ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਵਿਦੇਸ਼ ‘ਚ ਬਿਤਾ ਰਹੇ ਸਮਾਂ, ਗਾਇਕਾ ਨੇ ਪਤੀ ਦੇ ਨਾਲ ਨਿਆਗਰਾ ਫਾਲ ਤੋਂ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ
ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਇਨ੍ਹੀਂ ਦਿਨੀਂ ਕੈਨੇਡਾ ‘ਚ ਹਨ । ਜਿਸ ਦੀਆਂ ਤਸਵੀਰਾਂ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਪਤੀ ਦੇ ਨਾਲ ਨਿਆਗਰਾ ਫਾਲ ਦੇ ਨਜ਼ਦੀਕ ਨਜ਼ਰ ਆ ਰਹੀ ਹੈ ।
ਨੇਹਾ ਕੱਕੜ (Neha Kakkar) ਅਤੇ ਰੋਹਨਪ੍ਰੀਤ ਸਿੰਘ ਇਨ੍ਹੀਂ ਦਿਨੀਂ ਕੈਨੇਡਾ ‘ਚ ਹਨ । ਜਿਸ ਦੀਆਂ ਤਸਵੀਰਾਂ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਪਤੀ ਦੇ ਨਾਲ ਨਿਆਗਰਾ ਫਾਲ ਦੇ ਨਜ਼ਦੀਕ ਨਜ਼ਰ ਆ ਰਹੀ ਹੈ ।ਇਨ੍ਹਾਂ ਤਸਵੀਰਾਂ ‘ਚ ਦੋਵੇਂ ਜਣੇ ਰੋਮਾਂਟਿਕ ਹੁੰਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਭਾਰਤ ਆਉਣ ‘ਤੇ ਏਪੀ ਢਿੱਲੋਂ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ,ਗਾਇਕ ਨੇ ਕੀਤਾ ਖੁਲਾਸਾ
ਸੋਸ਼ਲ ਮੀਡੀਆ ‘ਤੇ ਜੋੜੀ ਦੀਆਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਪਿਆਰ ਦੀ ਵਰਖਾ ਕਰ ਰਹੇ ਹਨ ।
ਨੇਹਾ ਦੇ ਜਨਮ ਦਿਨ ਦੀਆਂ ਤਸਵੀਰਾਂ ਚੋਂ ਗਾਇਬ ਸੀ ਰੋਹਨਪ੍ਰੀਤ
ਕੁਝ ਸਮਾਂ ਪਹਿਲਾਂ ਨੇਹਾ ਕੱਕੜ ਨੇ ਆਪਣਾ ਜਨਮ ਦਿਨ ਮਨਾਇਆ ਸੀ । ਇਸ ਮੌਕੇ ਨੇਹਾ ਕੱਕੜ ਦਾ ਪੂਰਾ ਪਰਿਵਾਰ ਅਤੇ ਉਸ ਦੀਆਂ ਸਹੇਲੀਆਂ ਵੀ ਮੌਜੂਦ ਸਨ, ਪਰ ਪਤੀ ਰੋਹਨਪ੍ਰੀਤ ਤਸਵੀਰਾਂ ਚੋਂ ਗਾਇਬ ਸੀ । ਜਿਸ ਤੋਂ ਬਾਅਦ ਦੋਵਾਂ ਦੇ ਰਿਸ਼ਤੇ ‘ਚ ਖਟਾਸ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਦੋਵਾਂ ਦਰਮਿਆਨ ਕੁਝ ਵੀ ਠੀਕ ਨਹੀਂ ਚੱਲ ਰਿਹਾ ।

ਇਨ੍ਹਾਂ ਖ਼ਬਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਦੋਵਾਂ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਲੋਕਾਂ ਦੇ ਸਵਾਲਾਂ ਦਾ ਜਵਾਬ ਦਿੱਤਾ ਸੀ ਅਤੇ ਹੁਣ ਦੋਵਾਂ ਨੇ ਆਪਣੀਆਂ ਰੋਮਾਂਟਿਕ ਤਸਵੀਰਾਂ ਸਾਂਝੀਆਂ ਕਰਦੇ ਹੋਏ ਇਹ ਕਿਹਾ ਕਿ ਦੋਵਾਂ ਦਾ ਰਿਸ਼ਤਾ ਬਹੁਤ ਵਧੀਆ ਚੱਲ ਰਿਹਾ ਹੈ ਅਤੇ ਦੋਵਾਂ ਵਿਆਹੁਤਾ ਜ਼ਿੰਦਗੀ ਦਾ ਅਨੰਦ ਮਾਣ ਰਹੇ ਹਨ ।