ਖ਼ੌਫਨਾਕ ਮੰਜ਼ਰ ‘ਚ ਘਿਰੇ ਹੋਏ ਨਜ਼ਰ ਆ ਰਹੇ ਨੇ ਵਿੱਕੀ ਕੌਸ਼ਲ, 'Bhoot' ਫ਼ਿਲਮ ਦਾ ਪੋਸਟਰ ਆਇਆ ਸਾਹਮਣੇ

By  Lajwinder kaur September 13th 2019 01:08 PM

ਵਿੱਕੀ ਕੌਸ਼ਲ ਦੀ ਆਉਣ ਵਾਲੀ ਫ਼ਿਲਮ ‘ਭੂਤ ਦਾ ਇੱਕ ਹੋਰ ਪੋਸਟਰ ਸਾਹਮਣੇ ਆਇਆ ਹੈ। ਜੀ ਹਾਂ ਵਿੱਕੀ ਕੌਸ਼ਲ ਨੇ ਆਪਣੇ ਇੰਸਟਾਗ੍ਰਾਮ ਉੱਤੇ ਪੋਸਟਰ ਸਾਂਝਾ ਕੀਤਾ ਹੈ। ਪੋਸਟਰ ‘ਚ ਵਿੱਕੀ ਕੌਸ਼ਲ ਪਾਣੀ ‘ਚ ਡੁੱਬਦੇ ਹੋਏ ਨਜ਼ਰ ਆ ਰਹੇ ਨੇ ਤੇ ਉਨ੍ਹਾਂ ਨੂੰ ਪਿੱਛੋਂ ਇੱਕ ਚੁੜੈਲ ਨੇ ਫੜਿਆ ਹੋਇਆ ਹੈ ਤੇ ਉਹ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਦਾ ਇਹ ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਟਰੈਂਡ ਕਰ ਰਿਹਾ ਹੈ।

View this post on Instagram

 

Can't get away from the fear, can't get away from the terror. Help me escape #TheHauntedShip on 15th November, 2019 in theatres near you. #Bhoot @karanjohar @apoorva1972 @shashankkhaitan @bhumipednekar @bhanu.singh.91 @dharmamovies @zeestudiosofficial

A post shared by Vicky Kaushal (@vickykaushal09) on Sep 12, 2019 at 9:33pm PDT

ਹੋਰ ਵੇਖੋ:ਲਖਵਿੰਦਰ ਵਡਾਲੀ ਦੇ ਨਵੇਂ ਗੀਤ ‘ਮਸਤ ਨਜ਼ਰੋਂ ਸੇ’ ਦਾ ਪੋਸਟਰ ਆਇਆ ਸਾਹਮਣੇ, ਵੀਡੀਓ ‘ਚ ਨਜ਼ਰ ਆਵੇਗੀ ਟੀਵੀ ਦੀ ਇਹ ਅਦਾਕਾਰਾ

ਇਸ ਫ਼ਿਲਮ ਦੀ ਸ਼ੂਟਿੰਗ ਪਿਛਲੇ ਹਫ਼ਤੇ ਪੂਰੀ ਹੋ ਚੁੱਕੀ ਹੈ ਤੇ ਇਸ ਫ਼ਿਲਮ ਚ ਉਨ੍ਹਾਂ ਦੇ ਨਾਲ ਨਜ਼ਰ ਆਉਣਗੇ ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਭੂਮੀ ਪੰਡਿਕਰ। ਇਸ ਫ਼ਿਲਮ ਨੂੰ ਧਰਮਾ ਪ੍ਰੋਡਕਸ਼ਨ ਦੇ ਹੇਠ ਬਣਾਇਆ ਗਿਆ ਹੈ। ਇਸ ਫ਼ਿਲਮ ਨੂੰ ਡਾਇਰੈਕਟਰ ਬਾਨੂੰ ਪ੍ਰਤਾਪ ਸਿੰਘ ਨੇ ਡਾਇਰੈਕਟ ਕੀਤਾ ਹੈ। ਇਹ ਫ਼ਿਲਮ 15 ਨਵੰਬਰ ਨੂੰ ਸਿਨੇਮਾ ਘਰਾਂ ‘ਚ ਲੋਕਾਂ ਨੂੰ ਡਰਾਉਣ ਲਈ ਤਿਆਰ ਹੈ।

Related Post