ਝੋਕ ਨੂੰ ਪੇਸ਼ ਕੀਤਾ ਹੈ।

ਹੋਰ ਵੇਖੋ:‘ਸ਼ਹੀਦ-ਏ-ਮੁਹੱਬਤ ਬੂਟਾ ਸਿੰਘ’ ‘ਚ ਆਪਣੀ ਅਦਾਕਾਰੀ ਨਾਲ ਸਭ ਨੂੰ ਭਾਵੁਕ ਕਰਨ ਵਾਲੇ ਬਾਲੀਵੁੱਡ ਦੇ ਦਿੱਗਜ ਅਦਾਕਾਰ ਰਘੁਵੀਰ ਯਾਦਵ ਨਾਲ ਖ਼ਾਸ ਗੱਲਬਾਤ ਪੀਟੀਸੀ ਦੇ ਨਾਲ, ਦੇਖੋ ਵੀਡੀਓ

ਇਸ ਗਾਣੇ ਦੇ ਬੋਲ ਤੇ ਕੰਪੋਜ਼ ਖੁਦ ਟਾਈਸਨ ਸਿੱਧੂ ਨੇ ਖ਼ੁਦ ਕੀਤਾ ਹੈ। ਜੇ ਗੱਲ ਕਰੀਏ ਮਿਊਜ਼ਿਕ ਦੀ ਤਾਂ ਦੇਸੀ ਕਰਿਊ ਵਾਲਿਆਂ ਨੇ ਆਪਣੇ ਸੰਗੀਤ ਦੇ ਨਾਲ ਗੀਤ ਨੂੰ ਸ਼ਿੰਗਾਰਿਆ ਹੈ। ਇਸ ਤੋਂ ਇਲਾਵਾ ਟਾਈਸਨ ਗਾਣੇ ‘ਚ ਅਦਾਕਾਰੀ ਵੀ ਕਰਦੇ ਹੋਏ ਨਜ਼ਰ ਆ ਰਹੇ ਹਨ ਤੇ ਫੀਮੇਲ ਮਾਡਲ ਨੂਰ ਕੌਰ ਨੇ ਅਦਾਕਾਰੀ ‘ਚ ਸਾਥ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ ਟੂਰ ਮੇਕਰਸ ਨੇ ਤਿਆਰ ਕੀਤਾ ਹੈ। ਗਾਣੇ ਨੂੰ ਸਪੀਡ ਰਿਕਾਰਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

 

Related Post