ਸੋਸ਼ਲ ਮੀਡੀਆ ‘ਤੇ ਕੁਲਫੀਆਂ ਵੇਚਣ ਵਾਲੇ ਦਾ ਵੀਡੀਓ ਹੋ ਰਿਹਾ ਵਾਇਰਲ, ਦਰਸ਼ਨ ਔਲਖ ਨੇ ਕੀਤਾ ਸਾਂਝਾ

By  Shaminder June 11th 2021 12:12 PM

ਸੋਸ਼ਲ ਮੀਡੀਆ ‘ਤੇ ਇੱਕ ਬਜ਼ੁਰਗ ਦਾ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ ।ਇਸ ਵੀਡੀਓ ‘ਚ ਇੱਕ ਬਜ਼ੁਰਗ ਕੁਲਫੀਆਂ ਵੇਚਦਾ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਬਜ਼ੁਰਗ ਦੇ ਕੁਲਫੀਆਂ ਵੇਚਣ ਦੇ ਅੰਦਾਜ਼ ਨੂੰ ਪਸੰਦ ਕੀਤਾ ਜਾ ਰਿਹਾ ਹੈ ।

Darshan-Aulakh Image From Darshan-Aulakh's instagram

ਹੋਰ ਵੇਖੋ : ਸੁਸ਼ਾਂਤ ਸਿੰਘ ਰਾਜਪੂਤ ਦੇ ਜੀਵਨ ‘ਤੇ ਬਣੀ ਫ਼ਿਲਮ ’ਤੇ ਰੋਕ ਲਗਾਉਣ ਤੋਂ ਹਾਈਕੋਰਟ ਨੇ ਕੀਤਾ ਇਨਕਾਰ 

Darshan Aulakh Image From Darshan-Aulakh's instagram

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਬਜ਼ੁਰਗ ਗਾਇਕੀ ਦੇ ਅੰਦਾਜ਼ ‘ਚ ਕੁਲਫੀਆਂ ਵੇਚ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਦਰਸ਼ਨ ਔਲਖ ਅਕਸਰ ਸੋਸ਼ਲ ਮੀਡੀਆ ‘ਤੇ ਇਸ ਤਰ੍ਹਾਂ ਦੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ ।

darshan aulakh Image From Darshan-Aulakh's instagram

ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਪੰਜਾਬੀ ਅਤੇ ਬਾਲੀਵੁੱਡ ਦੀਆਂ ਫਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਪਿਛਲੇ ਕਈ ਮਹੀਨਿਆਂ ਤੋਂ ਉਹ ਕਿਸਾਨ ਅੰਦੋਲਨ ਦੇ ਨਾਲ ਜੁੜੇ ਹੋਏ ਨੇ ਉਹ ਲਗਾਤਾਰ ਕਿਸਾਨ ਅੰਦੋਲਨ ਨੂੰ ਸਪੋਟ ਕਰਦੇ ਆ ਰਹੇ ਹਨ ਅਤੇ ਕਿਸਾਨਾਂ ਦੇ ਸਮਰਥਨ ‘ਚ ਉਹ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ ।

 

View this post on Instagram

 

A post shared by DARSHAN AULAKH ਦਰਸ਼ਨ ਔਲਖ (@darshan_aulakh)

Related Post