ਤਕਨੀਕ ਦਾ ਕਮਾਲ ਹੁਣ ਕੈਨੇਡਾ 'ਚ ਵੀ ਕਰ ਸਕਦੇ ਹੋ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ

By  Shaminder April 27th 2019 04:25 PM

ਹੁਣ ਤੁਸੀਂ ਬੇਸ਼ੱਕ ਕੈਨੇਡਾ ਦੀ ਧਰਤੀ 'ਤੇ ਬੈਠੇ ਹੋ।ਪਰ ਵਿਦੇਸ਼ ਦੀ ਧਰਤੀ 'ਤੇ ਬੈਠੇ-ਬੈਠੇ ਵੀ ਤੁਸੀਂ ਆਧੁਨਿਕ ਤਕਨੀਕ ਦੇ ਸਹਾਰੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਦੇ ਹੋ । ਜੀ ਹਾਂ ਵਰਚੁਅਲ ਤਕਨੀਕ ਦਾ ਇਸਤੇਮਾਲ ਕਰਕੇ  ਸਭ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।  'ਇਨ 5 ਦਿ ਗੋਲਡਨ ਟੈਂਪਲ ਐਕਸਪਿਊਰੀਅਮ' ਦੇ ਨਾਂ ਹੇਠ ਇਹ ਖਾਸ ਪ੍ਰਦਰਸ਼ਨੀ ਸਿੱਖ ਰਿਸਰਚ ਇੰਸਟੀਚਿਊਟ, ਪੰਜਾਬ ਡਿਜੀਟਲ ਲਾਇਬ੍ਰੇਰੀ ਤੇ ਪੀ. ਡੀ. ਏ-ਐੱਚ. ਏ. ਬੀ ਮੀਡੀਆ ਵੱਲੋਂ ਬਰੈਂਪਟਨ ਦੇ ਬ੍ਰਾਮਾਲੀਆ ਸਿਟੀ ਸੈਂਟਰ 'ਚ ਲਾਈ ਗਈ ਹੈ।

ਹੋਰ ਵੇਖੋ :ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਪਹੁੰਚੇ ਹਰਭਜਨ ਮਾਨ, ਤਸਵੀਰ ਸੋਸ਼ਲ ਮੀਡੀਆ ‘ਤੇ ਕੀਤੀ ਸਾਂਝੀ

https://www.facebook.com/ptcnewsonline/videos/vl.2187581124866225/1942016092570511/?type=1

ਇਹ ਪ੍ਰਦਰਸ਼ਨੀ 15 ਜੂਨ ਤਕ ਚੱਲੇਗੀ, ਜਿਸ 'ਚ ਸਿੱਖ ਇਤਿਹਾਸ ਅਤੇ ਧਰਮ ਦੇ ਬਾਰੇ ਰੌਚਕ ਢੰਗ ਨਾਲ ਜਾਣਕਾਰੀ ਦਿੱਤੀ ਗਈ ਹੈ। ਇਸ ਪ੍ਰਦਰਸ਼ਨੀ ਮਾਡਲ ਨੂੰ ਪ੍ਰੋਜੈਕਟਰਜ਼ ਦੀ ਮਦਦ ਨਾਲ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਹੂ-ਬ-ਹੂ ਅਸਲ ਵਾਂਗ ਸਿਰਜਿਆ ਦਿਖਾ ਕੇ ਦਰਸ਼ਨ ਕਰਨ ਵਾਲਿਆਂ ਨੂੰ ਅਸਲ ਵਰਗਾ ਅਹਿਸਾਸ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।ਸ਼ਾਨਦਾਰ ਆਧੁਨਿਕ ਮਲਟੀਮੀਡੀਆ ਤਕਨਾਲੋਜੀ ਦਾ ਇਹ ਨਮੂਨਾ 30,000 ਵਰਗ ਫੁੱਟ ਥਾਂ 'ਤੇ ਤਿਆਰ ਕੀਤਾ ਗਿਆ ਹੈ। ਸਮਾਰਟ ਦੀਵਾਰਾਂ, ਮੋਸ਼ਨ ਸੈਂਸਰ ਕੰਧਾਂ ਅਤੇ 42 ਪ੍ਰੋਜੈਕਟਰਜ਼ ਦੀ ਮਦਦ ਨਾਲ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਨੂੰ ਮੁੜ ਸਿਰਜਣ ਦੀ ਕੋਸ਼ਿਸ਼ ਕੀਤੀ ਗਈ ਹੈ।

Related Post