ਵਿੰਦੂ ਦਾਰਾ ਸਿੰਘ ਨੇ ਆਪਣੇ ਮਰਹੂਮ ਪਿਤਾ ਦਾਰਾ ਸਿੰਘ ਨੂੰ ਯਾਦ ਕਰਦੇ ਹੋਏ ਸ਼ੇਅਰ ਕੀਤੀ ਖ਼ਾਸ ਤਸਵੀਰ
ਪੰਜਾਬੀ ਫ਼ਿਲਮੀ ਇੰਡਸਟਰੀ ਦੇ ਦਿੱਗਜ ਅਦਾਕਾਰ ਦਾਰਾ ਸਿੰਘ ਜਿਨ੍ਹਾਂ ਨੇ ਅਦਾਕਾਰੀ ਦੇ ਨਾਲ ਪਹਿਲਵਾਨੀ ‘ਚ ਵੀ ਵੱਡੇ-ਵੱਡੇ ਖਿਤਾਬ ਆਪਣੇ ਨਾਮ ਕੀਤੇ। ਉਨ੍ਹਾਂ ਨੇ ‘ਰੁਸਤਮ-ਏ-ਹਿੰਦ’, ‘ਰੁਸਤਮ-ਏ-ਪੰਜਾਬ’ ਅਤੇ ‘ਵਰਲਡ ਚੈਂਪੀਅਨ’ ਵਰਗੇ ਖਿਤਾਬ ਹਾਸਿਲ ਕੀਤੇ ਸਨ।
View this post on Instagram
ਬਿਤੇ ਦਿਨੀਂ ਅਦਾਕਾਰ ਵਿੰਦੂ ਦਾਰਾ ਸਿੰਘ ਨੇ ਆਪਣੇ ਮਰਹੂਮ ਪਿਤਾ ਦਾਰਾ ਸਿੰਘ ਦੀ ਬਰਸੀ ਉੱਤੇ ਬਹੁਤ ਹੀ ਭਾਵੁਕ ਪੋਸਟ ਪਾਈ ਤੇ ਨਾਲ ਹੀ ਆਪਣੇ ਪਿਤਾ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ, ‘It's been 7 years and I still miss him the most.
Salute to my inspiration, guide, mentor for always being there for me. Love you dad...’
View this post on Instagram
ਹੋਰ ਵੇਖੋ:ਕਵਿਤਾ ਕੌਸ਼ਿਕ ਨੇ ਆਪਣੇ ਮਰਹੂਮ ਪਿਤਾ ਦੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟ
ਤਸਵੀਰ ‘ਚ ਉਨ੍ਹਾਂ ਨੇ ਆਪਣੇ ਪਿਤਾ ਨੂੰ ਆਪਣੇ ਮੋਢਿਆਂ ਉੱਤੇ ਚੁੱਕਿਆ ਹੋਇਆ ਹੈ। ਦਾਰਾ ਸਿੰਘ ਨੇ ਪਹਿਲਵਾਨੀ ਦੇ ਨਾਲ ਪੰਜਾਬੀ ਫ਼ਿਲਮੀ ਜਗਤ ‘ਚ ਕਾਫੀ ਨਾਂਅ ਖੱਟਿਆ ਹੈ। ਉਨ੍ਹਾਂ ਵੱਲੋਂ ਨਿਭਾਏ ਗਏ ਕਿਰਦਾਰ ਅੱਜ ਵੀ ਲੋਕਾਂ ਦੇ ਜ਼ਿਹਨ ‘ਚ ਵੱਸਦੇ ਹਨ।