ਡਿਊਟੀ ਦੌਰਾਨ ਸ਼ਹੀਦ ਹੋਏ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਨੂੰ ਅਮਰੀਕੀ ਸੰਸਦ ਕਰੇਗੀ ਸਨਮਾਨਿਤ

By  Rupinder Kaler September 16th 2020 12:39 PM

ਭਾਰਤੀ ਮੂਲ ਦੇ ਸਿੱਖ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਜਿਨ੍ਹਾਂ ਨੂੰ ਡਿਊਟੀ ਦੌਰਾਨ 27 ਸਤੰਬਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਇਸ ਤੋਂ ਇਲਾਵਾ ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਨੇ ਉਨ੍ਹਾਂ ਦੇ ਨਾਂ 'ਤੇ ਹਿਊਸਟਨ ਵਿੱਚ ਇੱਕ ਡਾਕਖਾਨੇ ਦਾ ਨਾਂ ਰੱਖਣ ਸਬੰਧੀ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਹੈ। ਇਹ ਮਤਾ ਹੁਣ ਸੈਨੇਟ ਤੋਂ ਪਾਸ ਹੋਣ ਪਿੱਛੋਂ ਦਸਤਖ਼ਤ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕੋਲ ਜਾਏਗਾ।

 sandeep dhaliwal

ਤੁਹਾਨੂੰ ਦੱਸ ਦਿੰਦੇ ਹਾਂ ਕਿ 42 ਸਾਲਾਂ ਦੇ ਧਾਲੀਵਾਲ ਦੀ ਡਿਊਟੀ ਦੌਰਾਨ 27 ਸਤੰਬਰ, 2019 ਨੂੰ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅਕਤੂਬਰ 2019 ਵਿਚ ਮਹਿਲਾ ਐੱਮਪੀ ਲਿਜੀ ਫਲੈਚਰ ਦੀ ਅਗਵਾਈ ਵਿਚ ਦੋਵਾਂ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਟੈਕਸਾਸ ਦੇ ਪ੍ਰਤੀਨਿਧੀਆਂ ਨੇ ਉਨ੍ਹਾਂ ਦੇ ਸਨਮਾਨ ਵਿਚ ਇਕ ਬਿੱਲ ਪੇਸ਼ ਕੀਤਾ। ਫਲੈਚਰ ਨੇ ਕਿਹਾ ਕਿ ਧਾਲੀਵਾਲ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।

Sandeep Singh Dhaliwal

 

ਮੈਂ ਇਸ ਬਿੱਲ ਨੂੰ ਪਾਸ ਕਰਵਾਉਣ ਵਿਚ ਯੋਗਦਾਨ ਦੇਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦੀ ਹਾਂ। ਜੇਕਰ ਰਾਸ਼ਟਰਪਤੀ ਟਰੰਪ ਇਸ ਬਿੱਲ 'ਤੇ ਦਸਤਖ਼ਤ ਕਰ ਕੇ ਇਸ ਨੂੰ ਕਾਨੂੰਨ ਦਾ ਰੂਪ ਦੇ ਦਿੰਦੇ ਹਨ ਤਾਂ ਇਹ ਕਿਸੇ ਵੀ ਭਾਰਤੀ ਮੂਲ ਦੇ ਅਮਰੀਕੀ ਦੇ ਨਾਂ 'ਤੇ ਦੂਜਾ ਡਾਕਖਾਨਾ ਹੋਵੇਗਾ। ਇਸ ਤੋਂ ਪਹਿਲੇ ਸਾਲ 2006 ਵਿਚ ਦੱਖਣੀ ਕੈਲੀਫੋਰਨੀਆ ਵਿਚ ਭਾਰਤੀ ਮੂਲ ਦੇ ਅਮਰੀਕੀ ਐੱਮਪੀ ਦਲੀਪ ਸਿੰਘ ਦੇ ਨਾਂ 'ਤੇ ਇਕ ਡਾਕਖਾਨੇ ਦਾ ਨਾਂ ਰੱਖਿਆ ਗਿਆ ਸੀ।

Related Post