ਜਸਵਿੰਦਰ ਬਰਾੜ ਜੀਪ ਰਾਈਡ ਕਰਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਜਸਵਿੰਦਰ ਬਰਾੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਜੀਪ ਰਾਈਡ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਗਾਇਕਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਰਿਐਕਸ਼ਨ ਦੇ ਰਹੇ ਹਨ ।
ਜਸਵਿੰਦਰ ਬਰਾੜ (Jaswinder Brar) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਜੀਪ ਰਾਈਡ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਗਾਇਕਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਰਿਐਕਸ਼ਨ ਦੇ ਰਹੇ ਹਨ ।

ਹੋਰ ਪੜ੍ਹੋ : ਫ਼ਿਲਮ ਗਦਰ-2 ‘ਚ ਪਾਕਿਸਤਾਨੀ ਅਫ਼ਸਰ ਦਾ ਕਿਰਦਾਰ ਨਿਭਾਉਣ ਵਾਲੇ ਰੂਮੀ ਖ਼ਾਨ ‘ਤੇ ਹਮਲਾ, ਲੋਕਾਂ ਨੇ ਤੋੜੇ ਕਾਰ ਦੇ ਸ਼ੀਸ਼ੇ
ਜਸਵਿੰਦਰ ਬਰਾੜ ਦਾ ਵਰਕ ਫ੍ਰੰਟ
ਜਸਵਿੰਦਰ ਬਰਾੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਹੁਣ ਉਨ੍ਹਾਂ ਦਾ ਬੀਤੇ ਦਿਨ ਗੀਤ ‘ਜਿਗਰਾ’ ਰਿਲੀਜ਼ ਹੋਇਆ ਹੈ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ ।
ਪਿਛਲੇ ਕੁਝ ਦਿਨਾਂ ਉਹ ਆਪਣੇ ਵਿਦੇਸ਼ ‘ਚ ਆਪਣੇ ਲਾਈਵ ਸ਼ੋਅ ‘ਚ ਰੁੱਝੇ ਹੋਏ ਸਨ । ਜਿਸ ਦੀਆਂ ਤਸਵੀਰਾਂ ਉਹ ਲਗਾਤਾਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕਰ ਰਹੇ ਸਨ । ਜਲਦ ਹੀ ਉਹ ਨੀਰੂ ਬਾਜਵਾ ਦੀ ਫ਼ਿਲਮ ‘ਬੂਹੇ ਬਾਰੀਆਂ’ ‘ਚ ਵੀ ਨਜ਼ਰ ਆਉਣ ਵਾਲੇ ਹਨ । ਇਸ ਫ਼ਿਲਮ ‘ਚ ਵੀ ਉਹ ਇੱਕ ਦਮਦਾਰ ਔਰਤ ਦੇ ਕਿਰਦਾਰ ‘ਚ ਦਿਖਾਈ ਦੇਣਗੇ । ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰੋਜੈਕਟਸ ‘ਤੇ ਉਹ ਕੰਮ ਕਰ ਰਹੇ ਹਨ । ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੇ ਜਸਵਿੰਦਰ ਬਰਾੜ ਅਕਸਰ ਆਪਣੇ ਫੈਨਸ ਦੇ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।