ਕੈਟਰੀਨਾ ਕੈਫ ਤੋਂ ਬਾਅਦ ਵਿੱਕੀ ਕੌਸ਼ਲ ਨੇ ਵੀ ਸੋਸ਼ਲ ਮੀਡੀਆ 'ਤੇ ਜਤਾਇਆ ਪਿਆਰ, ਸਾਂਝਾ ਕੀਤੀ ਸੰਗੀਤ ਸੈਰੇਮਨੀ ਦੀ ਅਣਦੇਖੀ ਤਸਵੀਰ

By  Lajwinder kaur January 9th 2022 05:40 PM

9 ਦਸੰਬਰ 2021 ਨੂੰ, ਐਕਟਰ ਵਿੱਕੀ ਕੌਸ਼ਲ Vicky Kaushal ਅਤੇ ਅਦਾਕਾਰਾ ਕੈਟਰੀਨਾ ਕੈਫ ਨੇ ਸੱਤ ਫੇਰੇ ਲਏ ਅਤੇ ਇੱਕ ਦੂਜੇ ਨੂੰ ਆਪਣਾ ਜੀਵਨ ਸਾਥੀ ਬਣਾਇਆ। ਆਪਣੇ ਵਿਆਹ ਦੇ ਬਾਅਦ ਤੋਂ ਹੀ ਇਹ ਜੋੜਾ ਸੋਸ਼ਲ ਮੀਡੀਆ 'ਤੇ ਇੱਕ ਦੂਜੇ ਲਈ ਆਪਣੇ ਪਿਆਰ ਦਾ ਇਜ਼ਹਾਰ ਕਰਨ ਦਾ ਕੋਈ ਵੀ ਮੌਕਾ ਨਹੀਂ ਛੱਡਦਾ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕ ਇਸ ਨਵੇਂ ਵਿਆਹੇ ਜੋੜੇ ਦੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਵੀ ਕਾਫੀ ਪਸੰਦ ਕਰ ਰਹੇ ਹਨ। ਇਸ ਦੌਰਾਨ ਐਤਵਾਰ ਯਾਨੀ ਕਿ 9 ਜਨਵਰੀ ਨੂੰ ਪਹਿਲੀ ਮਹੀਨੇ ਦੀ ਵਰ੍ਹੇਗੰਢ 'ਤੇ ਜਿੱਥੇ ਕੈਟਰੀਨਾ ਕੈਫ ਨੇ ਸਭ ਤੋਂ ਪਹਿਲਾਂ ਇਕ ਕਿਊਟ ਤਸਵੀਰ ਸ਼ੇਅਰ ਕੀਤੀ, ਉਥੇ ਹੀ ਹੁਣ ਵਿੱਕੀ ਕੌਸ਼ਲ ਨੇ ਵੀ ਆਪਣੀ ਪਤਨੀ ਲਈ ਪਿਆਰ ਦਾ ਇਜ਼ਹਾਰ ਕੀਤਾ ਹੈ।

ਹੋਰ ਪੜ੍ਹੋ : ਵਿਆਹ ਦਾ ਇੱਕ ਮਹੀਨਾ ਪੂਰਾ ਹੋਣ 'ਤੇ ਕੈਟਰੀਨਾ ਕੈਫ ਨੇ ਪਤੀ ਵਿੱਕੀ ਕੌਸ਼ਲ ਨਾਲ ਸਾਂਝੀ ਕੀਤੀ ਰੋਮਾਂਟਿਕ ਤਸਵੀਰ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਦੋਵਾਂ ਦੀ ਕਮਿਸਟਰੀ

Katrina Kaif Celebrates One Month Anniversary With Vicky Kaushal

ਵਿੱਕੀ ਨੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੂੰ ਪ੍ਰਸ਼ੰਸਕਾਂ ਦੇ ਨਾਲ-ਨਾਲ ਸੈਲੇਬਸ ਵਲੋਂ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਹ ਫੋਟੋ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਵਿੱਕੀ ਕੌਸ਼ਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਪਤਨੀ ਕੈਟਰੀਨਾ ਨਾਲ ਡਾਂਸ ਕਰਦੇ ਹੋਏ ਇੱਕ ਤਸਵੀਰ ਸ਼ੇਅਰ ਕੀਤੀ ਹੈ। ਦੋਵਾਂ ਦੀ ਇਹ ਅਣਦੇਖੀ ਤਸਵੀਰ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ। ਉਨ੍ਹਾਂ ਨੇ ਨਾਲ ਹੀ ਕੈਪਸ਼ਨ ਚ ਲਿਖਿਆ ਹੈ- ਹਮੇਸ਼ਾ ਤੇਰੇ ਲਈ’ ਤੇ ਨਾਲ ਹੀ ਉਨ੍ਹਾਂ ਨੇ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ। ਇਸ ਤਸਵੀਰ ਉੱਤੇ ਪ੍ਰਸ਼ੰਸਕਾਂ ਅਤੇ ਕਲਾਕਾਰਾਂ ਦੀਆਂ ਵੀ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ। ਦੋ ਮਿਲੀਅਨ ਤੋਂ ਵੱਧ ਲਾਈਕਸ ਤੇ ਲੱਖਾਂ ਦੀ ਗਿਣਤੀ 'ਚ ਕਮੈਂਟ ਆ ਚੁੱਕੇ ਨੇ।

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀਆਂ ਆਪਣੇ ਪਰਿਵਾਰ ਦੇ ਨਾਲ ਨਵੀਆਂ ਤਸਵੀਰਾਂ, ਗੁਰਬਾਜ਼ ਦੀ ਕਿਊਟਨੈੱਸ ਨੇ ਲੁੱਟਿਆ ਮੇਲਾ

Vicky Kaushal image From instagram

ਤਸਵੀਰ ‘ਚ ਤੁਸੀਂ ਦੇਖ ਸਕਦੇ  ਹੋ ਵਿੱਕੀ ਕਾਲੇ ਰੰਗ ਦੇ ਪਠਾਨੀ ਕੁੜਤੇ ਪਜਾਮੇ 'ਚ ਨਜ਼ਰ ਆ ਰਿਹਾ ਹੈ, ਜਦਕਿ ਕੈਟਰੀਨਾ ਕੈਫ ਗੁਲਾਬੀ ਰੰਗ ਦੇ ਲਹਿੰਗੇ 'ਚ ਨਜ਼ਰ ਆ ਰਹੀ ਹੈ, ਦੋਵੇਂ ਇਕੱਠੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ।

 

View this post on Instagram

 

A post shared by Vicky Kaushal (@vickykaushal09)

Related Post