ਵਾਇਸ ਆਫ਼ ਪੰਜਾਬ ਸੀਜ਼ਨ -11 ਦੇ ਆਡੀਸ਼ਨਾਂ ਲਈ ਇਸ ਤਰ੍ਹਾਂ ਭੇਜੋ ਆਪਣੀ ਐਂਟਰੀ, ਪੂਰਾ ਕਰੋ ਗਾਇਕੀ ‘ਚ ਨਾਂਅ ਚਮਕਾਉਣ ਦਾ ਸੁਫ਼ਨਾ
ਕੋਰੋਨਾ ਕਾਲ ਕਰਕੇ ਜਿੱਥੇ ਟੀਵੀ ਦੇ ਬਹੁਤ ਸਾਰੇ ਰਿਆਲਟੀ ਸ਼ੋਅ ਇਸ ਵਾਰ ਨਹੀਂ ਹੋ ਰਹੇ । ਪਰ ਪੀਟੀਸੀ ਨੈੱਟਵਰਕ ਆਪਣੇ ਨੌਜਵਾਨ ਪੀੜੀ ਦੇ ਹੁਨਰ ਨੂੰ ਦੁਨੀਆ ਸਾਹਮਣੇ ਰੱਖਣ ਦੇ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੈ ਕੇ ਆ ਰਹੇ ਨੇ, ਪੰਜਾਬ ਦਾ ਸਭ ਤੋਂ ਵੱਡਾ ਗਾਇਕੀ ਦਾ ਰਿਆਲਟੀ ਸ਼ੋਅ ਵਾਇਸ ਆਫ਼ ਪੰਜਾਬ ਸੀਜ਼ਨ -11 ਪਰ ਇੱਕ ਨਵੇਂ ਢੰਗ ਦੇ ਨਾਲ ।

ਤੁਸੀਂ ਵੀ ਬਹੁਤ ਹੀ ਆਸਾਨ ਢੰਗ ਦੇ ਨਾਲ ਆਪਣੀ ਐਂਟਰੀ ਭੇਜ ਸਕਦੇ ਹੋ । ਇਸ ਰਿਆਲਟੀ ਸ਼ੋਅ ਦੇ ਲਈ ਆਡੀਸ਼ਨ ਆਨਲਾਈਨ ਹੋਣਗੇ । ਵਾਇਸ ਆਫ ਪੰਜਾਬ ਦਾ ਸੀਜ਼ਨ-11 ਦੇ ਆਡੀਸ਼ਨਾਂ ਲਈ ਆਨਲਾਈਨ ਐਂਟਰੀ ਸ਼ੁਰੂ ਹੋ ਚੁੱਕੀ ਹੈ ।

ਹੁਣ ਦੇਰ ਕਿਸ ਗੱਲ ਦੀ ਮੋਬਾਇਲ ਚੁੱਕੋ ਤੇ ਬਣਾਓ ਆਪਣੇ ਗਾਣੇ ਦਾ ਦੋ ਮਿੰਟ ਦਾ ਐੱਚ. ਡੀ. ਵੀਡੀਓ ਅਤੇ ਡਾਕੂਮੈਂਟ ਦੀ ਤਸਵੀਰ ਖਿੱਚ ਕੇ ਇਸ ਵਟਸਐੱਪ ਨੰਬਰ ‘9811757373’ ’ਤੇ ਭੇਜ ਦਿਓ। ਐਂਟਰੀ ਭੇਜਣ ਵਾਲੇ ਪ੍ਰਤੀਭਾਗੀ ਦੀ ਉਮਰ 18 ਤੋਂ 25 ਸਾਲ ਹੋਣੀ ਚਾਹੀਦੀ ਹੈ । ਐਂਟਰੀ ਭੇਜਣ ਲਈ ਤੁਹਾਡੇ ਕੋਲ ਏਜਪਰੂਫ ਦੇ ਡਾਕੂਮੈਂਟ ਹੋਣੇ ਚਾਹੀਦੇ ਹਨ ।

ਇਸ ਤੋਂ ਇਲਾਵਾ ਤੁਸੀਂ ਆਪਣੀ ਐਂਟਰੀ ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ਼ ਦੇ ਮਸੈਂਜਰ ਬਾਕਸ ’ਤੇ ਵੀ ਭੇਜ ਸਕਦੇ ਹੋ ਜਾਂ ਫਿਰ ‘ਪੀਟੀਸੀ ਪਲੇਅ’ ਐਪ ‘ਤੇ ਵੀ ਤੁਸੀਂ ਆਪਣੀ ਐਂਟਰੀ ਭੇਜ ਸਕਦੇ ਹੋ । ਜੇ ਤੁਸੀਂ ਵੀ ਗਾਇਕੀ ਦੇ ਖੇਤਰ ‘ਚ ਆਪਣਾ ਨਾਂਅ ਬਨਾਉਣ ਚਾਹੁੰਦੇ ਹੋ ਤਾਂ ਦੇਰ ਕਿਸ ਗੱਲ ਦੀ ਅੱਜ ਹੀ ਭੇਜੋ ‘ਵਾਇਸ ਆਫ਼ ਪੰਜਾਬ ਸੀਜ਼ਨ-11’ ਲਈ ਆਪਣੀ ਐਂਟਰੀ ।
View this post on Instagram