ਬਾਬਾ ਅਜੀਤ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਮਜੀਤ ਅਨਮੋਲ ਨੇ ਗਾਈ ਵਾਰ ,ਵੇਖੋ ਵੀਡਿਓ
Shaminder
December 21st 2018 12:20 PM --
Updated:
December 21st 2018 12:24 PM
ਗੁਰੂ ਗੋਬਿੰਦ ਸਿੰਘ ਜੀ ਨੇ ਜਿਨ੍ਹਾਂ ਨੇ ਦੇਸ਼ ਅਤੇ ਕੌਮ ਦੀ ਖਾਤਿਰ ਆਪਣਾ ਪੂਰਾ ਪਰਿਵਾਰ ਵਾਰ ਦਿੱਤਾ । ਉਨ੍ਹਾਂ ਕੁਰਬਾਨੀਆਂ ਦੀ ਬਦੌਲਤ ਹੀ ਸਿੱਖ ਧਰਮ ਆਪਣੀ ਚੜ੍ਹਦੀ ਕਲਾ 'ਚ ਹੈ ਅਤੇ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ । ਉਨ੍ਹਾਂ ਦੇ ਪਿਤਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਜਿੱਥੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਸੀਸ ਵਾਰ ਦਿੱਤਾ ਉੱਥੇ ਹੀ ਉਨ੍ਹਾਂ ਨੇ ਖੁਦ ਆਪਣਾ ਆਪ ਵਾਰ ਦਿੱਤਾ ਅਤੇ ਆਪਣਾ ਪੂਰਾ ਪਰਿਵਾਰ ਵੀ ਦੇਸ਼ ਅਤੇ ਕੌਮ ਲਈ ਕੁਰਬਾਨ ਕਰ ਦਿੱਤਾ । ਉਨ੍ਹਾਂ ਦੀ ਲਾਸਾਨੀ ਕੁਰਬਾਨੀਆਂ ਨੂੰ ਯਾਦ ਕੀਤਾ ਜਾ ਰਿਹਾ ਹੈ । ਦਰਅਸਲ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੀ ਇੱਕ ਵਾਰ ਕੱਢੀ ਹੈ ਕਰਮਜੀਤ ਅਨਮੋਲ ਨੇ , ਜੋ ਕਿ ਰਿਲੀਜ਼ ਹੋ ਚੁੱਕੀ ਹੈ ।