ਕਰਨ ਔਜਲਾ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਪਹਿਲੀ ਵਾਰ ਵਾਈਫ ਤੇ ਭੈਣਾਂ ਦੇ ਨਾਲ ਇੱਕਠੇ ਆਏ ਨਜ਼ਰ

By  Lajwinder kaur September 8th 2020 04:41 PM -- Updated: September 8th 2020 04:42 PM

ਪੰਜਾਬੀ ਗਾਇਕ ਕਰਨ ਔਜਲਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਚ ਕੁਝ ਖ਼ਾਸ ਤਸਵੀਰਾਂ ਸ਼ੇਅਰ ਕੀਤੀਆਂ ਨੇ ।

ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਵਾਈਫ ਤੇ ਭੈਣਾਂ ਦੇ ਨਾਲ ਨਜ਼ਰ ਆ ਰਹੇ ਨੇ । ਇੱਕ ਤਸਵੀਰ ਉਨ੍ਹਾਂ ਦੀ ਭੈਣ ਦੇ ਜਨਮ ਦਿਨ ਦੀ ਹੈ ਜਿਸ ਨੂੰ ਉਨ੍ਹਾਂ ਨੇ ਸ਼ੇਅਰ ਕਰਦੇ ਹੋਏ ਹੈਪੀ ਬਰਥਡੇਅ ਭੈਣੇ ਲਿਖਿਆ ਹੈ ।

ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਨੇ । ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨ ਵਜੋਂ ਜਾਣਿਆ ਜਾਂਦਾ ਹੈ । ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ ।

Related Post